ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੀਜੀਆਈ ਚੰਡੀਗੜ੍ਹ ਵਿੱਚ 123 ਡਾਕਟਰਾਂ ਸਣੇ 264 ਮਾਮਲੇ ਪਾਏ ਗਏ ਹਨ। ਇਨ੍ਹਾਂ ਵਿੱਚ 109 ਨਰਸਿੰਗ ਸਟਾਫ਼, ਸਿਹਤ ਸੰਭਾਲ ਕਰਮਚਾਰੀ ਅਤੇ ਹੋਰ ਕਰਮਚਾਰੀ ਸ਼ਾਮਲ ਹਨ।ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ ਪੀਜੀਆਈ ਹਸਪਤਾਲ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਮੁਤਾਬਕ ਹੁਣ ਸਿਰਫ ਅਪਾਇੰਟਮੈਂਟ ਤੋਂ ਬਾਅਦ ਹੀ ਫਿਜ਼ੀਕਲ ਓਪੀਡੀ ਹੋਵੇਗੀ।
27 ਦਸੰਬਰ ਤੋਂ ਪੀਜੀਆਈ ਵਿੱਚ ਸਟਾਫ਼ ਅਤੇ ਡਾਕਟਰਾਂ ਦੇ ਕੋਰੋਨਾ ਪੌਜ਼ੀਟਿਵ ਹੋਣ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ ਤਿੰਨ ਦਿਨਾਂ ਵਿੱਚ ਇਸ ਵਿੱਚ ਅਚਾਨਕ ਵਾਧਾ ਹੋਇਆ ਹੈ। 3 ਜਨਵਰੀ ਨੂੰ ਕੁੱਲ 57 ਸਟਾਫ਼ ਮੈਂਬਰ, 4 ਜਨਵਰੀ ਨੂੰ 90 ਅਤੇ 5 ਜਨਵਰੀ ਨੂੰ 67 ਕਰਮਚਾਰੀ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਚਾਰ ਦਿਨਾਂ ਵਿੱਚ 94 ਡਾਕਟਰ ਕੋਰੋਨਾ ਪੌਜ਼ੀਟਿਵ ਮਿਲ ਚੁੱਕੇ ਹਨ।
ਬੁੱਧਵਾਰ ਨੂੰ ਸ਼ਹਿਰ ‘ਚ ਲਗਭਗ 229 ਲੋਕ ਕੋਰੋਨਾ ਪੌਜ਼ੀਟਿਵ ਪਾਏ ਗਏ ਸਨ। ਸ਼ਹਿਰ ਵਿੱਚ ਕੁੱਲ ਸਰਗਰਮ ਮਰੀਜ਼ 600 ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਪੀਜੀਆਈ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਕਸੀਜਨ ਬੈੱਡਾਂ ਦੀ ਗਿਣਤੀ 47 ਤੋਂ ਵਧਾ ਕੇ 100 ਕਰ ਦਿੱਤੀ ਗਈ ਹੈ। ਜਦਕਿ ਵੈਂਟੀਲੇਟਰਾਂ ਦੀ ਗਿਣਤੀ ਵਧਾ ਕੇ 22 ਕਰ ਦਿੱਤੀ ਗਈ ਹੈ।
ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਸ਼ਹਿਰ ਵਿੱਚ ਸਾਰੀਆਂ ਸਿੱਖਿਆ ਸੰਸਥਾਵਾਂ ਨੂੰ ਅਗਲੇ ਹੁਕਮਾਂ ਤੱਕ ਕਰ ਦਿੱਤਾ ਗਿਆ ਹੈ। ਮਾਲ, ਸਿਨੇਮਾ ਤੇ ਜਿੰਮ 50 ਫੀਸਦੀ ਸਮਰੱਥਾ ਨਾਲ ਹੀ ਖੁੱਲ੍ਹਣਗੇ ਅਤੇ ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਲੋਕਾਂ ਨੂੰ ਵੀ ਇਥੇ ਐਂਟਰੀ ਮਿਲੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਚੰਡੀਗੜ੍ਹ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਪੀਜੀਆਈ ਚੰਡੀਗੜ੍ਹ ਵਿੱਚ 123 ਡਾਕਟਰਾਂ ਸਣੇ 264 ਮਾਮਲੇ ਪਾਏ ਗਏ ਹਨ। ਇਨ੍ਹਾਂ ਵਿੱਚ 109 ਨਰਸਿੰਗ ਸਟਾਫ਼, ਸਿਹਤ ਸੰਭਾਲ ਕਰਮਚਾਰੀ ਅਤੇ ਹੋਰ …
Wosm News Punjab Latest News