ਥਾਣਾ ਦੁੱਗਰੀ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ’ਚ ਗੁਰਪੁਰਬ ਦੇ ਦੇ ਮੌਕੇ ‘ਤੇ ਕੱਢੇ ਜਾ ਰਹੇ ਇਕ ਨਗਰ ਕੀਰਤਨ ਦੌਰਾਨ ਦਰਦਨਾਕ ਘਟਨਾ ਵਾਪਰੀ। ਨਗਰ ਕੀਰਤਨ ‘ਚ ਸ਼ਾਮਲ ਇਕ 10 ਸਾਲ ਦਾ ਬੱਚਾ ਅਚਾਨਕ ਟਰਾਲੀ ਤੋਂ ਹੇਠਾਂ ਡਿੱਗ ਗਿਆ ਅਤੇ ਟਾਇਰ ਦੇ ਹੇਠਾਂ ਆ ਗਿਆ।
ਇਸ ਕਾਰਨ ਉਸ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਲੱਗਦੇ ਹੀ ਮੌਕੇ ’ਤੇ ਪੁੱਜੀ ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਐੱਸ. ਐੱਚ. ਓ. ਰਾਜਨਪਾਲ ਅਨੁਸਾਰ ਮ੍ਰਿਤਕ ਬੱਚੇ ਦੀ ਪਛਾਣ ਪ੍ਰਿੰਸ ਵਾਸੀ ਗੋਬਿੰਦ ਨਗਰ ਦੇ ਰੂਪ ’ਚ ਹੋਈ ਹੈ।
ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ ਜਾ ਰਿਹਾ ਸੀ। ਇਸ ਦੌਰਾਨ ਇਕ ਬੱਚਾ ਸੰਗਤ ਦੇ ਨਾਲ ਟਰੈਕਟਰ-ਟਰਾਲੀ ਵਿਚ ਬੈਠਾ ਹੋਇਆ ਸੀ। ਟਰਾਲੀ ਚਾਲਕ ਵੱਲੋਂ ਅਚਾਨਕ ਬ੍ਰੇਕ ਲਗਾਉਣ ਕਾਰਨ ਬੱਚਾ ਹੇਠਾਂ ਡਿੱਗ ਕੇ ਟਾਇਰ ਹੇਠਾਂ ਆ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਥਾਣਾ ਦੁੱਗਰੀ ਦੇ ਇਲਾਕੇ ਸ਼ਹੀਦ ਭਗਤ ਸਿੰਘ ਨਗਰ ’ਚ ਗੁਰਪੁਰਬ ਦੇ ਦੇ ਮੌਕੇ ‘ਤੇ ਕੱਢੇ ਜਾ ਰਹੇ ਇਕ ਨਗਰ ਕੀਰਤਨ ਦੌਰਾਨ ਦਰਦਨਾਕ ਘਟਨਾ ਵਾਪਰੀ। ਨਗਰ ਕੀਰਤਨ ‘ਚ ਸ਼ਾਮਲ ਇਕ 10 …
Wosm News Punjab Latest News