ਕਿਸਾਨ ਯੂਨੀਅਨਾਂ (Farmer Unions) ਨੇ ਸ਼ੁੱਕਰਵਾਰ ਨੂੰ ਮੁੜ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਅੰਦੋਲਨ (Farmers Protest) ਉਦੋਂ ਹੀ ਖ਼ਤਮ ਹੋਏਗਾ ਜਦੋਂ ਤਿੰਨਾਂ ਕਾਨੂੰਨਾਂ (Farm Laws) ਨੂੰ ਰੱਦ ਕਰ ਦਿੱਤਾ ਜਾਵੇਗਾ ਤੇ ਐਮਐਸਪੀ ਬਾਰੇ ਇੱਕ ਕਾਨੂੰਨ ਬਣਾਇਆ ਜਾਵੇਗਾ। ਤਾਜ਼ਾ ਦੌਰ ਦੀ ਗੱਲਬਾਤ ਦੌਰਾਨ ਕਿਸਾਨ ਯੂਨੀਅਨਾਂ ਨੇ ਕੇਂਦਰੀ ਮੰਤਰੀਆਂ ਨੂੰ ਸਰਕਾਰ ਦੇ ਪ੍ਰਸਤਾਵ ਬਾਰੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ।

ਸੂਤਰਾਂ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਯੂਨੀਅਨਾਂ ’ਤੇ ਅੰਦੋਲਨ ਨੂੰ ਗਲਤ ਰਾਹ ’ਤੇ ਲੈਣ ਜਾਣ ਦਾ ਦੋਸ਼ ਲਾਇਆ। ਵੀਰਵਾਰ ਨੂੰ ਕਿਸਾਨ ਲੀਡਰ ਡਾ. ਦਰਸ਼ਨਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਦਾ ਹਵਾਲਾ ਦਿੰਦੇ ਹੋਏ ਤੋਮਰ ਨੇ ਕਿਹਾ ਕਿ ਫੈਸਲਾ ਮੀਡੀਆ ਨੂੰ ਦੱਸਣ ਦੀ ਬਜਾਏ ਮੀਟਿੰਗ ਵਿੱਚ ਦੇਣਾ ਚਾਹੀਦਾ ਸੀ।

ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਉਨ੍ਹਾਂ ਦੀ ਮੈਰਾਥਨ ਮੀਟਿੰਗ ਤੋਂ ਬਾਅਦ ਬਿਆਨ ਜਾਰੀ ਕੀਤਾ ਸੀ। ਮੋਰਚੇ ਨੇ ਸਰਕਾਰ ਵੱਲੋਂ ਪੇਸ਼ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ।

ਇਸ ਤੋਂ ਪਹਿਲਾਂ ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਸੀ ਕਿ ਦਿੱਲੀ ਪੁਲਿਸ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਯੂਨੀਅਨ ਦੇ ਇੱਕ ਨੇਤਾ ਨੇ ਦੋਸ਼ ਲਾਇਆ ਸੀ ਕਿ ਉਸ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ। ਕਾਰ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਦੀ ਹੈ। ਕਿਸਾਨ ਯੂਨੀਅਨਾਂ ਨੇ ਕਿਹਾ ਸੀ ਕਿ ਉਹ ਗੱਲਬਾਤ ਦੌਰਾਨ ਮੰਤਰੀਆਂ ਨਾਲ ਇਹ ਮੁੱਦਾ ਚੁੱਕਣਗੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
The post ਹੁਣੇ ਹੁਣੇ ਕਿਸਾਨ ਜੱਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
ਕਿਸਾਨ ਯੂਨੀਅਨਾਂ (Farmer Unions) ਨੇ ਸ਼ੁੱਕਰਵਾਰ ਨੂੰ ਮੁੜ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਅੰਦੋਲਨ (Farmers Protest) ਉਦੋਂ ਹੀ ਖ਼ਤਮ ਹੋਏਗਾ ਜਦੋਂ ਤਿੰਨਾਂ ਕਾਨੂੰਨਾਂ (Farm Laws) ਨੂੰ ਰੱਦ ਕਰ ਦਿੱਤਾ …
The post ਹੁਣੇ ਹੁਣੇ ਕਿਸਾਨ ਜੱਥੇਬੰਦੀਆਂ ਨੇ ਕਰਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ appeared first on Sanjhi Sath.
Wosm News Punjab Latest News