ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਚੰਡੀਗੜ੍ਹ ਪਹੁੰਚੇ ਹੋਏ ਹਨ। ਅਰਵਿੰਦ ਕੇਜਰੀਵਾਲ ਅਗਲੇ ਸਾਲ ਦੀਆਂ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੱਡੇ ਐਲਾਨ ਕਰ ਰਹੇ ਹਨ ਅਤੇ ਉਹਨਾਂ ਨੇ ਦਿੱਲੀ ਵਾਂਗ ਪੰਜਾਬ ਵਿਚ ਵੀ ਮੁਫ਼ਤ ਬਿਜਲੀ ਦਾ ਵਾਅਦਾ ਕੀਤਾ ਹੈ।

ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਰ ਪਰਿਵਾਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਅਜਿਹਾ ਹੁੰਦੇ ਹੀ 80 ਪ੍ਰਤੀਸ਼ਤ ਲੋਕਾਂ ਦਾ ਬਿਜਲੀ ਬਿੱਲ ਜ਼ੀਰੋ ਹੋ ਜਾਵੇਗਾ। ਜੇ ਸਾਡੀ ਸਰਕਾਰ ਬਣਦੀ ਹੈ, ਤਾਂ 24 ਘੰਟੇ ਬਿਜਲੀ ਆਵੇਗੀ, ਪਰ ਬਿੱਲ ਨਹੀਂ ਆਵੇਗਾ।

ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਸਾਡੀ ਸਰਕਾਰ ਬਣਦੇ ਹੀ ਪੁਰਾਣੇ ਪੈਂਡਿੰਗ ਬਿੱਲਾਂ ਨੂੰ ਵੀ ਮੁਆਫ਼ ਕੀਤਾ ਜਾਵੇਗਾ। ਜਿਵੇਂ ਦਿੱਲੀ ਵਿਚ ਅਸੀਂ 24 ਘੰਟੇ ਬਿਜਲੀ ਦਿੱਤੀ ਹੈ, ਪੰਜਾਬ ਵਿਚ ਵੀ 24 ਘੰਟੇ ਬਿਜਲੀ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਿਵੇਂ ਹੀ ‘ਆਪ’ ਦੀ ਸਰਕਾਰ ਬਣੇਗੀ, ਪਹਿਲ ਦੇ ਅਧਾਰ ‘ਤੇ ਬਿਜਲੀ ਨਾਲ ਸਬੰਧਤ ਫੈਸਲੇ ਲਏ ਜਾਣਗੇ।

300 ਯੂਨਿਟ ਮੁਫਤ ਬਿਜਲੀ, ਪੁਰਾਣੇ ਬਿਜਲੀ ਦੇ ਬਿੱਲਾਂ ਨੂੰ ਪਹਿਲ ਦੇ ਅਧਾਰ ‘ਤੇ ਮਾਫ ਕਰ ਦਿੱਤਾ ਜਾਵੇਗਾ, ਪਰ 24 ਘੰਟੇ ਬਿਜਲੀ ਪ੍ਰਦਾਨ ਕਰਨ ਵਿਚ ਕੁਝ ਸਮਾਂ ਲੱਗੇਗਾ ਕਿਉਂਕਿ ਨਵਾਂ ਬੁਨਿਆਦੀ ਢਾਂਚਾ ਬਣਾਇਆ ਜਾਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦੇਸ਼ ਵਿਚ ਸਭ ਤੋਂ ਮਹਿੰਗੀ ਬਿਜਲੀ ਪੰਜਾਬ ਵਿੱਚ ਹੈ, ਉਹ ਵੀ ਉਦੋਂ ਜਦੋਂ ਪੰਜਾਬ ਆਪਣੀ ਬਿਜਲੀ ਪੈਦਾ ਕਰਦਾ ਹੈ। ਬਿਜਲੀ ਦਿੱਲੀ ਵਿਚ ਪੈਦਾ ਨਹੀਂ ਹੁੰਦੀ, ਉਸ ਨੂੰ ਦੂਜੇ ਰਾਜਾਂ ਤੋਂ ਖਰੀਦਣਾ ਪੈਂਦਾ ਹੈ, ਉਸ ਤੋਂ ਬਾਅਦ ਵੀ ਸਭ ਤੋਂ ਸਸਤੀ ਬਿਜਲੀ ਦਿੱਲੀ ਵਿਚ ਹੈ। ਪਿਛਲੇ ਇਕ ਸਾਲ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਸਤੀ ਬਿਜਲੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।
 ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ …
ਪੰਜਾਬ ਵਿਚ 2022 ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ ਤੇ ਇਹਨਾਂ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਆਪਣੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਅੱਜ ਦਿੱਲੀ …
 Wosm News Punjab Latest News
Wosm News Punjab Latest News