ਓਂਟਾਰੀੳ ਕੈਨੇਡਾ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਬੁੱਧਵਾਰ ਰਾਤ 8.30 ਵਜੇ ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਫਰੀਦਕੋਟ ਤੇ ਇਕ ਜਲੰਧਰ ਨਾਲ ਤਾਅਲੁੱਕ ਰੱਖਦਾ ਹੈ। ਤੀਜੇ ਨੌਜਵਾਨ ਬਾਰੇ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਹਾਦਸੇ ‘ਚ ਮਾਰੇ ਗਏ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਇਕ ਨੇ ਹਸਪਤਾਲ ਜਾ ਕੇ ਦਮ ਤੋੜਿਆ। ਇਹ ਤਿੰਨੋਂ ਜਾਣੇ ਵੈਨ ‘ਚ ਸਵਾਰ ਸਨ।ਜ਼ਿਲ੍ਹਾ ਫਰੀਦਕੋਟ ਦੇ ਸਾਦਿਕ ਨੇੜੇ ਪਿੰਡ ਸ਼ਿਮਰੇਵਾਲਾ ਦੇ ਨੌਜਵਾਨ ਦੇ ਰਿਸ਼ਤੇਦਾਰ ਸਾਦਿਕ ਦੇ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਤੇ ਰਾਜਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ 21 ਸਾਲਾ ਕਿਰਨਪ੍ਰੀਤ ਸਿੰਘ ਸਾਲ 2019 ‘ਚ ਕੈਨੇਡਾ ‘ਚ ਸਟੱਡੀ ਵੀਜ਼ੇ ‘ਤੇ ਗਿਆ ਸੀ।
ਬੀਤੀ ਰਾਤ ਉਹ ਕਾਰ ‘ਚ ਸਵਾਰ 3 ਨੌਜਵਾਨਾਂ ਨਾਲ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਕੁੱਲ ਚਾਰ ਜਾਣਿਆਂ ਦੀ ਹੋਣ ਹੋ ਜਾਣ ਦੀ ਜਾਣਕਾਰੀ ਮਿਲੀ ਹੈ। ਹਾਦਸੇ ਦੀ ਖਬਰ ਨੇ ਪਿੰਡ ਸ਼ਿਮਰੇਵਾਲਾ ਵਾਸੀਆਂ ਨੂੰ ਝੰਝੋੜ ਕੇ ਰੱਖ ਦਿੱਤਾ ਹੈ। ਮਿ੍ਤਕ ਕਿਰਨਪ੍ਰੀਤ ਸਿੰਘ ਗਿੱਲ ਉਰਫ ਕੈਫੀ ਸਾਲ 2019 ‘ਚ ਅੰਤਰਰਾਸ਼ਟਰੀ ਵਿਦਿਆਰਥੀ ਬਣ ਕੇ ਅਪਣੇ ਸੁਪਨੇ ਪੂਰੇ ਕਰਨ ਲਈ ਗਿਆ ਸੀ।
ਪਰਿਵਾਰ ਵੱਲੋਂ ਮ੍ਰਿਤਕ ਕਿਰਨਪ੍ਰੀਤ ਸਿੰਘ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈ ਹਨ। ਪਰਿਵਾਰ ਵੱਲੋਂ ਪ੍ਰਸ਼ਾਸਨ ਤੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਮਿ੍ਤਕ ਕੈਫੀ ਮਾਪਿਆਂ ਦਾ ਇਕਲੌਤਾ ਪੋੁੱਤਰ ਸੀ। ਇਸ ਖਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਓਂਟਾਰੀੳ ਕੈਨੇਡਾ ਦੀ ਟਾਊਨਸ਼ਿਪ ਹਰਥਰ ਦੇ ਹਾਈਵੇਅ-6 ਨੇੜੇ ਵੈਲਿੰਗਟਨ ਰੋਡ ‘ਤੇ ਬੁੱਧਵਾਰ ਰਾਤ 8.30 ਵਜੇ ਵੈਨ ਤੇ ਟ੍ਰਾਲੇ ਦੀ ਸਿੱਧੀ ਟੱਕਰ ਹੋ ਗਈ ਜਿਸ ਵਿਚ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ …
Wosm News Punjab Latest News