ਦੇਸ਼ ਲਈ ਪਹਿਲਾ ਆਸਕਰ ਐਵਾਰਡ ਜਿੱਤਣ ਵਾਲੀ ਮਸ਼ਹੂਰ ਕਾਸਟਿਊਮ ਡਿਜ਼ਾਈਨਰ ਭਾਨੂ ਅਥਈਆ ਦਾ ਵੀਰਵਾਰ ਆਪਣੇ ਘਰ ‘ਚ ਦਿ ਹਾਂ ਤ ਹੋ ਗਿਆ। ਅਥਈਆ ਨੂੰ ਸਾਲ 1983 ‘ਚ ਆਈ ਫ਼ਿਲਮ ‘ਗਾਂਧੀ’ ਲਈ ਸਰਬਉੱਤਮ ਕਾਸਟਿਊਮ ਡਿਜ਼ਾਈਨਰ ਦਾ ਆਸਕਰ ਐਵਾਰਡ ਮਿਲਿਆ ਸੀ।

ਉਹ 91 ਸਾਲ ਦੇ ਸਨ ਅਤੇ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਗੁਲਜ਼ਾਰ ਦੀ ਫ਼ਿਲਮ ‘ਲੇਕਿਨ’ (1990) ਤੇ ਆਸ਼ੁਤੋਸ਼ ਗੋਵਾਰੀਕਰ ਦੀ ‘ਲਗਾਨ’ (2001) ਲਈ ਰਾਸ਼ਟਰੀ ਪੁਰਸਕਾਰ ਵੀ ਮਿਲਿਆ ਸੀ।

ਭਾਨੂ ਅਥਈਆ ਦੀ ਧੀ ਰਾਧਿਕਾ ਗੁਪਤਾ ਮੁਤਾਬਕ 8 ਸਾਲ ਪਹਿਲਾਂ ਉਨ੍ਹਾਂ ਦੇ ਦਿਮਾਗ਼ ‘ਚ ਟਿਊਮਰ ਹੋਣ ਬਾਰੇ ਪਤਾ ਲੱਗਿਆ ਸੀ। ਸਰੀਰ ਦੇ ਇਕ ਹਿੱਸੇ ਨੂੰ ਲਕਵਾ ਮਾਰ ਜਾਣ ਕਾਰਨ ਉਹ ਪਿਛਲੇ ਤਿੰਨ ਸਾਲਾਂ ਤੋਂ ਬਿਸਤਰ ‘ਤੇ ਹੀ ਸਨ।

ਕੋਲਹਾਪੁਰ ‘ਚ ਪੈਦਾ ਹੋਈ ਭਾਨੂ ਅਥਈਆ ਨੇ ਹਿੰਦੀ ਸਿਨੇਮਾ ‘ਚ ਕਾਸਟਿਊਮ ਡਿਜ਼ਾਈਨਰ ਦੇ ਤੌਰ ‘ਤੇ ਆਪਣੇ ਕਰੀਅਰ ਦੀ ਸ਼ੁਰੂਆਤ ਗੁਰੂਦੱਤ ਦੀ ਸੁਪਰਹਿੱਟ ਫ਼ਿਲਮ ‘ਸੀ. ਆਈ. ਡੀ’ (1956) ਨਾਲ ਕੀਤੀ ਸੀ। ਉਨ੍ਹਾਂ ਨੂੰ ਰਿਚਰਡ ਐਟਨਬਰੋ ਵੱਲੋਂ ਡਾਇਰੈਕਟਰ ਕੀਤੀ ਗਈ ਫ਼ਿਲਮ ‘ਗਾਂਧੀ’ ਲਈ ਸਰਬਉੱਤਮ ਕਾਸਟਿਊਮ ਡਿਜ਼ਾਈਨਰ ਦਾ ਆਸਕਰ ਐਵਾਰਡ ਜਾਨ ਮੋਲੋ ਨਾਲ ਸਾਂਝੇ ਤੌਰ ‘ਤੇ ਮਿਲਿਆ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਆਸਕਰ ਐਵਾਰਡ ਜਿੱਤਣ ਵਾਲੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਲਈ ਪਹਿਲਾ ਆਸਕਰ ਐਵਾਰਡ ਜਿੱਤਣ ਵਾਲੀ ਮਸ਼ਹੂਰ ਕਾਸਟਿਊਮ ਡਿਜ਼ਾਈਨਰ ਭਾਨੂ ਅਥਈਆ ਦਾ ਵੀਰਵਾਰ ਆਪਣੇ ਘਰ ‘ਚ ਦਿ ਹਾਂ ਤ ਹੋ ਗਿਆ। ਅਥਈਆ ਨੂੰ ਸਾਲ 1983 ‘ਚ ਆਈ ਫ਼ਿਲਮ ‘ਗਾਂਧੀ’ …
The post ਹੁਣੇ ਹੁਣੇ ਆਸਕਰ ਐਵਾਰਡ ਜਿੱਤਣ ਵਾਲੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਸੋਗ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News