ਗੁਜਰਾਤ (Gujarat) ਵਿਚ ਭਾਰੂਚ ਦੇ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਕਾਰਨ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰਾਤ ਕਰੀਬ ਸਾਢੇ 12 ਵਜੇ ਭਰੂਚ ਦੇ ਪਟੇਲ ਵੈਲਫੇਅਰ ਹਸਪਤਾਲ (Patel Welfare Hospital) ਵਿੱਚ ਵਾਪਰਿਆ।

ਪਟੇਲ ਵੈਲਫੇਅਰ ਹਸਪਤਾਲ ਵਿਚ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਲਈ ਕੋਵਿਡ ਸੈਂਟਰ ਬਣਾਇਆ ਗਿਆ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਅੱਗ ‘ਤੇ ਕਾਬੂ ਪਾਇਆ।ਭਾਰੂਚ ਦੇ ਐਸਪੀ ਰਾਜੇਂਦਰ ਸਿੰਘ ਨੇ ਦੱਸਿਆ ਕਿ ਆਈਸੀਯੂ ਵਾਰਡ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਹਸਪਤਾਲ ਵਿੱਚ ਅੱਗ ਲੱਗ ਗਈ।

ਹਸਪਤਾਲ ‘ਚ ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਨੂੰ ਮੌਕੇ ‘ਤੇ ਭੇਜ ਦਿੱਤਾ ਗਿਆ। ਜਦੋਂ ਤਕ ਅੱਗ ‘ਤੇ ਕਾਬੂ ਪਾਇਆ ਗਿਆ ਅਤੇ ਮਰੀਜ਼ਾਂ ਨੂੰ ਹਸਪਤਾਲ ਤੋਂ ਬਾਹਰ ਕੱਢਿਆ ਗਿਆ, ਇਸ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ ਸੀ।

ਮਰਨ ਵਾਲਿਆਂ ਵਿੱਚ 12 ਮਰੀਜ਼ ਅਤੇ 2 ਨਰਸਾਂ ਸ਼ਾਮਲ ਹਨ, ਜਦੋਂ ਕਿ ਦੂਜੇ ਮ੍ਰਿਤਕਾਂ ਬਾਰੇ ਜਾਣਕਾਰੀ ਫਿਲਹਾਲ ਉਪਲਬਧ ਨਹੀਂ ਹੈ। ਜਿਸ ਸਮੇਂ ਹਸਪਤਾਲ ਵਿਚ ਅੱਗ ਲੱਗੀ ਸੀ, ਉਥੇ 58 ਮਰੀਜ਼ ਦਾਖਲ ਸਨ।ਮੌਕੇ ‘ਤੇ ਪਹੁੰਚੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਸਪਤਾਲ ਦੀ ਜਾਂਚ ਕੀਤੀ ਜਾ ਰਹੀ ਹੈ। ਮਰਨ ਵਾਲਿਆਂ ਦੀ ਗਿਣਤੀ ਵੀ ਵਧ ਸਕਦੀ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਗੁਜਰਾਤ (Gujarat) ਵਿਚ ਭਾਰੂਚ ਦੇ ਕੋਵਿਡ ਹਸਪਤਾਲ ਵਿਚ ਅੱਗ ਲੱਗਣ ਦੀ ਖ਼ਬਰ ਹੈ। ਅੱਗ ਲੱਗਣ ਕਾਰਨ ਘੱਟੋ ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਰਾਤ ਕਰੀਬ ਸਾਢੇ …
Wosm News Punjab Latest News