ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi )ਨੇ ਅੱਜ ਮਨ ਕੀ ਬਾਤ (Mann ki Baat) ਵਿੱਚ ਕਿਹਾ ਕਿ ਸਮਾਂ ਆ ਗਿਆ ਹੈ ਕਿ ਖੇਤੀ ਨੂੰ ਆਧੁਨਿਕ ਰਾਹਾਂ ’ਤੇ ਤੋਰਿਆ ਜਾਵੇ ਕਿਉਂਕਿ ਦੇਸ਼ ਨੇ ਅਜਿਹਾ ਕਰਨ ਵਿੱਚ ਪਹਿਲਾਂ ਹੀ ਬੜੀ ਦੇਰ ਕਰ ਦਿੱਤੀ ਹੈ। ਕਿਸਾਨਾਂ ਦੀ ਆਮਦਨ ਵਧਾਉਣ, ਰੁਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਰਵਾਇਤੀ ਖੇਤੀ ਕਰਦੇ ਸਮੇਂ ਨਵੀਆਂ ਤਕਨੀਕਾਂ ਤੇ ਨੀਤੀਆਂ ਨੂੰ ਅਪਣਾਉਣਾ ਚਾਹੀਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਇਸ ਸਮੇਂ ਦੌਰਾਨ, ਉਨ੍ਹਾਂ ਨੇ ਕੋਰੋਨਾਵਾਇਰਸ ਤੋਂ ਲੈ ਕੇ ਹੋਲੀ ਤੱਕ ਦੀ ਗੱਲ ਵੀ ਕੀਤੀ। ਇਸ ਦੇ ਨਾਲ ਹੀ ਪੀਐਮ ਮੋਦੀ ਨੇ ਕਿਸਾਨਾਂ ਅਤੇ ਖੇਤੀਬਾੜੀ ਸੈਕਟਰ ਲਈ ਵੀ ਵਿਸ਼ੇਸ਼ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ, ‘ਖੇਤੀਬਾੜੀ ਵਿੱਚ ਆਧੁਨਿਕ ਢੰਗ ਸਮੇਂ ਦੀ ਲੋੜ ਹੈ। ਅਸੀਂ ਪਹਿਲਾਂ ਹੀ ਸਮਾਂ ਗੁਆ ਚੁੱਕੇ ਹਾਂ।

ਪੀਐਮ ਮੋਦੀ ਨੇ ਕਿਹਾ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਮਧੂ ਮੱਖੀ ਪਾਲਣ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਆਮਦਨੀ ਵਧ ਸਕੇ। ਆਮਦਨ ਵਧਾਉਣ, ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਕਿਸਾਨਾਂ ਨੂੰ ਰਵਾਇਤੀ ਖੇਤੀ ਕਰਦਿਆਂ ਨਵੇਂ ਵਿਕਲਪ ਵੀ ਅਪਨਾਉਣੇ ਚਾਹੀਦੇ ਹਨ।

ਪ੍ਰਧਾਨ ਮੰਤਰੀ ਨੇ ਖੇਤੀਬਾੜੀ ਵਿਚ ਆਧੁਨਿਕ ਤਰੀਕਿਆਂ ਨੂੰ ਅਪਨਾਉਣ ਦਾ ਸੱਦਾ ਅਜਿਹੇ ਸਮੇਂ ਵਿਚ ਦਿੱਤਾ ਜਦੋਂ ਸੈਂਕੜੇ ਕਿਸਾਨ ਪਿਛਲੇ ਸਾਲ ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ- ਗਾਜ਼ੀਪੁਰ, ਸਿੰਘੂ ਅਤੇ ਟਿੱਕੀ ਬਾਰਡਰ ‘ਤੇ ਡੇਰਾ ਲਾਈ ਬੈਠੇ ਹਨ ਅਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੀ ਆਮਦਨੀ ਵਿੱਚ ਵਾਧਾ ਕਰਨਗੇ ਅਤੇ ਉਹ ਆਪਣੀ ਫਸਲਾਂ ਦੇਸ਼ ਵਿੱਚ ਕਿਤੇ ਵੀ ਚੰਗੀ ਕੀਮਤ ਤੇ ਵੇਚ ਸਕਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi )ਨੇ ਅੱਜ ਮਨ ਕੀ ਬਾਤ (Mann ki Baat) ਵਿੱਚ ਕਿਹਾ ਕਿ ਸਮਾਂ ਆ ਗਿਆ ਹੈ ਕਿ ਖੇਤੀ ਨੂੰ ਆਧੁਨਿਕ ਰਾਹਾਂ ’ਤੇ ਤੋਰਿਆ ਜਾਵੇ ਕਿਉਂਕਿ …
Wosm News Punjab Latest News