ਕਰਨਾਟਕ ਅਤੇ ਤਾਮਿਲਨਾਡੂ ’ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਕਰਨਾਟਕ ’ਚ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਜਦਕਿ ਤਾਮਿਲਨਾਡੂ ’ਚ 3.5 ਤੀਬਰਤਾ ਦਾ ਭੂਚਾਲ ਆਇਆ ਸੀ। ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਭੂਚਾਲ ਦੇ ਝਟਕੇ ਕਰਨਾਟਕ ਦੇ ਚਿੱਕਾਬੱਲਾਪੁਰਾ ’ਚ ਮਹਿਸੂਸ ਕੀਤੇ ਗਏ।
ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਭੂਚਾਲ ਦੇ ਝਟਕੇ ਚਿੱਕਬੱਲਾਪੁਰਾ ਵਿੱਚ ਸਵੇਰੇ 2:16 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦੀ ਤੀਬਰਤਾ 3.6 ਸੀ। ਭੂਚਾਲ ਦੀ ਡੂੰਘਾਈ 18 ਕਿਲੋਮੀਟਰ ਦੱਸੀ ਜਾ ਰਹੀ ਹੈ।
ਤਾਮਿਲਨਾਡੂ ‘ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ – ਰਾਸ਼ਟਰੀ ਭੂਚਾਲ ਕੇਂਦਰ ਨੇ ਦੱਸਿਆ ਕਿ ਵੀਰਵਾਰ ਨੂੰ ਤਾਮਿਲਨਾਡੂ ਵਿੱਚ ਵੇਲੋਰ ਤੋਂ 50 ਕਿਲੋਮੀਟਰ ਪੱਛਮ-ਉੱਤਰ ਵਿੱਚ 3.5 ਦੀ ਤੀਬਰਤਾ ਦਾ ਭੂਚਾਲ ਆਇਆ। ਦੁਪਹਿਰ ਕਰੀਬ 3.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕਰਨਾਟਕ ਅਤੇ ਤਾਮਿਲਨਾਡੂ ’ਚ ਵੀਰਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ’ਤੇ ਕਰਨਾਟਕ ’ਚ ਭੂਚਾਲ ਦੀ ਤੀਬਰਤਾ 3.6 ਮਾਪੀ ਗਈ ਜਦਕਿ ਤਾਮਿਲਨਾਡੂ ’ਚ 3.5 ਤੀਬਰਤਾ ਦਾ …
Wosm News Punjab Latest News