Breaking News
Home / Punjab / ਹੁਣੇ ਹੁਣੇ ਏਥੇ ਵਧਿਆ ਖਤਰਾ-ਪ੍ਰਸ਼ਾਸ਼ਨ ਨੇ ਲਗਾਈ ਧਾਰਾ 144

ਹੁਣੇ ਹੁਣੇ ਏਥੇ ਵਧਿਆ ਖਤਰਾ-ਪ੍ਰਸ਼ਾਸ਼ਨ ਨੇ ਲਗਾਈ ਧਾਰਾ 144

ਮਹਾਰਾਸ਼ਟਰ ਵਿੱਚ ‘ਓਮੀਕ੍ਰੋਨ’ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੰਬਈ ਵਿੱਚ 48 ਘੰਟਿਆਂ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਹੁਣ ਤੱਕ ‘ਓਮੀਕ੍ਰੋਨ’ ਦੇ 17 ਮਾਮਲੇ ਸਾਹਮਣੇ ਆ ਚੁੱਕੇ ਹਨ

ਮੁੰਬਈ ਪੁਲਿਸ ਨੇ ਸ਼ੁੱਕਰਵਾਰ ਨੂੰ ਮੁੰਬਈ ਕਮਿਸ਼ਨਰੇਟ ਖੇਤਰ ਵਿੱਚ 11 ਤੇ 12 ਦਸੰਬਰ ਨੂੰ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਹੈ। ਇਸ ਦੌਰਾਨ ਲੋਕਾਂ ਅਤੇ ਵਾਹਨਾਂ ਦੀਆਂ ਰੈਲੀਆਂ/ਮੋਰਚੇ/ਜੁਲੂਸ ਦੀ ਮਨਾਹੀ ਹੈ।

ਇਕ ਅਧਿਕਾਰੀ ਨੇ ਦੱਸਿਆ ਕਿ ਪੁਲਸ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮ ਸ਼ਨੀਵਾਰ ਤੇ ਐਤਵਾਰ ਨੂੰ 48 ਘੰਟਿਆਂ ਲਈ ਲਾਗੂ ਰਹਿਣਗੇ। ਇਸ ਨੂੰ ਕੋਰੋਨਾ ਦੇ ਨਵੇਂ ‘ਓਮੀਕ੍ਰੋਨ’ ਦੇ ਨਾਲ-ਨਾਲ ਅਮਰਾਵਤੀ, ਮਾਲੇਗਾਓਂ ਅਤੇ ਨਾਂਦੇੜ ਵਿੱਚ ਹੋਈ ਹਿੰਸਾ ਤੋਂ ਪੈਦਾ ਹੋਏ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਵੀ ਲਾਗੂ ਕੀਤਾ ਗਿਆ ਹੈ।

ਇਸ ਦੌਰਾਨ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਸਜ਼ਾ ਦਿੱਤੀ ਜਾਵੇਗੀ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 695 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਵਿੱਚ ਓਮੀਕਰੋਨ ਦੇ ਸੱਤ ਕੇਸ ਸ਼ਾਮਲ ਹਨ, ਜਿਸ ਨਾਲ ਕੁਲ ‘ਓਮੀਕ੍ਰੋਨ’ ਦੇ ਮਾਮਲਿਆਂ ਦੀ ਗਿਣਤੀ 17 ਹੋ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਮਹਾਰਾਸ਼ਟਰ ਵਿੱਚ ‘ਓਮੀਕ੍ਰੋਨ’ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮੁੰਬਈ ਵਿੱਚ 48 ਘੰਟਿਆਂ ਲਈ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਮਹਾਰਾਸ਼ਟਰ ਵਿੱਚ ਹੁਣ ਤੱਕ ‘ਓਮੀਕ੍ਰੋਨ’ ਦੇ 17 …

Leave a Reply

Your email address will not be published. Required fields are marked *