ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਸੀਤ ਹਵਾਵਾਂ ਨੇ ਕੜਾਕੇ ਦੀ ਠੰਢ ਜਾਰੀ ਹੈ ਜਦਕਿ ਪੈ ਰਹੀ ਧੁੰਦ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ ਤਰੱਦਦ ਉਠਾਉਣਾ ਪੈ ਰਿਹਾ ਹੈ। ਪੰਜਾਬ ਵਿਚ ਵੀ ਕਿਤੇ ਕਿਤੇ ਧੁੱਪ ਨਿਕਲਣ ਦੇ ਬਾਵਜੂਦ ਕੜਾਕੇ ਦੀ ਠੰਢ ਜਾਰੀ ਹੈ ।
ਅੱਜ ਵੀ ਲਗਭਗ ਸਾਰਾ ਦਿਨ ਬੱਦਲਵਾਈ ਰਹੀ ਤੇ ਲੋਕ ਧੁੱਪ ਨੂੰ ਤਰਸਦੇ ਰਹੇ ਜਦਕਿ ਸੀਤ ਹਵਾਵਾਂ ਵੀ ਚੱਲਦੀਆਂ ਰਹੀਆਂ। ਮੌਸਮ ਵਿਭਾਗ ਦੇ ਸੂਤਰਾਂ ਅਨੁਸਾਰ ਕੌਮੀ ਰਾਜਧਾਨੀ ਵਿਚ ਸਵੇਰੇ ਪਈ ਸੰਘਣੀ ਧੁੰਦ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਰਾਜਧਾਨੀ ਵਿਚ ਘੱਟ ਤੋਂ ਘੱਟ ਤਾਪਮਾਨ 6.9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜਦਕਿ ਵੱਧ ਤੋਂ ਵੱਧ ਤਾਪਮਾਨ 19.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਦਿੱਲੀ ਵਿਚ ਹਵਾ ਦੀ ਗੁਣਵਤਾ ਮਾੜੀ ਰਹੀ ਜਿਸ ਨੂੰ ਸਵੇਰੇ ਇਸ ਨੂੰ 293 ਆਂਕਿਆ ਗਿਆ। ਫਰੀਦਾਬਾਦ ਵਿਚ ਹਵਾ ਹੀ ਗੁਣਵਤਾ 302, ਗਾਜ਼ੀਆਬਾਦ ਵਿਚ 304 ਤੇ ਗਰੇਟਰ ਨੋਇਡਾ ਵਿਚ 206 ਆਂਕੀ ਗਈ। ਰਾਜਧਾਨੀ ਵਿਚ ਨਮੀ ਦੀ ਮਾਤਰਾ ਸਵੇਰੇ ਵੇਲੇ 97 ਫੀਸਦੀ ਸੀ।
ਕਸ਼ਮੀਰ ਦੇ ਕੁਝ ਹਿੱਸਿਆਂ ’ਚ ਹਲਕੀ ਬਾਰਿਸ਼ – ਇਸ ਦੌਰਾਨ ਕਸ਼ਮੀਰ ਦੇ ਕਈ ਹਿੱਸਿਆਂ ਵਿਚ ਹਲਕੀ ਬਾਰਿਸ਼ ਹੋਣ ਦੇ ਵੇਰਵੇ ਮਿਲੇ ਹਨ ਜਦਕਿ ਆਉਣ ਵਾਲੇ ਦੋ ਦਿਨਾਂ ਵਿਚ ਹੋਰ ਬਾਰਿਸ਼ ਅਤੇ ਬਰਫ਼ਬਾਰੀ ਹੋਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਮੰਗਲਵਾਰ ਨੂੰ ਸਾਰੇ ਰਾਜ ਦੇ ਸਾਰੇ ਹਿੱਸਿਆਂ ਵਿਚ ਬਾਰਿਸ਼ ਤੇ ਬਰਫ਼ਬਾਰੀ ਦੇ ਆਸਾਰ ਹਨ।
ਇਥੇ ਰਾਤ ਦੇ ਤਾਪਮਾਨ ਵਿਚ ਕੁਝ ਸੁਧਾਰ ਹੋਇਆ ਹੈ। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ੍ਰੀਨਗਰ ਵਿਚ 2.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਗੁਲਮਰਗ ਵਿਚ 7.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਹਿਲਗਾਮ ਵਿਚ 3.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿਚ ਚੱਲ ਰਹੀਆਂ ਸੀਤ ਹਵਾਵਾਂ ਨੇ ਕੜਾਕੇ ਦੀ ਠੰਢ ਜਾਰੀ ਹੈ ਜਦਕਿ ਪੈ ਰਹੀ ਧੁੰਦ ਕਾਰਨ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਭਾਰੀ …