ਯਮੂਨਾ ਐਕਸਪ੍ਰੈਸਵੇਅ ਤੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਇੱਕ ਡੀਵਾਈਡਰ ਪਾਰ ਕਰ ਦੂਜੇ ਪਾਸੇ ਚਲੇ ਗਈ ਤੇ ਇੱਕ ਬੱਸ ਨਾਲ ਜਾ ਟੱਕਰਾਈ। ਇਸ ਹਾਦਸੇ ਵਿੱਚ ਛੇ ਸਾਲਾ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਐਤਵਾਰ ਨੂੰ ਇੱਕ ਵੈਗਨਰ ਕਾਰ ਨੋਇਡਾ ਤੋਂ ਅਗਰਾ ਜਾ ਰਹੀ ਸੀ ਪਰ ਇਸ ਦੌਰਾਨ ਕਾਰ ਬੇਕਾਬੂ ਹੋ ਗਈ ਤੇ ਡੀਵਾਈਡਰ ਤੇ ਚੜ੍ਹਕੇ ਦੂਜੇ ਪਾਸੇ ਤੋਂ ਆ ਰਹੀ ਇੱਕ ਬੱਸ ਨਾਲ ਟੱਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਇਸ ਹਾਦਸੇ ਵਿੱਚ ਦੋ ਬੱਚੀਆਂ ਤੇ ਮਹਿਲਾ ਸਮੇਤ ਛੇ ਲੋਕ ਜ਼ਖਮੀ ਹੋ ਗਏ।

ਇਸ ਮਗਰੋਂ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਕਾਰ ਵਿੱਚ ਫਸੇ ਲੋਕਾਂ ਨੂੰ ਬੜੀ ਮੁਸ਼ਕਲ ਤੋਂ ਬਾਅਦ ਬਾਹਰ ਕੱਢਿਆ। ਇਸ ਦੌਰਾਨ ਛੇ ਸਾਲ ਬੱਚੀ ਤੇ ਦੋ ਨੌਜਵਾਨਾਂ ਦੀ ਮੌਤ ਹੋ ਚੁੱਕੀ ਸੀ। ਜਦਕਿ ਬਾਕੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਲੈ ਜਾਂਦੇ ਵਕਤ ਇੱਕ ਹੋਰ ਜ਼ਖਮੀ ਨੌਜਵਾਨ ਦੀ ਮੌਤ ਹੋ ਗਈ ਜਦਕਿ ਮਹਿਲਾ ਤੇ ਇੱਕ ਬੱਚੀ ਦਾ ਇਲਾਜ ਚੱਲ ਰਿਹਾ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਯਮੂਨਾ ਐਕਸਪ੍ਰੈਸਵੇਅ ਤੇ ਇੱਕ ਭਿਆਨਕ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦਰਅਸਲ, ਇੱਕ ਡੀਵਾਈਡਰ ਪਾਰ ਕਰ ਦੂਜੇ ਪਾਸੇ ਚਲੇ ਗਈ ਤੇ ਇੱਕ ਬੱਸ ਨਾਲ ਜਾ ਟੱਕਰਾਈ। ਇਸ ਹਾਦਸੇ …
Wosm News Punjab Latest News