ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ (IOCL) ਨੇ ਅੱਜ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਚੰਗੀ ਗੱਲ ਇਹ ਹੈ ਕਿ ਮੰਗਲਵਾਰ ਨੂੰ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ।
ਈਂਧਨ ਦੀਆਂ ਕੀਮਤਾਂ ਲਗਭਗ ਇਕ ਮਹੀਨੇ ਤੋਂ ਸਥਿਰ ਹਨ। ਨਵੀਂ ਦਰ ਮੁਤਾਬਕ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਇਕ ਲੀਟਰ ਪੈਟਰੋਲ ਦੀ ਕੀਮਤ 95.41 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।
ਜਲਦ ਹੀ ਹੋਰ ਸਸਤਾ ਹੋ ਸਕਦਾ ਹੈ ਪੈਟਰੋਲ-ਡੀਜ਼ਲ : ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕੇਂਦਰ ਸਰਕਾਰ ਨਵੀਂ ਯੋਜਨਾ ‘ਤੇ ਕੰਮ ਕਰ ਰਹੀ ਹੈ। ਭਾਰਤ ਕੱਚੇ ਤੇਲ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਹੋਰ ਪ੍ਰਮੁੱਖ ਅਰਥਚਾਰਿਆਂ ਨਾਲ ਤਾਲਮੇਲ ਕਰਕੇ ਆਪਣੇ ਰਣਨੀਤਕ ਤੇਲ ਭੰਡਾਰਾਂ ਤੋਂ ਤੇਲ ਕੱਢਣ ਦੀ ਯੋਜਨਾ ‘ਤੇ ਕੰਮ ਕਰ ਰਿਹਾ ਹੈ।
ਇਹ ਹਨ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ੀਆਂ ਦਰਾਂ :
ਦਿੱਲੀ ਵਿੱਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ ਹੈ
ਮੁੰਬਈ ਵਿੱਚ ਪੈਟਰੋਲ 109.98 ਰੁਪਏ ਅਤੇ ਡੀਜ਼ਲ 94.14 ਰੁਪਏ ਪ੍ਰਤੀ ਲੀਟਰ
ਚੇਨਈ ਵਿੱਚ ਪੈਟਰੋਲ 101.40 ਰੁਪਏ ਅਤੇ ਡੀਜ਼ਲ 91.43 ਰੁਪਏ ਪ੍ਰਤੀ ਲੀਟਰ
ਕੋਲਕਾਤਾ ਵਿੱਚ ਪੈਟਰੋਲ 104.67 ਰੁਪਏ ਅਤੇ ਡੀਜ਼ਲ 89.79 ਰੁਪਏ ਪ੍ਰਤੀ ਲੀਟਰ
ਲਖਨਊ ਵਿੱਚ ਪੈਟਰੋਲ 95.28 ਰੁਪਏ ਅਤੇ ਡੀਜ਼ਲ 86.80 ਰੁਪਏ ਪ੍ਰਤੀ ਲੀਟਰ
ਗਾਂਧੀਨਗਰ ਵਿੱਚ ਪੈਟਰੋਲ 95.35 ਰੁਪਏ ਅਤੇ ਡੀਜ਼ਲ 89.33 ਰੁਪਏ ਪ੍ਰਤੀ ਲੀਟਰ
ਰਾਂਚੀ ਵਿੱਚ ਪੈਟਰੋਲ 98.52 ਰੁਪਏ ਅਤੇ ਡੀਜ਼ਲ 91.56 ਰੁਪਏ ਪ੍ਰਤੀ ਲੀਟਰ
ਕੀਮਤ ਹਰ ਰੋਜ਼ 6 ਵਜੇ ਬਦਲਦੀ ਹੈ : ਤੁਹਾਨੂੰ ਦੱਸ ਦਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ ਛੇ ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੁੰਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।ਤੁਸੀਂ ਐਸਐਮਐਸ ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ।
ਸਰਕਾਰੀ ਤੇਲ ਕੰਪਨੀ ਇੰਡੀਅਨ ਆਇਲ (IOCL) ਨੇ ਅੱਜ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ। ਚੰਗੀ ਗੱਲ ਇਹ ਹੈ ਕਿ ਮੰਗਲਵਾਰ ਨੂੰ ਕੀਮਤਾਂ ‘ਚ ਕੋਈ ਬਦਲਾਅ ਨਹੀਂ …
Wosm News Punjab Latest News