ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿਚ ਆਪਣੇ ਦੂਤਾਵਾਸਾਂ ਵਿੱਚ ਵਿਦਿਆਰਥੀਆਂ ਅਤੇ ਕਾਮਿਆਂ ਸਮੇਤ ਬਹੁਤ ਸਾਰੀਆਂ ਸ਼੍ਰੇਣੀਆਂ ਦੇ ਵੀਜ਼ਾ ਬਿਨੈਕਾਰਾਂ ਨੂੰ ਇੰਟਰਵਿਊ ਲਈ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ ਦੀ ਸ਼ਰਤ ਵਿੱਚ ਢਿੱਲ ਦਿੱਤੀ ਹੈ।
ਅਮਰੀਕਾ ਦੇ ਇਕ ਸੀਨੀਅਰ ਡਿਪਲੋਮੈਟ ਨੇ ਭਾਰਤੀ ਭਾਈਚਾਰੇ ਦੇ ਨੇਤਾਵਾਂ ਨੂੰ ਇਹ ਜਾਣਕਾਰੀ ਦਿੱਤੀ। ਜਿਨ੍ਹਾਂ ਬਿਨੈਕਾਰਾਂ ਨੂੰ ਛੋਟ ਦਿੱਤੀ ਗਈ ਹੈ, ਉਨ੍ਹਾਂ ਵਿੱਚ ਵਿਦਿਆਰਥੀ (F, M ਅਤੇ ਅਕਾਦਮਿਕ J ਵੀਜ਼ਾ), ਕੰਮਕਾਜ (H-1, H-2, H-3 ਅਤੇ ਵਿਅਕਤੀਗਤ L ਵੀਜ਼ਾ), ਸੱਭਿਆਚਾਰ ਅਤੇ ਬੇਮਿਸਾਲ ਯੋਗਤਾ ਵਾਲੇ ਲੋਕ (O, P ਅਤੇ Q ਵੀਜ਼ਾ) ਸ਼ਾਮਲ ਹਨ।
ਦੱਖਣੀ ਏਸ਼ੀਆਈ ਭਾਈਚਾਰੇ ਦੇ ਨੇਤਾ ਅਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਏਸ਼ੀਆਈ ਅਮਰੀਕੀਆਂ ਲਈ ਸਲਾਹਕਾਰ ਅਜੈ ਜੈਨ ਭੂਟੋਰੀਆ ਨੇ ਦੱਖਣੀ ਮੱਧ ਏਸ਼ੀਆ ਦੇ ਸਹਾਇਕ ਵਿਦੇਸ਼ ਮੰਤਰੀ ਡੋਨਲ ਲੂ ਨਾਲ ਮੁਲਾਕਾਤ ਤੋਂ ਬਾਅਦ ਕਿਹਾ ਕਿ ਵੀਜ਼ਾ ਬਿਨੈਕਾਰਾਂ ਨੂੰ ਇਸ ਸਹਾਇਤਾ ਦੀ ਬਹੁਤ ਲੋੜ ਹੈ।ਇਹ ਸਾਡੇ ਦੋਸਤਾਂ ਅਤੇ ਨਜ਼ਦੀਕੀ ਪਰਿਵਾਰਕ ਮੈਂਬਰਾਂ ਲਈ ਬਹੁਤ ਮਦਦਗਾਰ ਹੋਵੇਗਾ ਅਤੇ ਉਨ੍ਹਾਂ ਦੀਆਂ ਬਹੁਤ ਸਾਰੀਆਂ ਚਿੰਤਾਵਾਂ ਅਤੇ ਅਸੁਵਿਧਾਵਾਂ ਦੂਰ ਹੋ ਜਾਣਗੀਆਂ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਮਰੀਕਾ ਨੇ ਇਸ ਸਾਲ 31 ਦਸੰਬਰ ਤੱਕ ਭਾਰਤ ਵਿਚ ਆਪਣੇ ਦੂਤਾਵਾਸਾਂ ਵਿੱਚ ਵਿਦਿਆਰਥੀਆਂ ਅਤੇ ਕਾਮਿਆਂ ਸਮੇਤ ਬਹੁਤ ਸਾਰੀਆਂ ਸ਼੍ਰੇਣੀਆਂ ਦੇ ਵੀਜ਼ਾ ਬਿਨੈਕਾਰਾਂ ਨੂੰ ਇੰਟਰਵਿਊ ਲਈ ਵਿਅਕਤੀਗਤ ਤੌਰ ‘ਤੇ ਹਾਜ਼ਰ ਹੋਣ …