ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ‘ਚ ਪੂਰਵਾਂਚਲ ਐਕਸਪ੍ਰੈਸ (Purvanchal Express) ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇੱਕ BMW ਕਾਰ ਅਤੇ ਇੱਕ ਕੰਟੇਨਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ ਹੈ। ਇਹ ਟੱਕਰ ਇੰਨੀਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ‘ਚ ਸਵਾਰ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਹੈ। ਇਸ ਹਾਦਸੇ ਤੋਂ ਬਾਅਦ ਕੰਟੇਨਰ ਦਾ ਡਰਾਈਵਰ ਫਰਾਰ ਹੋ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਲਤਾਨਪੁਰ ਜ਼ਿਲ੍ਹੇ ਵਿੱਚ ਹਲਿਆਪੁਰ ਥਾਣਾ ਖੇਤਰ ਦੇ ਨੇੜੇ ਪੂਰਵਾਂਚਲ ਐਕਸਪ੍ਰੈੱਸ ਵੇਅ ਬੀਤੀ 7 ਅਕਤੂਬਰ ਨੂੰ ਧੱਸ ਗਿਆ ਸੀ। ਉਸ ਥਾਂ ’ਤੇ ਮਿੱਟੀ ਪਾ ਕੇ ਭਾਰੀ ਵਾਹਨਾਂ ਦੀ ਆਵਾਜਾਈ ਨੂੰ ਰੋਕ ਕੇ ਸਾਈਡ ਲੇਨ ਤੋਂ ਜਾਣ ਲਈ ਕਿਹਾ ਜਾ ਰਿਹਾ ਸੀ। ਸ਼ੁੱਕਰਵਾਰ ਦੁਪਹਿਰ ਨੂੰ ਇੱਕ ਕੰਟੇਨਰ ਸੱਜੀ ਲੇਨ ਤੋਂ ਲੰਘ ਰਿਹਾ ਸੀ। ਫਿਰ ਕੰਟੇਨਰ ਅਤੇ ਬੀਐਮਡਬਲਯੂ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਕੰਟੇਨਰ ਦਾ ਅਗਲਾ ਹਿੱਸਾ ਟੁੱਟ ਕੇ ਦੂਰ ਜਾ ਕੇ ਡਿੱਗਿਆ। ਇਸ ਹਾਦਸੇ ‘ਚ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਯੂਪੀਡੀਏ ਦੇ ਕਰਮਚਾਰੀ ਲਾਸ਼ਾਂ ਦੀ ਪਛਾਣ ਕਰਨ ਵਿੱਚ ਲੱਗੇ ਹੋਏ ਹਨ। ਸੂਚਨਾ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਰਵੀਸ਼ ਗੁਪਤਾ ਐਸਪੀ ਸੋਮੇਨ ਬਰਮਾ ਮੌਕੇ ‘ਤੇ ਪਹੁੰਚ ਗਏ ਹਨ। ਕਾਰ ਉਤਰਾਖੰਡ ਦੀ ਅਤੇ ਕੰਟੇਨਰ ਮੁਰਾਦਾਬਾਦ ਦਾ ਦੱਸਿਆ ਜਾ ਰਿਹਾ ਹੈ।
ਦੱਸ ਦੇਈਏ ਕਿ ਹਰ ਦਿਨ ਭਿਆਨਕ ਸੜਕ ਹਾਦਸੇ ਵਾਪਰਦੇ ਰਹਿੰਦੇ ਹਨ , ਜਿਸ ਕਾਰਨ ਕਈ ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਨ੍ਹਾਂ ਹਾਦਸਿਆਂ ਦਾ ਕਾਰਨ ਤੇਜ਼ ਰਫ਼ਤਾਰ, ਨਸ਼ੇ ‘ਚ ਡਰਾਈਵਿੰਗ, ਡਰਾਇਵਰ ਦਾ ਧਿਆਨ ਭਟਕਣਾ, ਟਰੈਫਿਕ ਲਾਈਟਾਂ ਦੀ ਉਲੰਘਣਾ, ਗ਼ਲਤ ਪਾਸੇ ਗੱਡੀ ਚਲਾਉਣੀ, ਰਾਤ ਨੂੰ ਬਿਨਾ ਬੱਤੀਆਂ ਡਰਾਈਵਿੰਗ ਕਰਨੀ, ਗੱਡੀਆਂ ਦੀ ਹਾਲਤ ਠੀਕ ਨਾ ਹੋਣੀ, ਸੜਕਾਂ ‘ਤੇ ਫਿਰਦੇ ਜਾਨਵਰ, ਗ਼ਲਤ ਮੋੜ ਮੁੜਨਾ, ਰੇਸ ਲਾਉਣੀ, ਧੁੰਦ, ਟਾਇਰਾਂ ਦਾ ਫੱਟਣਾ, ਟਾਇਰਾਂ ਵਿੱਚ ਹਵਾ ਘੱਟ ਹੋਣਾ, ਸੜਕਾਂ ‘ਤੇ ਗ਼ਲਤ ਪਾਰਕਿੰਗ ਆਦਿ ਸੜਕ ਹਾਦਸਿਆਂ ਦੇ ਕਈ ਕਾਰਨ ਹੁੰਦੇ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ‘ਚ ਪੂਰਵਾਂਚਲ ਐਕਸਪ੍ਰੈਸ (Purvanchal Express) ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਇਥੇ ਇੱਕ BMW ਕਾਰ ਅਤੇ ਇੱਕ ਕੰਟੇਨਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ …