ਨਿਊਯਾਰਕ ਸਿਟੀ (New York City)ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ (Mayor Eric Adams) ਨੇ ਪੁਸ਼ਟੀ ਕੀਤੀ ਹੈ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਸ ਹਾਦਸੇ ‘ਚ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ 9 ਬੱਚੇ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਅੱਗ ਕਿਸ ਕਾਰਨ ਲੱਗੀ ਇਸ ਦੀ ਜਾਂਚ ਜਾਰੀ ਹੈ। ਇਸ ਘਟਨਾ ਨੂੰ ਨਿਊਯਾਰਕ ਵਿੱਚ ਹੁਣ ਤੱਕ ਦੇ ਸਭ ਤੋਂ ਵੱਡੇ ਹਾਦਸਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।
ਸੀਐਨਐਨ ਦੀ ਰਿਪੋਰਟ ਮੁਤਾਬਕ ਘਟਨਾ ਵਾਲੀ ਥਾਂ ‘ਤੇ ਪਹੁੰਚੇ ਮੇਅਰ ਐਰਿਕ ਐਡਮਜ਼ ਨੇ ਕਿਹਾ ਕਿ ਨਿਊਯਾਰਕ ਸਿਟੀ ਲਈ ਇਹ ਬਹੁਤ ਹੀ ਭਿਆਨਕ ਅਤੇ ਦੁਖਦਾਈ ਪਲ ਹੈ। ਅੱਗ ਦੀ ਇਹ ਘਟਨਾ ਇਸ ਸ਼ਹਿਰ ਨੂੰ ਪਰੇਸ਼ਾਨ ਕਰਦੀ ਰਹੇਗੀ। ਉਨ੍ਹਾਂ ਦੱਸਿਆ ਕਿ ਅੱਗ ਨਾਲ ਵੱਡੀ ਗਿਣਤੀ ਵਿੱਚ ਲੋਕ ਝੁਲਸ ਗਏ। 32 ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।32 ਲੋਕਾਂ ਨੂੰ ਜਾਨਲੇਵਾ ਹਾਲਾਤ ਵਿੱਚ ਹਸਪਤਾਲ ਭੇਜਿਆ ਗਿਆ। ਇਸ ਤੋਂ ਇਲਾਵਾ, 9 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋਏ ਅਤੇ 22 ਹੋਰਾਂ ਨੂੰ ਗੈਰ-ਜਾਨ ਖ਼ਤਰੇ ਵਾਲੀਆਂ ਸੱਟਾਂ ਲੱਗੀਆਂ।
ਇਹ ਅੱਗ ਬਰੌਂਕਸ ਚਿੜੀਆਘਰ ਦੇ ਪੱਛਮ ਵਿੱਚ 19 ਮੰਜ਼ਿਲਾ ਇਮਾਰਤ ਵਿੱਚ ਲੱਗੀ। ਅੱਗ ਸਵੇਰੇ 11 ਵਜੇ ਦੇ ਕਰੀਬ ਅਪਾਰਟਮੈਂਟ ਦੀ ਦੂਜੀ ਅਤੇ ਤੀਜੀ ਮੰਜ਼ਿਲ ਤੋਂ ਫੈਲਣ ਲੱਗੀ। ਮੇਅਰ ਨੇ ਕਿਹਾ ਕਿ ਇਸ ਅੱਗ ਨੂੰ ਨਿਊਯਾਰਕ ਵਿੱਚ ਸਭ ਤੋਂ ਭਿਆਨਕ ਹਾਦਸਿਆਂ ਵਿੱਚ ਗਿਣਿਆ ਜਾਵੇਗਾ। ਇਹ ਦੇਸ਼ ਦੀਆਂ ਸਭ ਤੋਂ ਭੈੜੀਆਂ ਘਟਨਾਵਾਂ ਵਿੱਚੋਂ ਇੱਕ ਹੈ। ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ 200 ਗੱਡੀਆਂ ਮੌਕੇ ‘ਤੇ ਪਹੁੰਚੀਆਂ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਅੱਗ ਨਾਲ ਘਿਰੇ ਲੋਕ ਮਦਦ ਲਈ ਹੱਥ ਹਿਲਾਉਂਦੇ ਰਹੇ। ਉਹ ਬੁਰੀ ਤਰ੍ਹਾਂ ਅੱਗ ਦੀ ਲਪੇਟ ਵਿਚ ਆ ਗਏ।
ਏਐਫਪੀ ਦੀ ਰਿਪੋਰਟ ਮੁਤਾਬਕ ਇਮਾਰਤ ਦੇ ਨੇੜੇ ਰਹਿਣ ਵਾਲੇ ਜਾਰਜ ਕਿੰਗ ਨੇ ਕਿਹਾ ਕਿ ਉੱਥੇ ਮੌਜੂਦ ਲੋਕ ਸਹਿਮ ਚੁੱਕੇ ਸਨ। ਉਸ ਨੇ ਕਿਹਾ, ‘ਮੈਂ ਇੱਥੇ 15 ਸਾਲਾਂ ਤੋਂ ਹਾਂ ਅਤੇ ਮੈਂ ਅਜਿਹੀ ਘਟਨਾ ਪਹਿਲੀ ਵਾਰ ਦੇਖੀ ਹੈ। ਮੈਂ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ। ਵੱਡੀ ਗਿਣਤੀ ‘ਚ ਲੋਕ ਮਦਦ ਮੰਗ ਰਹੇ ਸਨ। ਲੋਕ ਖਿੜਕੀਆਂ ਰਾਹੀਂ ਹੱਥ ਹਿਲਾ ਰਹੇ ਸਨ।ਇਹ ਅੱਗ ਇੰਨੀ ਜ਼ਬਰਦਸਤ ਸੀ ਕਿ ਕੁਝ ਹੀ ਸਕਿੰਟਾਂ ਵਿੱਚ ਇਹ ਦੂਜੀ ਤੋਂ ਤੀਜੀ ਮੰਜ਼ਿਲ ਤੱਕ ਪਹੁੰਚ ਗਈ। ਹਾਲਾਂਕਿ ਸ਼ੁਰੂਆਤ ‘ਚ ਇਹ ਅੱਗ ਇੰਨੀ ਭਿਆਨਕ ਨਹੀਂ ਸੀ ਪਰ ਬਾਅਦ ‘ਚ ਇਹ ਤੇਜ਼ੀ ਨਾਲ ਵਧ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਜਾਂਚ ਕੀਤੀ ਜਾ ਰਹੀ ਹੈ।
ਹਾਲ ਹੀ ‘ਚ ਅਮਰੀਕਾ ਦੇ ਫਿਲਾਡੇਲਫੀਆ ‘ਚ ਇਕ ਘਰ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ‘ਚ 8 ਬੱਚਿਆਂ ਸਮੇਤ ਕੁੱਲ 12 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ, ਇੱਕ ਹਫ਼ਤਾ ਪਹਿਲਾਂ, ਅਮਰੀਕਾ ਦੇ ਡਨਵਰ ਵਿੱਚ ਕੋਲੋਰਾਡੋ ਦੇ ਜੰਗਲ ਵਿੱਚ ਅੱਗ ਲੱਗਣ ਕਾਰਨ ਲਗਭਗ 580 ਘਰ, ਇੱਕ ਹੋਟਲ ਅਤੇ ਸ਼ਾਪਿੰਗ ਸੈਂਟਰ ਸੜ ਕੇ ਸੁਆਹ ਹੋ ਗਏ ਸਨ।
ਨਿਊਯਾਰਕ ਸਿਟੀ (New York City)ਵਿੱਚ ਐਤਵਾਰ ਨੂੰ ਭਿਆਨਕ ਅੱਗ ਲੱਗਣ ਕਾਰਨ 9 ਬੱਚਿਆਂ ਸਮੇਤ ਘੱਟੋ-ਘੱਟ 19 ਲੋਕਾਂ ਦੀ ਮੌਤ ਹੋ ਗਈ। ਨਿਊਯਾਰਕ ਸਿਟੀ ਦੇ ਮੇਅਰ ਐਰਿਕ ਐਡਮਜ਼ (Mayor Eric Adams) …
Wosm News Punjab Latest News