ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ ਗਿਆ ਹੈ। ਅਰੁਣ ਬਾਲੀ ਨੇ 79 ਸਾਲ ਦੀ ਉਮਰ ਵਿੱਚ ਮੁੰਬਈ ਵਿੱਚ ਆਖਰੀ ਸਾਹ ਲਿਆ। ਖਬਰਾਂ ਮੁਤਾਬਕ ਅਰੁਣ ਬਾਲੀ ਨੇ ਸਵੇਰੇ 4:30 ਵਜੇ ਆਖਰੀ ਸਾਹ ਲਿਆ। ਉਨ੍ਹਾਂ ਨੇ ਕਈ ਦਿੱਗਜ ਕਲਾਕਾਰਾਂ ਨਾਲ ਵੀ ਕੰਮ ਕੀਤਾ ਹੈ।
ਅਰੁਣ ਬਾਲੀ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਕੁਝ ਮਹੀਨੇ ਪਹਿਲਾਂ ਵੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਰੁਣ ਬਾਲੀ ਮਾਈਸਥੇਨੀਆ ਗ੍ਰੇਵਿਸ ਨਾਂ ਦੀ ਦੁਰਲੱਭ ਬੀਮਾਰੀ ਨਾਲ ਜੂਝ ਰਹੇ ਸਨ।
ਇਹ ਇੱਕ ਆਟੋਇਮਿਊਨ ਰੋਗ ਹੈ ਜੋ ਕਿ ਨਸਾਂ ਤੇ ਮਾਸਪੇਸ਼ੀਆਂ ਵਿਚਕਾਰ ਸੰਚਾਰ ਅਸਫਲਤਾ ਦੇ ਕਾਰਨ ਹੁੰਦਾ ਹੈ।ਅਰੁਣ ਬਾਲੀ ਦੀ ਮੌਤ ਨਾਲ ਟੀਵੀ ਤੇ ਬਾਲੀਵੁੱਡ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ। ਸੋਸ਼ਲ ਮੀਡੀਆ ‘ਤੇ ਕਈ ਸੈਲੇਬਸ ਤੇ ਪ੍ਰਸ਼ੰਸਕ ਸੋਗ ਮਨਾ ਰਹੇ ਹਨ। ਪ੍ਰਸ਼ੰਸਕ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕਰ ਰਹੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਨੋਰੰਜਨ ਜਗਤ ਲਈ ਇੱਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਕਈ ਫਿਲਮਾਂ ਤੇ ਟੀਵੀ ਸੀਰੀਅਲਾਂ ਵਿੱਚ ਆਪਣੀ ਅਦਾਕਾਰੀ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੇ ਅਦਾਕਾਰ ਅਰੁਣ ਬਾਲੀ ਦਾ ਦੇਹਾਂਤ ਹੋ …