ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ। ਹੁਸ਼ਿਆਰਪੁਰ ਦੇ ਅੱਡਾ ਚੱਬੇਵਾਲ ਵਿੱਚ ਪੰਜਾਬ ਬੰਦ ਤਹਿਤ ਲੱਗੇ ਧਰਨ ਵਿੱਚ ਅਕਾਲੀਆਂ ਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਸਥਿਤੀ ਤਣਾਅਪੂਰਣ ਹੋ ਗਈ। ਕਿਸਾਨ ਜਥੇਬੰਦੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਿਚਕਾਰ ਤਿੱਖੀ ਬਹਿਸ ਹੋ ਗਈ।

ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਇਕ ਪਾਸੇ ਤਾਂ ਸ਼੍ਰੋਮਣੀ ਅਕਾਲੀ ਦਲ ਖੁਦ ਨੂੰ ਕਿਸਾਨ ਹਿਤੈਸ਼ੀ ਦੱਸਦਾ ਹੈ ਪਰ ਦੂਜੇ ਪਾਸੇ ਇਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਕਿਸਾਨਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ ਜਾ ਰਿਹਾ ਹੈ।ਇਸ ਦੌਰਾਨ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਵੀ ਮੌਕੇ ‘ਤੇ ਮੌਜੂਦ ਸਨ। ਧਰਨਾ ਸਥਾਨ ‘ਤੇ ਪਹਿਲਾਂ ਤੋਂ ਤਾਇਨਾਤ ਭਾਰੀ ਪੁਲਸ ਫੋਰਸ ਵੱਲੋਂ ਸੂਝ-ਬੂਝ ਨਾਲ ਦੋਵਾਂ ਧਿਰਾਂ ਦੇ ਤਣਾਅ ‘ਤੇ ਕਾਬੂ ਪਾਇਆ ਗਿਆ, ਜਿਸ ਨਾਲ ਸਥਿਤੀ ਮੌਕੇ ‘ਤੇ ਹੀ ਕਾਬੂ ਹੋ ਗਈ।

ਭੜਕੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਹੋਰਨਾਂ ਆਗੂਆਂ ਨੇ ਪੁਲਸ ਨੂੰ ਬੇਨਤੀ ਕੀਤੀ ਕਿਸਾਨ ਜਥੇਬੰਦੀਆਂ ਨੇ ਇੱਥੋਂ ਹੋਰ ਜਗ੍ਹਾ ‘ਤੇ ਬਦਲਿਆ ਜਾਵੇ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਦੋਹਾਂ ਧਿਰਾਂ ਨੂੰ ਬੜੀ ਸੂਝ ਨਾਲ ਸਮਝਾਉਂਦੇ ਹੋਏ ਟਕਰਾਅ ‘ਤੇ ਕਾਬੂ ਪਾਇਆ ਗਿਆ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ 25 ਤਾਰੀਖ ਨੂੰ ਪੰਜਾਬ ਭਰ ਵਿਚ 3 ਘੰਟੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ। ਜਿਸ ਤਹਿਤ ਹਰ ਵਰਕਰ ਆਪਣੇ ਆਪਣੇ ਹਲਕੇ ਵਿਚ ਬਿੱਲਾਂ ਵਿਰੁੱਧ ਪ੍ਰਦਰਸ਼ਨ ਕਰੇਗਾ। ਸੀਨੀਅਰ ਅਕਾਲੀ ਆਗੂ ਦਲਜੀਤ ਚੀਮਾ ਨੇ ਦੱਸਿਆ ਹੈ ਕਿ 26 ਤੋਂ 4 ਦਿਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਦੌਰਾ ਕਰਨਗੇ ਅਤੇ ਇਸ ਕਾਨੂੰਨ ਦੇ ਖਿਲਾਫ ਲੋਕਾਂ ਨੂੰ ਜਾਗਰੁਕ ਕਰਨਗੇ।

ਜਿਸ ਤਹਿਤ 1 ਅਕਤੂਬਰ ਨੂੰ ਤਿੰਨੇ ਤਖਤਾਂ ਤੋਂ ਮੋਹਾਲੀ ਤੱਕ ‘ਕਿਸਾਨ ਮਾਰਚ’ ਕੱਢਿਆ ਜਾਵੇਗਾ ਤੇ ਸੂਬੇ ਦੇ ਰਾਜਪਾਲ ਨੂੰ ਰਾਸ਼ਟਰਪਤੀ ਦੇ ਨਾਂ ’ਤੇ ਮੰਗ ਪੱਤਰ ਦਿੱਤਾ ਜਾਵੇਗਾ। ਇਸ ਬਾਰੇ ਫੈਸਲਾ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕੀਤੀ।
The post ਹੁਣੇ ਹੁਣੇ ਇਸ ਜਗ੍ਹਾ ਕਿਸਾਨ ਜੱਥੇਬੰਦੀਆਂ ਦੀ ਇਸ ਪਾਰਟੀ ਦੇ ਨਾਲ ਖੜਕੀ ਡਾਂਗ-ਮੌਕੇ ਤੇ ਹੀ….. ਦੇਖੋ ਪੂਰੀ ਖ਼ਬਰ appeared first on Sanjhi Sath.
ਦੇਸ਼ ਭਰ ਵਿਚ ਖੇਤੀਬਾੜੀ ਬਿੱਲਾਂ ਦਾ ਲਗਾਤਰ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੰਜਾਬ ਵਿਚ ਕਾਫੀ ਸਿਆਸਤ ਗਰਮਾਈ ਹੋਈ ਹੈ। ਹੁਸ਼ਿਆਰਪੁਰ ਦੇ ਅੱਡਾ ਚੱਬੇਵਾਲ ਵਿੱਚ ਪੰਜਾਬ ਬੰਦ …
The post ਹੁਣੇ ਹੁਣੇ ਇਸ ਜਗ੍ਹਾ ਕਿਸਾਨ ਜੱਥੇਬੰਦੀਆਂ ਦੀ ਇਸ ਪਾਰਟੀ ਦੇ ਨਾਲ ਖੜਕੀ ਡਾਂਗ-ਮੌਕੇ ਤੇ ਹੀ….. ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News