ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40 ਛੋਟੇ-ਛੋਟੇ ਬੱਚੇ ਸਵਾਰ ਸਨ। ਹਾਦਸੇ ਵਿਚ ਇਕ ਬੱਚੇ ਦੀ ਮੌਤ ਹੋਣ ਦੀ ਖਬਰ ਹੈ ਤੇ 3 ਦੀ ਹਾਲਤ ਗੰਭੀਰ ਹੈ।
ਮਿਲੀ ਜਾਣਕਾਰੀ ਮੁਤਾਬਕ ਇੱਕ ਬੇਕਾਬੂ ਹੋਏ ਟਰੱਕ ਨੇ ਬੱਸ ਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਨਾਲ ਹਾਦਸਾ ਵਾਪਰਿਆ। ਮੌਕੇ ‘ਤੇ 12 ਬੱਚੇ ਫੱਟੜ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਪਹੁੰਚਿਆ ਗਿਆ ਹੈ। ਛੋਟੇ-ਛੋਟੇ ਮਾਸੂਮ ਬੱਚੇ ਮਾਪਿਆਂ ਨੂੰ ਵਾਜਾਂ ਮਾਰ ਰੋ ਰਹੇ ਸਨ। ਹਾਦਸੇ ਨੂੰ ਦੇਖ ਕੇ ਬੱਚੇ ਸਹਿਮੇ ਹੋਏ ਸਨ। ਐਕਸੀਡੈਂਟ ਵਿਚ ਬੱਸ ਦਾ ਕੰਡਕਟਰ ਵੀ ਜ਼ਖਮੀ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਇੱਕ ਪ੍ਰਾਈਵੇਟ ਸਕੂਲ ਦੀ ਬੱਸ ਵੱਖ-ਵੱਖ ਪਿੰਡਾਂ ਤੋਂ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਬੱਸ ਸਕੂਲ ਤੋਂ ਥੋੜ੍ਹੀ ਦੂਰ ਰਿਲਾਇੰਸ ਪੈਟਰੋਲ ਪੰਪ ਦੇ ਕੋਲ ਪਹੁੰਚੀ ਤਾਂ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਟੱਰਕ ਨੇ ਉਸ ਨੂੰ ਟੱਕਰ ਮਾਰ ਦਿੱਤੀ। ਇਸ ਕਾਰਨ ਬੱਸ ਪਿੱਛੇ ਤੋਂ ਬੁਰੀ ਤਰ੍ਹਾਂ ਨੁਕਸਾਨੀ ਗਈ। ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦਸੂਹਾ ਰੋਡ ‘ਤੇ ਅੱਜ ਸਕੂਲੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਬੱਚਿਆਂ ਨਾਲ ਭਰੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਬੱਸ ਵਿਚ ਕੁੱਲ 40 ਛੋਟੇ-ਛੋਟੇ ਬੱਚੇ ਸਵਾਰ ਸਨ। ਹਾਦਸੇ ਵਿਚ …