‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਹੋ ਗਿਆ ਹੈ। ਇਹ ਕਾਰਵਾਈ ਕੇਂਦਰ ਸਰਕਾਰ ਦੀ ਕਾਨੂੰਨੀ ਮੰਗ ‘ਤੇ ਹੋਈ ਹੈ। ਟਵਿੱਟਰ ਨੇ ਭਾਰਤ ਵਿੱਚ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਜਦੋਂ ਦਾ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਿਆ ਹੈ, ਉਦੋਂ ਤੋਂ ਹੀ ਪੰਜਾਬ ਦੀ ਸਿੱਖ ਰਾਜਨੀਤੀ ਵਿੱਚ ਸੁਰਖੀਆਂ ਵਿੱਚ ਹੈ। ਸੇਵਾਦਾਰ ਬਣਨ ਪਿੱਛੋਂ ਖਾਲਿਸਤਾਨ ਪੱਖੀ ਬਿਆਨਾਂ ਕਾਰਨ ਉਹ ਵਿਵਾਦਾਂ ਵਿੱਚ ਵੀ ਘਿਰ ਗਿਆ, ਜਿਸ ਕਾਰਨ ਕਾਂਗਰਸ ਵੱਲੋਂ ਉਸ ਵਿਰੁੱਧ ਆਮ ਆਦਮੀ ਪਾਰਟੀ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਜਾਂਚ ਕਰਕੇ ਕਾਰਵਾਈ ਕਰਨ ਲਈ ਵੀ ਕਿਹਾ ਸੀ।
ਦੱਸਿਆ ਜਾ ਰਿਹਾ ਹੈ ਕਿ ਕੁੱਝ ਸਮਾਂ ਪਹਿਲਾਂ ਇੱਕ ਪੱਤਰਕਾਰ ਨੇ ਉਸ ਵਿਰੁੱਧ ਸ਼ਿਕਾਇਤ ਵੀ ਦਿੱਤੀ ਸੀ ਕਿ ਉਸ ਨੂੰ ਪਰਿਵਾਰ ਸਮੇਤ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ‘ਤੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਜਾਂਚ ਵੀ ਕੀਤੀ ਜਾ ਰਹੀ ਸੀ।ਹੁਣ ਜੋ ਤਾਜ਼ਾ ਘਟਨਾਕ੍ਰਮ ਸਾਹਮਣੇ ਆਇਆ ਹੈ, ਉਹ ਇਹ ਹੈ ਕਿ ਭਾਰਤ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਟਵਿੱਟਰ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ ਕਿਉਂਕਿ ਉਸ ਦੀਆਂ ਟਿੱਪਣੀਆਂ ਨਾਲ ਦੇਸ਼ ਖਾਸ ਕਰਕੇ ਪੰਜਾਬ ‘ਚ ਅਸ਼ਾਂਤੀ ਦਾ ਮਾਹੌਲ ਬਣ ਰਿਹਾ ਹੈ। ਕੇਂਦਰ ਸਰਕਾਰ ਹੀ ਨਹੀਂ, ਮੁੱਖ ਮੰਤਰੀ ਵੀ ਸੂਬਾ ਸਰਕਾਰ ਦੇ ਘੇਰੇ ਵਿੱਚ ਆ ਗਏ ਹਨ।
ਦੱਸਣਾ ਬਣਦਾ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਡੀਜੀਪੀ ਪੰਜਾਬ ਨੂੰ ਚਿੱਠੀ ਲਿਖ ਕੇ ਅੰਮ੍ਰਿਤਪਾਲ ਦੀ ਜਾਂਚ ਕਰਨ ਅਤੇ ਕਾਰਵਾਈ ਕਰਨ ਲਈ ਦੀ ਮੰਗ ਕੀਤੀ ਹੈ। ਕਾਂਗਰਸ ਪ੍ਰਧਾਨ ਨੇ ਇਸ ਸਬੰਧੀ ਆਪਣੇ ਟਵਿੱਟਰ ਅਕਾਊਂਟ ‘ਤੇ ਵੀ ਪੋਸਟ ਸਾਂਝੀ ਕੀਤੀ ਹੈ।
ਟਵਿੱਟਰ ਅਕਾਊਂਟ ‘ਤੇ ਪਾਬੰਦੀ ਉਪਰੰਤ ਹੁਣ ਗ੍ਰਹਿ ਮੰਤਰਾਲੇ ਨੇ ਵੀ ਸੂਬਾ ਸਰਕਾਰ ਨੂੰ ਅੰਮ੍ਰਿਤਪਾਲ ਸਿੱਘ ਦੀਆਂ ਗਤੀਵਿਧੀਆਂ ‘ਤੇ ਚੌਕਸ ਰਹਿਣ ਲਈ ਸੂਚਿਤ ਕੀਤਾ ਹੈ। ਰਿਪੋਰਟਾਂ ਵਿੱਚ ਦੱਸਿਆ ਗਿਆ ਹੈ ਕਿ ਗ੍ਰਹਿ ਮੰਤਰਾਲੇ ਨੇ ਰਾਜ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੀ ਵਾਰਿਸ ਪੰਜਾਬ ਦੇ ਸੰਸਥਾ ਬਾਰੇ ਇੱਕ ਫਾਈਲ ਭੇਜਣ ਦੇ ਨਿਰਦੇਸ਼ ਦਿੱਤੇ ਹਨ।
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖ ਸੇਵਾਦਾਰ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਭਾਰਤ ਵਿੱਚ ਬੰਦ ਹੋ ਗਿਆ ਹੈ। ਇਹ ਕਾਰਵਾਈ ਕੇਂਦਰ ਸਰਕਾਰ ਦੀ ਕਾਨੂੰਨੀ ਮੰਗ ‘ਤੇ ਹੋਈ ਹੈ। ਟਵਿੱਟਰ ਨੇ …