ਅਸਾਮ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ’ਚ ਹੜ੍ਹ ਦੀ ਸਥਿਤੀ ਗੰਭੀਰ ਹੋ ਗਈ ਹੈ। ਬਾਰਿਸ਼ ਦੀ ਵਜ੍ਹਾ ਨਾਲ ਹੋਈਆਂ ਘਟਨਾਵਾਂ ’ਚ ਬੁੱਧਵਾਰ ਨੂੰ ਤਿੰਨ ਲੋਕਾਂ ਦੀ ਮੌਤ ਹੋ ਗਈ। ਗੋਲਪਾੜਾ ਜ਼ਿਲ੍ਹੇ ਦੇ ਆਜ਼ਾਦ ਨਗਰ ਇਲਾਕੇ ’ਚ ਇਕ ਮਕਾਨ ਜ਼ਮੀਨੀ ਖਿਸਕਾਅ ਦੀ ਲਪੇਟ ’ਚ ਆ ਗਿਆ। ਇਸ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ।
ਮਾਰੇ ਗਏ ਬੱਚਿਆਂ ਦੀ ਪਛਾਣ 11 ਸਾਲਾ ਹੁਸੈਨ ਅਲੀ ਤੇ ਅੱਠ ਸਾਲ ਦੀ ਆਸਮਾ ਖਾਤੂਨ ਦੇ ਰੂਪ ’ਚ ਕੀਤੀ ਗਈ ਹੈ। ਇਸਦੇ ਨਾਲ ਹੀ ਸੂਬੇ ’ਚ ਇਸ ਸਾਲ ਹੜ੍ਹ ਤੇ ਢਿੱਗਾਂ ਡਿੱਗਣ ਕਾਰਨ ਮਾਰੇ ਗਏ ਲੋਕਾਂ ਦੀ ਗਿਣਤੀ ਵਧ ਕੇ 44 ਹੋ ਗਈ ਹੈ। ਗੁਹਾਟੀ ਜ਼ਿਲ੍ਹੇ ’ਚ ਜ਼ਮੀਨੀ ਖਿਸਕਾਅ ਦੀਆਂ ਕਈ ਘਟਨਾਵਾਂ ਹੋਈਆਂ। ਇਨ੍ਹਾਂ ’ਚ ਤਿੰਨ ਲੋਕ ਜ਼ਖ਼ਮੀ ਹੋ ਗਏ।
ਏਐੱਨਆਈ ਮੁਤਾਬਕ, ਕਰੀਮਗੰਜ ਜ਼ਿਲ੍ਹੇ ’ਚ ਇਕ ਆਟੋ ਰਿਕਸ਼ਾ ’ਤੇ ਦਰੱਖ਼ਤ ਡਿੱਗ ਗਿਆ। ਇਸ ਨਾਲ ਵਾਹਨ ਚਾਲਕ ਅਜ਼ਹਰੂਦੀਨ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖ਼ਮੀ ਹੋ ਗਏ। ਕਈ ਜ਼ਿਲ੍ਹਿਆਂ ’ਚ ਸੜਕਾਂ ’ਤੇ ਮਲਬਾ ਜਮ੍ਹਾਂ ਹੋ ਜਾਣ ਨਾਲ ਆਵਾਜਾਈ ’ਚ ਠੱਪ ਹੋ ਗਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਅਸਾਮ ’ਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੇ ਕਈ ਇਲਾਕਿਆਂ ’ਚ ਹੜ੍ਹ ਦੀ ਸਥਿਤੀ ਗੰਭੀਰ ਹੋ ਗਈ ਹੈ। ਬਾਰਿਸ਼ ਦੀ ਵਜ੍ਹਾ ਨਾਲ …