ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ ’ਚ ਸ਼ਾਮਲ ਕੀਤਾ ਹੈ।ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਉਚੇਚੇ ਤੌਰ ’ਤੇ ਪ੍ਰੋਗਰਾਮ ’ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮਾਹੀ ਗਿੱਲ ਤੇ ਹੋਬੀ ਧਾਲੀਵਾਲ ਨੂੰ ਗੁਲਦਸਤਾ ਭੇਟ ਕਰਕੇ ਪਾਰਟੀ ’ਚ ਸੁਆਗਤ ਕੀਤਾ।
ਦੱਸ ਦੇਈਏ ਕਿ ਹੋਬੀ ਧਾਲੀਵਾਲ ਨੇ ਪਾਰਟੀ ’ਚ ਸ਼ਾਮਲ ਹੋਣ ਤੋਂ ਪਹਿਲਾਂ ਇਕ ਇੰਟਰਵਿਊ ਵੀ ਦਿੱਤਾ ਸੀ। ਇਸ ਇੰਟਰਵਿਊ ਦੌਰਾਨ ਹੋਬੀ ਧਾਲੀਵਾਲ ਨੇ ਕਿਹਾ ਕਿ ਉਹ 3 ਖੇਤੀ ਕਾਨੂੰਨ ਵਾਪਸ ਹੋਣ ਤੋਂ ਬਾਅਦ ਹੀ ਭਾਜਪਾ ਦੀ ਵਿਚਾਰਧਾਰਾ ਨਾਲ ਜੁੜੇ ਹੋਏ ਹਨ। ਹੋਬੀ ਧਾਲੀਵਾਲ ਨੇ ਕਿਹਾ ਕਿ ਅਸੀਂ ਕਦੇ ਭਾਜਪਾ ਦੀ ਸੋਚ ਨੂੰ ਨੇੜਿਓਂ ਸਮਝਿਆ ਹੀ ਨਹੀਂ।
ਇਸ ਦੌਰਾਨ ਭਾਜਪਾ ਦੇ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਭਾਜਪਾ ਹੌਲੀ-ਹੌਲੀ ਹਰ ਸੂਬੇ ’ਚ ਅੱਗੇ ਵੱਧ ਰਹੀ ਹੈ। ਪਾਰਟੀ ਦੀ ਮਜ਼ਬੂਤੀ ਲਈ ਹਰ ਸਮਝਦਾਰ ਵਿਅਕਤੀ ਜੁੜ ਰਿਹਾ ਹੈ ਤੇ ਪਾਰਟੀ ਦੀ ਤਰੱਕੀ ਲਈ ਕੰਮ ਕਰ ਰਿਹਾ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਮਸ਼ਹੂਰ ਪੰਜਾਬੀ ਅਦਾਕਾਰਾ ਮਾਹੀ ਗਿੱਲ ਤੇ ਅਦਾਕਾਰ ਹੋਬੀ ਧਾਲੀਵਾਲ ਅੱਜ ਭਾਜਪਾ ’ਚ ਸ਼ਾਮਲ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਨੇ ਅੱਜ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਵਾਂ ਕਲਾਕਾਰਾਂ ਨੂੰ ਆਪਣੀ ਪਾਰਟੀ …