Breaking News
Home / Punjab / ਹੁਣੇ ਹੁਣੇ ਕੇਜਰੀਵਾਲ ਨੇ ਲੌਕਡਾਊਨ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਕੇਜਰੀਵਾਲ ਨੇ ਲੌਕਡਾਊਨ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਵਿੱਚ ਤਾਲਾਬੰਦੀ ਲਾਗੂ ਕਰਨ ਬਾਰੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਇਸ ਸਬੰਧੀ ਕਿਹਾ ਹੈ ਕਿ ਇਕ ਵਾਰ ਫਿਰ ਤੋਂ ਦਿੱਲੀ ਵਿਚ ਤਾਲਾਬੰਦੀ ਲਾਗੂ ਕਰਨ ਬਾਰੇ ਬਹੁਤ ਸਾਰੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ।

ਮੀਡੀਆ ਅਤੇ ਸੋਸ਼ਲ ਮੀਡੀਆ ਵਿਚ ਇਹ ਖ਼ਬਰ ਆਈ ਹੈ ਕਿ ਦਿੱਲੀ ਸਰਕਾਰ ਇਕ ਵਾਰ ਫਿਰ ਰਾਜਧਾਨੀ ਵਿਚ ਤਾਲਾਬੰਦੀ ਲਾਗੂ ਕਰਨ ਦੀ ਯੋਜਨਾ ਬਣਾ ਰਹੀ ਹੈ। ਪਰ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਦਿੱਲੀ ਸਰਕਾਰ ਅਜਿਹੀ ਕੋਈ ਯੋਜਨਾ ਨਹੀਂ ਬਣਾ ਰਹੀ ਹੈ। ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਦਿੱਲੀ ਵਿਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਬਾਰੇ ਇਕ ਉੱਚ ਪੱਧਰੀ ਬੈਠਕ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਇਸ ਦਾ ਐਲਾਨ ਸੋਸ਼ਲ ਮੀਡੀਆ ਰਾਹੀਂ ਕੀਤੀ।

ਦੱਸ ਦਈਏ ਕਿ ਰਾਸ਼ਟਰੀ ਰਾਜਧਾਨੀ ਵਿੱਚ ਪਿਛਲੇ ਦਿਨਾਂ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਇਸ ਲਈ ਤਾਲਾਬੰਦੀ ਬਾਰੇ ਇਕ ਵਾਰ ਫਿਰ ਤੋਂ ਸੋਸ਼ਲ ਮੀਡੀਆ’ ਤੇ ਚਰਚਾ ਰਹੀ। ਕੇਂਦਰੀ ਗ੍ਰਹਿ ਮੰਤਰੀ ਨਾਲ ਵਿਸ਼ੇਸ਼ ਤੌਰ ‘ਤੇ ਦਿੱਲੀ ਸਰਕਾਰ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਦੀ ਬੈਠਕ ਤੋਂ ਬਾਅਦ ਅਜਿਹੀਆਂ ਚਰਚਾਵਾਂ ਆਮ ਸੀ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਟਵਿੱਟਰ ਦੇ ਜ਼ਰੀਏ ਦਿੱਲੀ ਵਾਸੀਆਂ ਦੇ ਸਾਹਮਣੇ ਤਾਲਾਬੰਦੀ ਬਾਰੇ ਸਥਿਤੀ ਸਪੱਸ਼ਟ ਕੀਤੀ ਹੈ। ਮੁੱਖ ਮੰਤਰੀ ਨੇ ਇਕ ਵਾਰ ਫਿਰ ਤਾਲਾਬੰਦੀ ਦੀ ਗੱਲ ਨੂੰ ਰੱਦ ਕਰ ਦਿੱਤਾ ਹੈ।

ਉਧਰ, ਕੌਮੀ ਰਾਜਧਾਨੀ ਵਿੱਚ ਕੋਰੋਨਾ ਦੇ ਵਧਦੇ ਕੇਸਾਂ ਦਰਮਿਆਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਆਪਣੇ ਮੰਤਰਾਲੇ ਵਿੱਚ ਸਰਬ ਪਾਰਟੀ ਮੀਟਿੰਗ ਕੀਤੀ। ਮੀਟਿੰਗ ਵਿੱਚ ਆਮ ਆਦਮੀ ਪਾਰਟੀ (ਆਪ), ਭਾਜਪਾ, ਕਾਂਗਰਸ ਤੇ ਬਸਪਾ ਦੇ ਸੂਬਾ ਪੱਧਰੀ ਆਗੂ ਮੌਜੂਦ ਸਨ। ਸ਼ਾਹ ਨੇ ਸਾਰੇ ਆਗੂਆਂ ਨੂੰ ਰਾਜਧਾਨੀ ਵਿੱਚ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਚੁੱਕੇ ਜਾਣ ਵਾਲੇ ਕਦਮਾਂ ਬਾਰੇ ਤਫਸੀਲ ’ਚ ਜਾਣਕਾਰੀ ਦਿੱਤੀ।

ਸ੍ਰੀ ਸ਼ਾਹ ਨੇ ਇਸ ਲੜਾਈ ਨੂੰ ਹੋਰ ਬਿਹਤਰ ਢੰਗ ਨਾਲ ਲੜਨ ਲਈ ਪਾਰਟੀਆਂ ਦੇ ਆਗੂਆਂ ਤੋਂ ਸੁਝਾਅ ਵੀ ਮੰਗੇ। ਸੂਤਰਾਂ ਮੁਤਾਬਕ ਸਰਬ ਪਾਰਟੀ ਮੀਟਿੰਗ ਦੌਰਾਨ ਕਾਂਗਰਸ ਨੇ ਟੈਸਟਿੰਗ ਸਾਰਿਆਂ ਲਈ ਲਾਜ਼ਮੀ ਕੀਤੇ ਜਾਣ ਦੀ ਮੰਗ ਰੱਖੀ। ਕਾਂਗਰਸ ਨੇ ਕਿਹਾ ਕਿ ਇਹ ਹਰ ਕਿਸੇ ਦਾ ਅਧਿਕਾਰ ਹੈ। ਪਾਰਟੀ ਨੇ ਕਰੋਨਾ ਪੀੜਤ ਮਰੀਜ਼ ਦੇ ਪਰਿਵਾਰ ਨੂੰ ਦਸ ਹਜ਼ਾਰ ਰੁਪਏ ਦੀ ਵਿੱਤੀ ਮਦਦ ਦਿੱਤੇ ਜਾਣ ਦੀ ਮੰਗ ਵੀ ਰੱਖੀ। ਇਸ ਤੋਂ ਇਲਾਵਾ ਕੰਟੇਨਮੈਂਟ ਜ਼ੋਨ ਵਿੱਚ ਰਹਿਣ ਵਾਲੇ ਹਰ ਪਰਿਵਾਰ ਨੂੰ ਇੰਨੀ ਹੀ ਰਕਮ ਮਿਲੇ। ਮੀਟਿੰਗ ’ਚ ਡਾਕਟਰਾਂ ਦੀ ਗਿਣਤੀ ਵਧਾਉਣ ’ਤੇ ਵੀ ਵਿਚਾਰ ਕਰਨ ਲਈ ਆਖਿਆ ਗਿਆ।news source: news18punjab

The post ਹੁਣੇ ਹੁਣੇ ਕੇਜਰੀਵਾਲ ਨੇ ਲੌਕਡਾਊਨ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਵਾਇਰਸ ਦੇ ਵੱਧ ਰਹੇ ਕਹਿਰ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਵਿੱਚ ਤਾਲਾਬੰਦੀ ਲਾਗੂ ਕਰਨ ਬਾਰੇ ਵੱਡਾ ਬਿਆਨ ਦਿੱਤਾ ਹੈ। ਸੀਐਮ ਕੇਜਰੀਵਾਲ ਨੇ ਇਸ ਸਬੰਧੀ ਕਿਹਾ …
The post ਹੁਣੇ ਹੁਣੇ ਕੇਜਰੀਵਾਲ ਨੇ ਲੌਕਡਾਊਨ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ appeared first on Sanjhi Sath.

Leave a Reply

Your email address will not be published. Required fields are marked *