ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਸਰਕਾਰ ਨੂੰ ਨਵੀਂ ਚਿਤਾਵਨੀ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜੇ 4 ਜਨਵਰੀ ਨੂੰ ਸਰਕਾਰ ਨਾਲ ਗੱਲਬਾਤ ਸਫਲ ਨਾ ਰਹੀ ਤਾਂ ਉਹ ਆਉਣ ਵਾਲੀ 26 ਜਨਵਰੀ (ਗਣਤੰਤਰ ਦਿਵਸ) ਮੌਕੇ ਇਕ ਟਰੈਕਟਰ ਰੈਲੀ ਕੱਢਣਗੇ।

ਉਨ੍ਹਾਂ ਕਿਹਾ ਕਿ ਹੁਣ ਕਿਸਾਨਾਂ ਕੋਲ ਵਿਰੋਧ ਪ੍ਰਦਰਸ਼ਨ ਨੂੰ ਹੋਰ ਤਿੱਖਾ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ ਕਿ ਜੇਕਰ ਅਗਲੀ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਇਆ ਤਾਂ ਉਹ ਹਰਿਆਣਾ ਦੇ ਪੈਟਰੋਲ ਪੰਪਾਂ ਅਤੇ ਮਾਲਾਂ ਨੂੰ ਬੰਦ ਕਰ ਦੇਣਗੇ।

ਕਿਸਾਨ ਅੰਦੋਲਨ ਦੀ ਅੱਗੇ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ 23 ਜਨਵਰੀ ਨੂੰ ਅਸੀਂ ਵੱਖ-ਵੱਖ ਰਾਜਾਂ ਦੇ ਰਾਜਪਾਲਾਂ ਦੇ ਘਰਾਂ ਵੱਲ ਮਾਰਚ ਕਰਾਂਗੇ ਅਤੇ ਜੇਕਰ ਸਰਕਾਰ ਨਾਲ ਮੀਟਿੰਗ ਵਿੱਚ ਕੋਈ ਠੋਸ ਹੱਲ ਨਾ ਹੋਇਆ ਤਾਂ 26 ਜਨਵਰੀ ਨੂੰ ਦਿੱਲੀ ਵਿਚ ‘ਟਰੈਕਟਰ ਕਿਸਾਨ ਪਰੇਡ’ ਆਯੋਜਿਤ ਕੀਤੀ ਜਾਵੇਗੀ।

ਕਿਸਾਨਾਂ ਨੇ ਅੱਜ ਕਿਹਾ ਹੈ ਕਿ ਉਹ ਸ਼ਾਂਤਮਈ ਸਨ, ਸ਼ਾਂਤਮਈ ਹਨ ਤੇ ਸ਼ਾਂਤਮਈ ਰਹਿਣਗੇ ਪਰ ਉਦੋਂ ਤੱਕ ਦਿੱਲੀ ਦੀਆਂ ਸਰਹੱਦਾਂ ਉਪਰ ਡਟੇ ਰਹਿਣਗੇ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਇਥੇ ਮੀਡੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਨੇਤਾਵਾਂ ਨੇ ਕਿਹਾ ਕਿ ਸਰਕਾਰ ’ਤੇ ਦਬਾਅ ਪਾਉਣ ਲਈ 26 ਜਨਵਰੀ ਨੂੰ ਦਿੱਲੀ ਵੱਲ ਟਰੈਕਟਰ ਮਾਰਚ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਇਸ ਦੌਰਾਨ ਟਰੈਕਟਰਾਂ ’ਤੇ ਕੌਮੀ ਝੰਡੇ ਲਗਾਏ ਜਾਣਗੇ ਤੇ ਇਸ ਮਾਰਚ ਨੂੰ ਕਿਸਾਨ ਪਰੇਡ ਦਾ ਨਾਮ ਦਿੱਤਾ ਗਿਆ ਹੈ। ਨੇਤਾਵਾਂ ਨੇ ਕਿਹਾ ਕਿ ਇਸ ਸੰਘਰਸ਼ ਵਿੱਚ ਹੁਣ ਤੱਕ ਉਨ੍ਹਾਂ ਦੇ 50 ਸਾਥੀ ਜਾਨ ਗੁਆ ਚੁੱਕੇ ਹਨ। ਕਿਸਾਨ ਨੇਤਾਵਾਂ ਨੇ ਮੀਡੀਆ ਨੂੰ ਦੱਸਿਆ ਕਿ ਇਹ ਕੋਰਾ ਝੂਠ ਹੈ ਕਿ ਸਰਕਾਰ ਨੇ ਕਿਸਾਨਾਂ ਦੀਆਂ 50 ਫ਼ੀਸਦ ਮੰਗਾਂ ਮੰਨ ਲਈਆਂ ਹਨ। ਉਨ੍ਹਾਂ ਕਿਹਾ ਕਿ ਹਾਲੇ ਉਨ੍ਹਾਂ ਨੂੰ ਕਾਗਜ਼ ’ਤੇ ਕੁੱਝ ਵੀ ਨਹੀਂ ਮਿਲਿਆ।
The post ਹੁਣੇ ਹੁਣੇ ਕਿਸਾਨ ਜੱਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ-ਕਿਸਾਨਾਂ ਨੇ ਖਿੱਚਲੀਆਂ ਤਿਆਰੀਆਂ,ਦੇਖੋ ਤਾਜ਼ਾ ਖ਼ਬਰ appeared first on Sanjhi Sath.
ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ ਸਰਕਾਰ ਨੂੰ ਨਵੀਂ ਚਿਤਾਵਨੀ ਦਿੱਤੀ ਹੈ। ਕਿਸਾਨ ਨੇਤਾਵਾਂ ਨੇ ਕਿਹਾ ਹੈ ਕਿ ਜੇ 4 ਜਨਵਰੀ ਨੂੰ ਸਰਕਾਰ ਨਾਲ …
The post ਹੁਣੇ ਹੁਣੇ ਕਿਸਾਨ ਜੱਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ-ਕਿਸਾਨਾਂ ਨੇ ਖਿੱਚਲੀਆਂ ਤਿਆਰੀਆਂ,ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News