ਹੁਣੇ ਆਈ ਤਾਜਾ ਵੱਡੀ ਖਬਰ
ਜਲੰਧਰ— ਜਲੰਧਰ ਵਿਖੇ ਕੋਰੋਨਾਵਾਇਰਸ ਖਿਲਾਫ਼ ਜੰਗ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਚਾਰ ਖੇਤਰਾਂ ਵਿੱਚ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ ਸਾਹਮਣੇ ਆਉਣ ‘ਤੇ ਸੀਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ। ਜ਼ਿਲ•ਾ ਪ੍ਰਸ਼ਾਸਨ ਵਲੋਂ ਮਹਿੰਦਰੂ ਮੁਹੱਲਾ, ਟੀਚਰ ਕਲੋਨੀ, ਗੋਪਾਲ ਨਗਰ ਅਤੇ ਫਰੈਂਡਜ਼ ਕਲੋਨੀ ਨੇੜੇ ਮਕਸੂਦਾਂ ਨੁੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆਂ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ ਚਾਰ ਖੇਤਰਾਂ ਨੂੰ ਸਿਹਤ ਵਿਭਾਗ ਦੇ ਪ੍ਰੋਟੋਕਾਲ ਅਨੁਸਾਰ ਮੁਕੰਮਲ ਤੌਰ ‘ਤੇ ਸੀਲ ਕੀਤਾ ਜਾਵੇਗਾ ਅਤੇ ਸਿਹਤ ਵਿਭਾਗ ਵਲੋਂ ਰਿਪੋਰਟਾਂ ਮਿਲਣ ਉਪਰੰਤ ਮਾਈਕਰੋ ਕੰਟੇਨਮੈਂਟ ਜ਼ੋਨਾਂ ਦੀ ਸੂਚੀ ਵਿੱਚ ਸੋਧ ਕੀਤੀ ਜਾਵੇਗੀ।
ਸ੍ਰੀ ਥੋਰੀ ਨੇ ਦੱਸਿਆ ਕਿ ਪ੍ਰਭਾਵਸ਼ਾਲੀ ਢੰਗ ਨਾਲ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਉਪ ਮੰਡਲ ਮੈਜਿਸਟਰੇਟਾਂ ਵਲੋਂ ਸਬੰਧਿਤ ਸਹਾਇਕ ਕਮਿਸ਼ਨਰ ਪੁਲਸ ਅਤੇ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਸਾਂਝੀ ਮੀਟਿੰਗ ਤੋਂ ਬਾਅਦ ਮਾਈਕਰੋ ਅਤੇ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਇਨ੍ਹਾਂ ਜ਼ੋਨਾ ਨੂੰ ਸਖ਼ਤੀ ਨਾਲ ਰੱਖਿਆ ਜਾਵੇਗਾ।
ਸ੍ਰੀ ਥੋਰੀ ਨੇ ਦੱਸਿਆ ਕਿ ਕੰਟੇਨਮੈਂਟ ਜ਼ੋਨ ਐਲਾਨਣ ਤੋਂ ਬਾਅਦ ਇਨ੍ਹਾਂ ਖੇਤਰਾਂ ‘ਚ ਸਿਹਤ ਵਰਕਰਾਂ ਵਲੋਂ ਘਰ-ਘਰ ਜਾ ਕੇ ਸਰਵੇ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਵਲ, ਸਿਹਤ ਅਤੇ ਪੁਲਸ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ਇਨ੍ਹਾਂ ਕੰਟੇਨਮੈਂਟ ਜ਼ੋਨਾਂ ‘ਚ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹ•ਾ ਪ੍ਰਸ਼ਾਸਨ ਨੂੰ ਇਹ ਵੀ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਲੋਕਾਂ ਨੂੰ ਕੋਰੋਨਾਵਾਇਰਸ ਮਹਾਂਮਾਰੀ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਪ੍ਰਤੀ ਜਾਗਰੂਕ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾਣ।
The post ਹੁਣੇ ਹੁਣੇ ਅੱਕ ਕੇ ਸਰਕਾਰ ਨੇ ਇਹ 4 ਏਰੀਏ ਫੋਰਨ ਕਰਤੇ ਸੀਲ appeared first on Sanjhi Sath.
ਹੁਣੇ ਆਈ ਤਾਜਾ ਵੱਡੀ ਖਬਰ ਜਲੰਧਰ— ਜਲੰਧਰ ਵਿਖੇ ਕੋਰੋਨਾਵਾਇਰਸ ਖਿਲਾਫ਼ ਜੰਗ ਦੌਰਾਨ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਅੱਜ ਚਾਰ ਖੇਤਰਾਂ ਵਿੱਚ ਪੰਜ ਤੋਂ ਵੱਧ ਕੋਰੋਨਾ ਵਾਇਰਸ ਦੇ ਮਾਮਲੇ …
The post ਹੁਣੇ ਹੁਣੇ ਅੱਕ ਕੇ ਸਰਕਾਰ ਨੇ ਇਹ 4 ਏਰੀਏ ਫੋਰਨ ਕਰਤੇ ਸੀਲ appeared first on Sanjhi Sath.