ਕੇਂਦਰ ਸਰਕਾਰ ਨੇ ਸੜਕ ਹਾਦਸੇ ਵਿੱਚ ਪੀੜਤ ਲੋਕਾਂ ਦੀ ਮਦਦ ਕਰਨ ਵਾਲਿਆਂ ਦੀਆਂ ਕਾਨੂੰਨੀ ਪਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) ਦੁਆਰਾ ਜਾਰੀ ਨੋਟੀਫਿਕੇਸ਼ਨ ਦੇ ਅਨੁਸਾਰ, ਹਸਪਤਾਲ ਜਾਂ ਪੁਲਿਸ ਅਧਿਕਾਰੀ ਵੱਲੋਂ ਹਾਦਸੇ ਤੋਂ ਬਾਅਦ ਮਦਦ ਕਰਨ ਵਾਲੇ ਲੋਕਾਂ ਨੂੰ ਨਾਮ, ਪਤਾ, ਪਛਾਣ, ਫੋਨ ਨੰਬਰ ਜਾਂ ਹੋਰ ਨਿੱਜੀ ਵੇਰਵੇ ਦੇਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ। ਸੌਖੀ ਭਾਸ਼ਾ ਵਿੱਚ ਹੁਣ ਤੁਸੀਂ ਬਿਨਾਂ ਕਿਸੇ ਝਿਜਕ ਅਤੇ ਡਰ ਦੇ ਸੜਕ ਹਾਦਸੇ ਦੇ ਪੀੜਤਾਂ ਦੀ ਸਹਾਇਤਾ ਕਰ ਸਕਦੇ ਹੋ।

ਮਦਦਗਾਰ ਚਾਹੁਣ ਤਾਂ ਆਪਣੇ ਵੇਰਵਿਆਂ ਨੂੰ ਅਧਿਕਾਰੀਆਂ ਨਾਲ ਸਾਂਝਾ ਕਰ ਸਕਦੇ ਹਨ – ਨਵੇਂ ਨਿਯਮਾਂ ਦੇ ਅਨੁਸਾਰ ਲੋਕਾਂ ਦੀ ਸਹਾਇਤਾ ਕਰਨ ਵਾਲੇ ਚੰਗੇ ਨਾਗਰਿਕਾਂ ਨੂੰ ਧਰਮ, ਜਾਤੀ ਅਤੇ ਕੌਮੀਅਤ ਤੋਂ ਉੱਪਰ ਉਠ ਕੇ ਸਨਮਾਨਯੋਗ ਵਿਵਹਾਰ ਕੀਤਾ ਜਾਵੇਗਾ। ਨਾਲ ਹੀ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਜੇ ਮਦਦ ਕਰਨ ਵਾਲਾ ਵਿਅਕਤੀ ਆਪਣੀ ਮਰਜ਼ੀ ਨਾਲ ਅਧਿਕਾਰੀਆਂ ਨੂੰ ਆਪਣਾ ਨਿੱਜੀ ਵੇਰਵਾ ਦੇ ਸਕਦਾ ਹੈ।

ਇਸ ਤੋਂ ਇਲਾਵਾ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਵੇਸ਼ ਦੁਆਰ ਅਤੇ ਆਪਣੀ ਵੈਬਸਾਈਟ ਉਤੇ ਹਿੰਦੀ, ਅੰਗਰੇਜ਼ੀ ਅਤੇ ਸਥਾਨਕ ਭਾਸ਼ਾ ਦਾ ਚਾਰਟਰ ਲਗਾਉਣਾ ਹੋਵੇਗਾ। ਇਸ ਵਿੱਚ ਚੰਗੇ ਨਾਗਰਿਕਾਂ ਦੇ ਅਧਿਕਾਰਾਂ ਦਾ ਵੇਰਵਾ ਦਿੱਤਾ ਜਾਵੇਗਾ, ਜਿਨ੍ਹਾਂ ਨੇ ਹਾਦਸੇ ਵਿੱਚ ਸਹਾਇਤਾ ਕੀਤੀ।

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿਚ, ਜੇ ਕੋਈ ਵਿਅਕਤੀ ਹਾਦਸੇ ਦੇ ਮਾਮਲੇ ਵਿਚ ਆਪਣੀ ਮਰਜ਼ੀ ਨਾਲ ਗਵਾਹ ਬਣਨ ਲਈ ਤਿਆਰ ਹੈ ਤਾਂ ਉਸ ਨੂੰ ਨਵੇਂ ਕਾਨੂੰਨ ਦੀਆਂ ਧਾਰਾਵਾਂ ਤਹਿਤ ਹੀ ਪੁੱਛਗਿੱਛ ਕੀਤੀ ਜਾਣੀ ਚਾਹੀਦੀ ਹੈ। ਇਸ ਦੇ ਲਈ ਮੋਟਰ ਵਹੀਕਲ (ਸੋਧ) ਐਕਟ, 2019 ਵਿਚ ਧਾਰਾ -134 ਏ ਸ਼ਾਮਲ ਕੀਤੀ ਗਈ ਹੈ।

ਇਸ ਦੇ ਤਹਿਤ, ਸਹਾਇਤਾ ਕਰਨ ਵਾਲੇ ਵਿਅਕਤੀ ਨੂੰ ਸੁਰੱਖਿਆ ਦਿੱਤੀ ਜਾਂਦੀ ਹੈ। ਇਸ ਵਿਚ ਸਪੱਸ਼ਟ ਹੈ ਕਿ ਪੀੜਤ ਦੀ ਮਦਦ ਕਰਨ ਵਾਲਾ ਵਿਅਕਤੀ ਪੀੜਤ ਨੂੰ ਲੱਗੀ ਕਿਸੇ ਸੱਟ ਜਾਂ ਮੌਤ ਲਈ ਜ਼ਿੰਮੇਵਾਰ ਨਹੀਂ ਹੋਵੇਗਾ। ਉਸ ਵਿਰੁੱਧ ਕੋਈ ਸਿਵਲ ਜਾਂ ਅਪਰਾਧਿਕ ਕੇਸ ਦਰਜ ਨਹੀਂ ਕੀਤਾ ਜਾ ਸਕਦਾ।
The post ਹੁਣੇ ਹੁਣੇ ਕੇਂਦਰ ਸਰਕਾਰ ਨੇ ਬਦਲੇ ਇਹ ਨਿਯਮ ਤੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ,ਦੇਖੋ ਪੂਰੀ ਖ਼ਬਰ appeared first on Sanjhi Sath.
ਕੇਂਦਰ ਸਰਕਾਰ ਨੇ ਸੜਕ ਹਾਦਸੇ ਵਿੱਚ ਪੀੜਤ ਲੋਕਾਂ ਦੀ ਮਦਦ ਕਰਨ ਵਾਲਿਆਂ ਦੀਆਂ ਕਾਨੂੰਨੀ ਪਰੇਸ਼ਾਨੀਆਂ ਤੋਂ ਛੁਟਕਾਰਾ ਦਿਵਾਉਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ। ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (MoRTH) …
The post ਹੁਣੇ ਹੁਣੇ ਕੇਂਦਰ ਸਰਕਾਰ ਨੇ ਬਦਲੇ ਇਹ ਨਿਯਮ ਤੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News