ਮੋਰਿੰਡਾ ਦੇ ਨੇੜਲੇ ਪਿੰਡ ਉਧਮਪੁਰ ਨਲਾ ਵਿਖੇ ਵੱਡਾ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦਾ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਕਰੀਬ ਸਾਢੇ 7 ਵਜੇ ਜਦੋਂ ਅਵਤਾਰ ਸਿੰਘ ਆਪਣੇ ਘਰ ਦੇ ਨੇੜੇ ਹੀ ਦੁੱਧ ਦੀ ਡਾਇਰੀ ਕੋਲ ਪਹੁੰਚੇ ਤਾਂ ਮੋਟਰਸਾਈਕਲ ‘ਤੇ ਸਵਾਰ 2 ਵਿਆਕਤੀਆਂ ਵੱਲੋਂ ਉਨ੍ਹਾਂ ‘ਤੇ ਗੋਲ਼ੀਆਂ ਚਲਾਉਣੀਆਂ ਸੁਰੂ ਕਰ ਦਿੱਤੀਆਂ ਗਈਆਂ। ਹਮਲਾਵਾਰਾਂ ਵੱਲੋਂ ਕਰੀਬ 9 ਫਾਇਰ ਕੀਤੇ ਗਏ। ਇਸ ਦੌਰਾਨ ਅਵਤਾਰ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ।
ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਅਵਚਤਾਰ ਸਿੰਘ ਨੂੰ ਮ੍ਰਿਤਕ ਕਰਾਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਤਵਾਰ ਸਿੰਘ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਸਨ ਅਤੇ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਲੈਡ ਮਾਰਗੇਜ ਬੈਂਕ ਮੋਰਿੰਡਾ ਦੇ ਡਾਇਰੈਕਟਰ ਚੁਣਿਆ ਗਿਆ ਸੀ। ਮੌਕੇ ਉਤੇ ਫੋਰੈਂਸਿਕ ਟੀਮ ਅਤੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਅਵਤਾਰ ਸਿੰਘ ਦਾ ਕਿਸੇ ਦੇ ਨਾਲ ਕੋਈ ਲੜਾਈ-ਝਗੜਾ ਨਹੀਂ ਸੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮੋਰਿੰਡਾ ਦੇ ਨੇੜਲੇ ਪਿੰਡ ਉਧਮਪੁਰ ਨਲਾ ਵਿਖੇ ਵੱਡਾ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਇਥੇ ਸਾਬਕਾ ਕਾਂਗਰਸੀ ਸਰਪੰਚ ਅਵਤਾਰ ਸਿੰਘ ਦਾ ਮੋਟਰਸਾਈਕਲ ‘ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ …
Wosm News Punjab Latest News