ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਸੋਮਵਾਰ ਨੂੰ ਕੋਵਿਡ -19 ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਲੌਕਡਾਊਨ ਨਾ ਲਗਾਉਣ ਦਾ ਫੈਸਲਾ ਕੀਤਾ ਹੈ।
ਇਸ ਦੇ ਨਾਲ ਹੀ ਡੀਡੀਐਮਏ ਨੇ ਰੈਸਟੋਰੈਂਟ ਵਿੱਚ ਬੈਠਣ ਅਤੇ ਖਾਣ ਪੀਣ ਦੀ ਸਹੂਲਤ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੀਟਿੰਗ ਵਿੱਚ ਮੈਟਰੋ ਟਰੇਨ-ਬੱਸਾਂ ਵਿੱਚ ਯਾਤਰੀਆਂ ਦੀ ਗਿਣਤੀ ਘਟਾਉਣ ਵਰਗੀਆਂ ਹੋਰ ਪਾਬੰਦੀਆਂ ਲਾਉਣ ਬਾਰੇ ਵੀ ਵਿਚਾਰ ਕੀਤਾ ਗਿਆ।
ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਉਪ ਰਾਜਪਾਲ ਅਨਿਲ ਬੈਜਲ ਨੇ ਕਿਹਾ, “ਅੱਜ ਦੀ ਡੀਡੀਐਮਏ ਮੀਟਿੰਗ ਵਿੱਚ, ਰੈਸਟੋਰੈਂਟਾਂ ਅਤੇ ਬਾਰਾਂ ਵਿਚ ਬੈਠਣਾ ਬੰਦ ਕਰਨ ਅਤੇ ਸਿਰਫ ‘ਟੇਕ ਅਵੇਅ’ ਦੀ ਸਹੂਲਤ ਦੇਣ ਦਾ ਫੈਸਲਾ ਕੀਤਾ ਗਿਆ।
ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਦਿੱਲੀ ਦੇ ਹਰੇਕ ਜ਼ੋਨ ਵਿੱਚ ਪ੍ਰਤੀ ਦਿਨ ਸਿਰਫ਼ ਇੱਕ ਹਫ਼ਤਾਵਾਰੀ ਬਾਜ਼ਾਰ ਚਲਾਉਣ ਦੀ ਇਜਾਜ਼ਤ ਦਿੱਤੀ ਜਾਵੇ।ਫਿਲਹਾਲ ਰੈਸਟੋਰੈਂਟਾਂ ‘ਚ 50 ਫੀਸਦੀ ਸੀਟਾਂ ‘ਤੇ ਹੀ ਖਾਣਾ ਖਾਣ ਦੀ ਇਜਾਜ਼ਤ ਹੈ ਪਰ ਮੈਟਰੋ ਟਰੇਨ-ਬੱਸਾਂ ‘ਚ ਯਾਤਰੀਆਂ ਨੂੰ 100 ਫੀਸਦੀ ਸੀਟਾਂ ‘ਤੇ ਬੈਠਣ ਦੀ ਇਜਾਜ਼ਤ ਹੈ।
ਉਪ ਰਾਜਪਾਲ ਅਨਿਲ ਬੈਜਲ ਦੀ ਪ੍ਰਧਾਨਗੀ ਹੇਠ ਹੋਈ ਡੀਡੀਐਮਏ ਦੀ ਮੀਟਿੰਗ ਵਿੱਚ ਇਸ ਗੱਲ ‘ਤੇ ਚਰਚਾ ਕੀਤੀ ਗਈ ਕਿ ਮੌਜੂਦਾ ਪਾਬੰਦੀਆਂ ਨੂੰ ਸਖਤੀ ਨਾਲ ਕਿਵੇਂ ਲਾਗੂ ਕੀਤਾ ਜਾਵੇ ਤਾਂ ਜੋ ਕੋਰੋਨਾ ਵਾਇਰਸ ਅਤੇ ਇਸ ਦੇ ਨਵੇਂ ਰੂਪ ਓਮੀਕਰੋਨ ਦੇ ਫੈਲਣ ਨੂੰ ਰੋਕਿਆ ਜਾ ਸਕੇ।
ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਨੇ ਸੋਮਵਾਰ ਨੂੰ ਕੋਵਿਡ -19 ਸੰਕਰਮਣ ਦੇ ਫੈਲਣ ਨੂੰ ਰੋਕਣ ਲਈ ਲੌਕਡਾਊਨ ਨਾ ਲਗਾਉਣ ਦਾ ਫੈਸਲਾ ਕੀਤਾ ਹੈ। …
Wosm News Punjab Latest News