ਸ਼ੇਅਰ ਮਾਰਕੀਟ ਦੇ ਬਿਗਬੁਲ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖ਼ਰੀ ਸਾਹ ਲਿਆ। ਉਨ੍ਹਾਂ ਨੂੰ 2-3 ਹਫ਼ਤੇ ਪਹਿਲਾਂ ਹੀ ਹਸਪਤਾਲ ਤੋਂ ਛੁੱਟੀ ਮਿਲੀ ਸੀ। ਉਹ ਕਾਫ਼ੀ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ।
ਦਿੱਗਜ ਕਾਰੋਬਾਰੀ ਝੁਨਝੁਨਵਾਲਾ ਦੇ ਦਿਹਾਂਤ ਦੀ ਪੁਸ਼ਟੀ ਬ੍ਰੀਚ ਕੈਂਡੀ ਹਸਪਤਾਲ ਨੇ ਕਰ ਦਿੱਤੀ ਹੈ। ਉਨ੍ਹਾਂ ਨੂੰ ਐਤਵਾਰ ਸਵੇਰੇ 6.45 ਵਜੇ ਹਸਪਤਾਲ ਲਿਆਂਦਾ ਗਿਆ ਸੀ।ਰਾਕੇਸ਼ ਝੁਨਝੁਨਵਾਲਾ ਨੇ ਕਾਲਜ ਦੇ ਦਿਨਾਂ ਤੋਂ ਹੀ ਸ਼ੇਅਰ ਬਾਜ਼ਾਰ ‘ਚ ਨਿਵੇਸ਼ ਦੀ ਸ਼ੁਰੂਆਤ ਕੀਤੀ ਸੀ।
ਇਕ ਵਾਰ ਰਾਕੇਸ਼ ਝੁਨਝੁਨਵਾਲਾ ਨੇ ਦੱਸਿਆ ਕਿ ਸ਼ੁਰੂ ‘ਚ 100 ਡਾਲਰ ਦਾ ਨਿਵੇਸ਼ ਕੀਤਾ ਸੀ। ਖ਼ਾਸ ਗੱਲ ਇਹ ਹੈ ਕਿ ਉਦੋਂ ਸੈਂਸੈਕਸ ਇੰਡੈਕਸ 150 ਅੰਕ ‘ਤੇ ਸੀ, ਜੋ ਹੁਣ 60 ਹਜ਼ਾਰ ਦੇ ਪੱਧਰ ‘ਤੇ ਕਾਰੋਬਾਰ ਕਰ ਰਿਹਾ ਹੈ। ਉਨ੍ਹਾਂ ਨੂੰ ਭਾਰਤੀ ਸ਼ੇਅਰ ਬਾਜ਼ਾਰ ਦਾ ਵਾਰੇਨ ਬਫੇ ਵੀ ਕਿਹਾ ਜਾਂਦਾ ਸੀ। ਫੋਬਰਜ਼ ਅਨੁਸਾਰ ਰਾਕੇਸ਼ ਝੁਨਝੁਨਵਾਲਾ ਦੀ ਕੁੱਲ ਜਾਇਦਾਦ 5.8 ਅਰਬ ਡਾਲਰ ਦੀ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਸ਼ੇਅਰ ਮਾਰਕੀਟ ਦੇ ਬਿਗਬੁਲ ਰਾਕੇਸ਼ ਝੁਨਝੁਨਵਾਲਾ ਦਾ 62 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ। ਉਨ੍ਹਾਂ ਨੇ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਆਖ਼ਰੀ ਸਾਹ ਲਿਆ। ਉਨ੍ਹਾਂ ਨੂੰ 2-3 ਹਫ਼ਤੇ …