ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਕੀਲਾਂ ਦੀ ਟੀਮ ਇਕ ਟੀਮ ਗਠਿਤ ਕਰੇਗੀ ਅਤੇ ਕਿਸਾਨਾਂ ਦੀ ਇੱਛਾ ਮੁਤਾਬਕ ਜਿੱਥੇ ਵੀ ਉਹ ਕਹਿਣਗੇ ਅਸੀਂ ਉਨ੍ਹਾਂ ਦੀ ਕਾਨੂੰਨੀ ਤੌਰ ’ਤੇ ਹਰ ਮਦਦ ਕਰਾਂਗੇ। ਮਾਨ ਨੇ ਕਿਹਾ ਕਿ ਭਾਵੇਂ ਦਿੱਲੀ ਹੋਵੇ ਜਾਂ ਪੰਜਾਬ ‘ਆਪ’ ਲੀਗਲ ਤੌਰ ’ਤੇ ਕਿਸਾਨਾਂ ਦੀ ਹਰ ਮਦਦ।

ਸੰਗਰੂਰ ’ਚ ਪ੍ਰੈੱਸ ਕਾਨਫਰੰਸ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਇਕ ਪਾਸੇ ਜਿੱਥੇ ਕਿਸਾਨ ਆਪਣੀ ਜ਼ਮੀਨ ਅਤੇ ਜ਼ਮੀਰ ਦੀ ਲੜਾਈ ਲੜ ਰਹੇ ਹਨ, ਉਥੇ ਹੀ ਭਾਜਪਾ ਨੇਤਾਵਾਂ ਨੇ ਕਿਸਾਨਾਂ ਨੂੰ ਕਦੇ ਅੱਤਵਾਦੀ, ਕਦੇ ਵੱਖਵਾਦੀ, ਕਦੇ ਨਕਸਲੀ ਅਤੇ ਕਦੇ ਪਾਕਿਸਤਾਨੀ ਆਖ ਕੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜਾ ਕਿਸਾਨ ਦੇਸ਼ ਦਾ ਢਿੱਡ ਭਰਦਾ ਹੈ, ਉਸ ਨੂੰ ਅੱਤਵਾਦੀ ਜਾਂ ਦੇਸ਼ ਵਿਰੋਧੀ ਆਖ ਕੇ ਭਾਜਪਾ ਨੇ ਵੱਡੀ ਢਾਅ ਲਗਾਈ ਹੈ।

ਮਾਨ ਨੇ ਕਿਹਾ ਕਿ ਜੇਕਰ ਕਿਸਾਨ ਕਿਸੇ ਵੀ ਪਾਰਟੀ ਦੇ ਕਿਸੇ ਵੀ ਨੇਤਾ ’ਤੇ ਮਾਣ ਹਾਨੀ ਦਾ ਕੇਸ ਕਰਨਾ ਚਾਹੁੰਣਗੇ ਤਾਂ ਇਸ ਵਿਚ ਆਮ ਆਦਮੀ ਪਾਰਟੀ ਉਨ੍ਹਾਂ ਦੀ ਹਰ ਮਦਦ ਕਰੇਗੀ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਦੇ ਸੰਪਰਕ ਵਿਚ ਹਨ, ਜੇਕਰ ਕਿਸਾਨਾਂ ਨੂੰ ਕਿਸੇ ਹੋਰ ਤਰ੍ਹਾਂ ਦੀ ਕਾਨੂੰਨੀ ਮਦਦ ਦੀ ਲੋੜ ਹੋਵੇਗੀ ਤਾਂ ਵੀ ‘ਆਪ’ ਗੈਰ ਰਾਜਨੀਤਿਕ ਤੌਰ ’ਤੇ ਕਿਸਾਨਾਂ ਦਾ ਸਾਥ ਦੇਵੇਗੀ।

‘ਆਪ’ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਜਿੱਥੇ ਰੋਜ਼ਾਨਾ ਕਿਸਾਨਾਂ ਦੀਆਂ ਮੌਤ ਦੀਆਂ ਮੰਦਭਾਗੀਆਂ ਖ਼ਬਰਾਂ ਆ ਰਹੀਆਂ ਹਨ, ਉਥੇ ਹੀ ਕੇਂਦਰ ਸਰਕਾਰ ਅਜੇ ਵੀ ਟਸ ਤੋਂ ਮਸ ਨਹੀਂ ਹੋ ਰਹੀ। ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਵਾਜ਼ ਸ਼ਰੀਫ ਦੀ ਮਾਂ ਦੀ ਮੌਤ ’ਤੇ ਤਾਂ ਦੁੱਖ ਦਾ ਪ੍ਰਗਟਾਵਾ ਕਰ ਸਕਦੇ ਹਨ ਪਰ 35 ਤੋਂ ਵੱਧ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੀ ਮੌਤ ’ਤੇ ਅਫਸੋਸ ਲਈ ਉਨ੍ਹਾਂ ਤੋਂ ਇਕ ਅਲਫਾਜ਼ ਤਕ ਨਹੀਂ ਬੋਲਿਆ ਗਿਆ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਕਿਸਾਨਾਂ ਦੇ ਹੱਕ ਚ’ ਆਮ ਆਦਮੀ ਪਾਰਟੀ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਖ਼ਿਲਾਫ਼ ਡਟੀਆਂ ਕਿਸਾਨ ਜਥੇਬੰਦੀਆਂ ਨੂੰ ਹਰ ਤਰ੍ਹਾਂ ਦੀ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ‘ਆਪ’ ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ …
The post ਹੁਣੇ ਹੁਣੇ ਕਿਸਾਨਾਂ ਦੇ ਹੱਕ ਚ’ ਆਮ ਆਦਮੀ ਪਾਰਟੀ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News