ਭਾਰਤੀ ਸੈਨਾ (Indian Army) ਦਾ ਇੱਕ ਚੀਤਾ ਹੈਲੀਕਾਪਟਰ (Cheetah helicopter) ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਅਤੇ ਇੱਕ ਪਾਇਲਟ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਹੈ। ਇਹ ਹਾਦਸਾ ਗੁਰੇਜ਼ ਸੈਕਟਰ (Gurez Sector) ਦੇ ਬਾਰਾਮ ਇਲਾਕੇ ਵਿੱਚ ਵਾਪਰਿਆ ਹੈ।
ਜਾਣਕਾਰੀ ਮੁਤਾਬਕ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਬੀਮਾਰ ਜਵਾਨਾਂ ਨੂੰ ਲੈਣ ਜਾ ਰਿਹਾ ਫੌਜ ਦਾ ਇਕ ਹੈਲੀਕਾਪਟਰ ‘ਚੀਤਾ’ ਉੱਤਰੀ ਕਸ਼ਮੀਰ ਦੇ ਗੁਰੇਜ਼ ਸੈਕਟਰ ‘ਚ ਕੰਟਰੋਲ ਰੇਖਾ ਨੇੜੇ ਇਕ ਦੂਰ-ਦੁਰਾਡੇ ਇਲਾਕੇ ‘ਚ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪਾਇਲਟ ਦੀ ਮੌਤ ਹੋ ਗਈ ਅਤੇ ਕੋ-ਪਾਇਲਟ ਜ਼ਖਮੀ ਹੋ ਗਿਆ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੋ-ਪਾਇਲਟ ਨੂੰ ਮੈਡੀਕਲ ਸੈਂਟਰ ਲਿਜਾਇਆ ਗਿਆ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਹੈਲੀਕਾਪਟਰ ਲੈਂਡ ਕਰਨ ਵਾਲਾ ਸੀ ਪਰ ਖਰਾਬ ਮੌਸਮ ਕਾਰਨ ਕੰਟਰੋਲ ਗੁਆ ਬੈਠਾ। ਇਹ ਹਾਦਸਾ ਉੱਤਰੀ ਕਸ਼ਮੀਰ ਦੇ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ਼ ਸੈਕਟਰ ਵਿੱਚ ਗੁਜਰਾਂ ਡਰੇਨ ਨੇੜੇ ਵਾਪਰਿਆ ਹੈ।
ਇਸ ਤੋਂ ਪਹਿਲਾਂ ਇੱਕ ਰੱਖਿਆ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਸੈਨਾ ਦਾ ਇੱਕ ਚੀਤਾ ਹੈਲੀਕਾਪਟਰ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ਦੇ ਬਰੌਮ ਇਲਾਕੇ ਵਿੱਚ ਕਰੈਸ਼ ਹੋ ਗਿਆ ਹੈ। ਹੈਲੀਕਾਪਟਰ ਦੇ ਚਾਲਕ ਦਲ ਨੂੰ ਬਚਾਉਣ ਲਈ ਸੁਰੱਖਿਆ ਬਲਾਂ ਦੀਆਂ ਸਰਚ ਟੀਮਾਂ ਬਰਫੀਲੇ ਇਲਾਕੇ ‘ਚ ਪਹੁੰਚ ਰਹੀਆਂ ਹਨ। ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਭਾਰਤੀ ਸੈਨਾ (Indian Army) ਦਾ ਇੱਕ ਚੀਤਾ ਹੈਲੀਕਾਪਟਰ (Cheetah helicopter) ਜੰਮੂ-ਕਸ਼ਮੀਰ ਵਿੱਚ ਸ਼ੁੱਕਰਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਇੱਕ ਪਾਇਲਟ ਦੀ ਮੌਤ ਹੋ ਗਈ ਅਤੇ ਇੱਕ ਪਾਇਲਟ …
Wosm News Punjab Latest News