ਦਿੱਲੀ ਸਰਕਾਰ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ (ਐੱਲ. ਐੱਨ. ਜੇ. ਪੀ.) ਦੇ ਸੀਨੀਅਰ ਡਾਕਟਰ ਅਸੀਮ ਗੁਪਤਾ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਇਸ ਦਾ ਐਲਾਨ ਕੀਤਾ। ਡਾ. ਗੁਪਤਾ ਦੇ ਦੇਹਾਂਤ ‘ਤੇ ਦੁੱਖ ਜ਼ਾਹਰ ਕਰਦਿਆਂ ਕੇਜਰੀਵਾਲ ਨੇ ਕਰਤੱਵ ਪ੍ਰਤੀ ਉਨ੍ਹਾਂ ਦੇ ਜਜ਼ਬੇ ਅਤੇ ਬਲੀਦਾਨ ਨੂੰ ਸੈਲਿਊਟ ਕੀਤਾ।
ਉਨ੍ਹਾਂ ਨੇ ਕਿਹਾ ਕਿ ਅਸੀਮ ਗੁਪਤਾ ਐੱਲ. ਐੱਨ. ਜੇ. ਪੀ. ਵਿਚ ਬਹੁਤ ਹੀ ਸੀਨੀਅਰ ਡਾਕਟਰ ਸਨ। ਉਹ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਕਰ ਰਹੇ ਸਨ ਅਤੇ ਉਨ੍ਹਾਂ ਦੀ ਡਿਊਟੀ ਆਈ. ਸੀ. ਯੂ. ਵਿਚ ਸੀ। ਉਨ੍ਹਾਂ ਦੇ ਸਾਥੀ ਦੱਸਦੇ ਹਨ ਕਿ ਉਹ ਆਪਣਾ ਕੰਮ ਬੇਹੱਦ ਹੀ ਲਗਨ ਨਾਲ ਕਰਦੇ ਸਨ ਅਤੇ ਹਮੇਸ਼ਾ ਮਰੀਜ਼ਾਂ ਦੀ ਸੇਵਾ ‘ਚ ਜੁੱਟੇ ਰਹਿੰਦੇ ਸਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 3 ਜੂਨ ਨੂੰ ਡਾ. ਗੁਪਤਾ ਖੁਦ ਕੋਰੋਨਾ ਵਾਇਰਸ ਤੋਂ ਪੀੜਤ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਅਤੇ ਅਖੀਰ ਵਿਚ ਉਹ ਕੋਰੋਨਾ ਨਾਲ ਲੜਦੇ ਹੋਏ ਸਾਨੂੰ ਸਾਰਿਆਂ ਨੂੰ ਛੱਡ ਕੇ ਚੱਲੇ ਗਏ। ਉਨ੍ਹਾਂ ਦੀ ਪਤਨੀ ਨੂੰ ਵੀ ਕੋਰੋਨਾ ਹੋਇਆ ਸੀ ਪਰ ਉਹ ਹੁਣ ਪੂਰੀ ਤਰ੍ਹਾਂ ਸਿਹਤਮੰਦ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਦੀ ਵਜ੍ਹਾ ਕਰ ਕੇ ਅਸੀਂ ਸਾਰੇ ਕੋਰੋਨਾ ਨਾਲ ਲੜ ਪਾ ਰਹੇ ਹਾਂ।
ਡਾ. ਗੁਪਤਾ ਸਾਡੇ ਸਾਰਿਆਂ ਲਈ ਇਕ ਪ੍ਰੇਰਣਾ ਹੈ ਅਤੇ ਅਸੀਂ ਸਾਰੇ ਦਿੱਲੀ ਵਾਸੀ ਉਨ੍ਹਾਂ ਦੀ ਇਸ ਸੇਵਾ ਨੂੰ ਨਮਨ ਕਰਦੇ ਹਾਂ। ਦਿੱਲੀ ਸਰਕਾਰ ਉਨ੍ਹਾਂ ਦੇ ਸਨਮਾਨ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਇਹ ਇਕ ਛੋਟੀ ਜਿਹੀ ਰਾਸ਼ੀ ਹੈ, ਜੋ ਦੇਸ਼ ਅਤੇ ਦਿੱਲੀ ਦੇ ਲੋਕਾਂ ਵਲੋਂ ਉਨ੍ਹਾਂ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |news source: jagbani
The post ਹੁਣੇ ਹੁਣੇ ਕੇਜਰੀਵਾਲ ਨੇ ਦਿਲ ਖੋਲ੍ਹ ਕੇ ਕਰ ਦਿੱਤਾ ਇਹ ਵੱਡਾ ਐਲਾਨ,ਹਰ ਪਾਸੇ ਹੋ ਰਹੀਆਂ ਨੇ ਤਰੀਫਾਂ-ਦੇਖੋ ਪੂਰੀ ਖ਼ਬਰ appeared first on Sanjhi Sath.
ਦਿੱਲੀ ਸਰਕਾਰ ਕੋਰੋਨਾ ਵਾਇਰਸ ਕਾਰਨ ਜਾਨ ਗਵਾਉਣ ਵਾਲੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਹਸਪਤਾਲ (ਐੱਲ. ਐੱਨ. ਜੇ. ਪੀ.) ਦੇ ਸੀਨੀਅਰ ਡਾਕਟਰ ਅਸੀਮ ਗੁਪਤਾ ਨੂੰ ਇਕ ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਮੁੱਖ …
The post ਹੁਣੇ ਹੁਣੇ ਕੇਜਰੀਵਾਲ ਨੇ ਦਿਲ ਖੋਲ੍ਹ ਕੇ ਕਰ ਦਿੱਤਾ ਇਹ ਵੱਡਾ ਐਲਾਨ,ਹਰ ਪਾਸੇ ਹੋ ਰਹੀਆਂ ਨੇ ਤਰੀਫਾਂ-ਦੇਖੋ ਪੂਰੀ ਖ਼ਬਰ appeared first on Sanjhi Sath.