ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ ਦੁਖਦਾਈ ਖਬਰਾਂ ਦਾ ਅੰਤ ਕਦੋਂ ਹੋਵੇਗਾ। ਇੱਕ ਦੇ ਬਾਅਦ ਇੱਕ ਸਿਲਸਿਲੇ ਵਾਰ ਤਰੀਕੇ ਦੇ ਨਾਲ ਸੋਗ ਭਰੀਆ ਖਬਰਾਂ ਦੇਖਣ ਅਤੇ ਸੁਣਨ ਵਿਚ ਮਿਲ ਰਹੀਆਂ ਹਨ। ਪਿਛਲੇ ਦਿਨੀਂ ਬਹੁਤ ਸਾਰੇ ਲੋਕ ਹਾਦਸਿਆਂ ਦਾ ਸ਼ਿਕਾਰ ਬਣ ਗਏ। ਆਏ ਦਿਨ ਹੀ ਹਾਦਸਿਆਂ ਦੇ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਹੈ।

ਇਸ ਸਾਲ ਵਿੱਚ ਜਿੱਥੇ ਕਰੋਨਾ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਥੇ ਹੀ ਸਾਹਿਤ ਜਗਤ ,ਸੰਗੀਤ ਜਗਤ,ਫ਼ਿਲਮ ਜਗਤ ,ਖੇਡ ਜਗਤ , ਰਾਜਨੀਤੀ ਜਗਤ, ਮਨੋਰੰਜਨ ਜਗਤ,ਧਾਰਮਿਕ ਜਗਤ, ਵਿੱਚੋਂ ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜਿਸ ਨੂੰ ਸੁਣ ਕੇ ਬਹੁਤ ਦੁੱਖ ਹੁੰਦਾ ਹੈ। ਹੁਣ ਇਕ ਮਸ਼ਹੂਰ ਬਾਲੀਵੁੱਡ ਐਕਟਰ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਜਿਸ ਨਾਲ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰੀਸ਼ ਬੰਚਟਾ ਦੀ ਮੌਤ ਦੀ ਖਬਰ ਸਾਹਮਣੇ ਆਈ ਹੈ। ਹਿਮਾਚਲ ਪ੍ਰਦੇਸ਼ ਦੇ ਵਿਚ ਇਨ੍ਹੀਂ ਦਿਨੀਂ ਕਰੋਨਾ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ । ਜਿੱਥੇ ਬਹੁਤ ਸਾਰੇ ਸਕੂਲਾਂ ਦੇ ਵਿੱਚ ਅਧਿਆਪਕ ਅਤੇ ਬੱਚੇ ਕਰੋਨਾ ਮਹਾਮਾਰੀ ਦੇ ਸ਼ਿਕਾਰ ਹੋ ਗਏ ਹਨ। ਉਥੇ ਹੀ ਹਰੀਸ਼ ਬੰਚਟਾ ਵੀ ਕਰੋਨਾ ਮਾਹਵਾਰੀ ਦੀ ਚਪੇਟ ਵਿਚ ਆ ਗਏ ਸਨ। ਜਿਨ੍ਹਾਂ ਦੀ ਮੌਤ ਮੰਗਲਵਾਰ ਸਵੇਰ ਕਰੋਨਾ ਕਾਰਨ ਹੋ ਗਈ ਹੈ।

ਉਨ੍ਹਾਂ ਨੇ ਬਾਰਾਂ ਸਾਲਾਂ ਤੋਂ ਬਾਲੀਵੁੱਡ ਵਿਚ ਆਪਣਾ ਇੱਕ ਵੱਖਰਾ ਨਾਮ ਬਣਾਇਆ ਹੈ। ਉਨ੍ਹਾਂ ਦੀ ਸਭ ਤੋਂ ਜਿਆਦਾ ਮਸ਼ਹੂਰ ਫਿਲਮ ਬਜਰੰਗੀ ਭਾਈਜਾਨ ਵਿਚ ਉਨ੍ਹਾਂ ਦੇ ਕਿਰਦਾਰ ਦੀ ਕਾਫੀ ਪ੍ਰਸੰਸਾ ਕੀਤੀ ਗਈ ਸੀ। 48 ਸਾਲਾ ਹਰੀਸ਼ ਨੇ ਬਾਲੀਵੁੱਡ ਦੀਆਂ ਬਹੁਤ ਸਾਰੀਆਂ ਫ਼ਿਲਮਾਂ ਵਿਚ ਆਪਣੇ ਅਭਿਐਨ ਦਾ ਜਾਦੂ ਬਿਖੇਰਿਆ ਹੈ। ਹਰੀਸ਼ ਹਿਮਾਚਲ ਵਿੱਚ ਸ਼ਿਮਲਾ ਦੀ ਚੌਪਾਲ ਨਾਲ ਸਬੰਧਿਤ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਇੱਕ ਧੀ ਨੂੰ ਛੱਡ ਗਏ ਹਨ। ਉਹਨਾਂ ਦੀ ਇਕਲੌਤੀ ਧੀ ਨੌਵੀਂ ਜਮਾਤ ਵਿੱਚ ਪੜ੍ਹਦੀ ਹੈ।

ਫਿਲਮਾਂ ਤੋਂ ਬਿਨਾਂ ਉਹਨਾਂ ਨੇ ਬਹੁਤ ਸਾਰੇ ਟੀਵੀ ਸੀਰੀਅਲਾ ਵਿੱਚ ਵੀ ਕੰਮ ਕੀਤਾ ਸੀ। ਸੀਆਈਡੀ ਵਿੱਚ ਵੀ ਉਹਨਾਂ ਨੇ ਰੋਲ ਅਦਾ ਕੀਤੇ। ਦੱਸਿਆ ਜਾ ਰਿਹਾ ਹੈ ਕਿ ਹਰੀਸ਼ ਦੀ ਮਾਤਾ ਦੀ ਵੀ ਇੱਕ ਦਿਨ ਪਹਿਲਾਂ ਹੀ ਮੌਤ ਹੋਈ ਸੀ। ਹਰੀਸ਼ ਦਾ ਸੰਸਕਾਰ ਮੰਗਲਵਾਰ ਸ਼ਾਮ ਨੂੰ ਕਰੋਨਾ ਹਦਾਇਤਾਂ ਦੇ ਅਨੁਸਾਰ ਉਨ੍ਹਾਂ ਦੇ ਜੱਦੀ ਖੇਤਰ ਕਨਾਲੌਗ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖ਼ਬਰ ਸੁਣਦੇ ਸਾਰ ਹੀ ਬਾਲੀਵੁੱਡ ਜਗਤ ਵਿਚ ਸੋਗ ਦੀ ਲਹਿਰ ਆ ਗਈ ਹੈ।
The post ਹੁਣੇ ਹੁਣੇ ਇਸ ਮਸ਼ਹੂਰ ਬਾਲੀਵੁੱਡ ਐਕਟਰ ਦੀ ਹੋਈ ਅਚਾਨਕ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
ਇਹ ਸਾਲ ਸਭ ਦੀ ਜ਼ਿੰਦਗੀ ਵਿੱਚ ਅਜਿਹਾ ਸਾਲ ਬਣ ਕੇ ਆਵੇਗਾ , ਜਿਸਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ।ਇਹ ਤਾਂ ਰੱਬ ਹੀ ਜਾਣਦਾ ਹੈ ਕਿ ਇਸ ਸਾਲ ਆ ਰਹੀਆਂ …
The post ਹੁਣੇ ਹੁਣੇ ਇਸ ਮਸ਼ਹੂਰ ਬਾਲੀਵੁੱਡ ਐਕਟਰ ਦੀ ਹੋਈ ਅਚਾਨਕ ਮੌਤ ਤੇ ਹਰ ਪਾਸੇ ਛਾਇਆ ਸੋਗ-ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News