ਕੁੱਲੂ ਜ਼ਿਲ੍ਹੇ ਦੇ ਬੰਜਾਰ ਉਪਮੰਡਲ ਅਧੀਨ ਜੀਭੀ ਅਤੇ ਛਿਆਗੀ ਵਿਚਕਾਰ ਜਲੋੜਾ ਨਾਂ ਦੀ ਥਾਂ ‘ਤੇ ਇਕ ਟੈਂਪੂ-ਟ੍ਰੈਵਲਰ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗਿਆ। ਇਸ ਭਿਆਨਕ ਹਾਦਸੇ ਦੌਰਾਨ 7 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 10 ਲੋਕ ਗੰਭੀਰ ਜ਼ਖਮੀ ਹੋਏ ਹਨ। ਜਾਣਕਾਰੀ ਮੁਤਾਬਕ ਟੈਂਪੂ-ਟ੍ਰੈਵਲਰ ਜਲੋੜੀ ਤੋਂ ਹੇਠਾਂ ਜੀਭੀ ਵੱਲ ਆ ਰਿਹਾ ਸੀ ਕਿ ਜਲੋੜਾ ਨਾਂ ਦੀ ਥਾਂ ‘ਤੇ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗਿਆ।
ਜਿਵੇਂ ਹੀ ਇਸ ਦੀ ਸੂਚਨਾ ਬੰਜਾਰ ਇਲਾਕੇ ‘ਚ ਫੈਲੀ ਤਾਂ ਬੰਜਾਰ ਵਿਧਾਨ ਸਭਾ ਖੇਤਰ ਦੇ ਵਿਧਾਇਕ ਨੇ ਸੋਸ਼ਲ ਮੀਡੀਆ ‘ਤੇ ਸਭ ਨੂੰ ਸੂਚਿਤ ਕੀਤਾ ਅਤੇ ਮੌਕੇ ‘ਤੇ ਜਾਣ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਪੁਲਸ ਮੁਲਾਜ਼ਮ, ਹੋਮ ਗਾਰਡ, ਐਂਬੂਲੈਂਸ ਵੀ ਮੌਕੇ ‘ਤੇ ਪੁੱਜੇ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਸ਼ਿਕਾਰ ਲੋਕ ਬੰਜਾਰ ਦੀਆਂ ਵਾਦੀਆਂ ਨੂੰ ਨਿਹਾਰਨ ਲਈ ਆਏ ਸਨ।
ਫਿਲਹਾਲ ਜ਼ਖਮੀ ਹੋਏ ਲੋਕਾਂ ਨੂੰ ਬੰਜਾਰ ਸਿਵਲ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਮੁੱਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਕੁੱਲੂ ਰੈਫ਼ਰ ਕਰ ਦਿੱਤਾ ਗਿਆ ਹੈ। ਵਿਧਾਇਕ ਸੁਰਿੰਦਰ ਸ਼ੌਰੀ ਵੀ ਮੌਕੇ ‘ਤੇ ਪੁੱਜੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਰਾਤ ਹੋਣ ਕਾਰਨ ਲੋਕਾਂ ਨੂੰ ਘਟਨਾ ਸਥਾਨ ਤੋਂ ਜ਼ਖਮੀਆਂ ਅਤੇ ਲਾਸ਼ਾਂ ਨੂੰ ਉੱਪਰ ਲਿਆਉਣ ‘ਚ ਕਾਫੀ ਮੁਸ਼ੱਕਤ ਦਾ ਸਾਹਮਣਾ ਕਰਨਾ ਪਿਆ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਕੁੱਲੂ ਜ਼ਿਲ੍ਹੇ ਦੇ ਬੰਜਾਰ ਉਪਮੰਡਲ ਅਧੀਨ ਜੀਭੀ ਅਤੇ ਛਿਆਗੀ ਵਿਚਕਾਰ ਜਲੋੜਾ ਨਾਂ ਦੀ ਥਾਂ ‘ਤੇ ਇਕ ਟੈਂਪੂ-ਟ੍ਰੈਵਲਰ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਜਾ ਡਿੱਗਿਆ। ਇਸ ਭਿਆਨਕ ਹਾਦਸੇ ਦੌਰਾਨ 7 …