Breaking News
Home / Punjab / ਹੁਣੇ ਹੁਣੇ ਕੈਪਟਨ ਨੇ ਪੰਜਾਬ ਚ’ ਸਖ਼ਤ ਪਾਬੰਦੀਆਂ ਕੀਤੀਆਂ ਲਾਗੂ, ਪੰਜਾਬੀਓ ਹੋ ਜਾਓ ਸਾਵਧਾਨ,ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਕੈਪਟਨ ਨੇ ਪੰਜਾਬ ਚ’ ਸਖ਼ਤ ਪਾਬੰਦੀਆਂ ਕੀਤੀਆਂ ਲਾਗੂ, ਪੰਜਾਬੀਓ ਹੋ ਜਾਓ ਸਾਵਧਾਨ,ਦੇਖੋ ਪੂਰੀ ਖ਼ਬਰ

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ‘ਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ਵੇਖਦਿਆਂ ਪੰਜਾਬ ਵਿੱਚ ਸਖਤ ਪਾਬੰਦੀਆਂ ਲਾਗੂ ਹਨ। ਸਰਕਾਰ ਨੇ ਇਨ੍ਹਾਂ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਿਹਾ ਹੈ। ਅਜਿਹੇ ਨਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਏਗੀ।

ਤਾਜ਼ਾ ਦਿਸ਼ਾ ਨਿਰਦੇਸ਼-

-30 ਅਪ੍ਰੈਲ ਤਕ ਰਾਜਨੀਤਕ ਰੈਲੀਆਂ ‘ਤੇ ਪੂਰਨ ਤਰ੍ਹਾਂ ਪਾਬੰਦੀ ਲਾਉਣ ਦੇ ਆਦੇਸ਼।

-ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।

-ਬੁੱਧਵਾਰ ਤੋਂ ਪੂਰੇ ਪੰਜਾਬ ‘ਚ ਨਾਈਟ ਕਰਫ਼ਿਊ ਲਾਗੂ ਕਰ ਦਿੱਤਾ ਗਿਆ ਹੈ। ਨਾਈਟ ਕਰਫ਼ਿਊ ਰਾਤ 9 ਤੋਂ ਸਵੇਰੇ 5 ਵਜੇ ਤਕ ਜਾਰੀ ਰਹੇਗਾ। ਇਸ ਤੋਂ ਪਹਿਲਾਂ ਸੂਬੇ ਦੇ 12 ਜ਼ਿਲ੍ਹਿਆਂ ‘ਚ ਨਾਈਕ ਕਰਫ਼ਿਊ ਲਾਇਆ ਗਿਆ ਸੀ।

-ਅੰਤਮ ਸੰਸਕਾਰ ਤੇ ਵਿਆਹ ਸਮਾਗਮਾਂ ‘ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਘਟਾ ਕੇ ਬੰਦ ਥਾਂ ‘ਤੇ 50 ਤੇ ਖੁੱਲ੍ਹੀ ਥਾਂ ‘ਤੇ 100 ਕਰ ਦਿੱਤੀ ਗਈ ਹੈ।

-ਦਫ਼ਤਰ ‘ਚ ਹਾਜ਼ਰ ਸਾਰੇ ਸਰਕਾਰੀ ਕਰਮਚਾਰੀਆਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ।

-ਸਕੂਲ, ਕਾਲਜ ਤੇ ਹੋਰ ਵਿਦਿਅਕ ਸੰਸਥਾਵਾਂ ਨੂੰ 30 ਅਪ੍ਰੈਲ ਤਕ ਬੰਦ ਰੱਖਣ ਦੇ ਆਦੇਸ਼ ਦਿੱਤੇ ਗਏ ਹਨ।

-ਦੁਕਾਨਾਂ ਤੇ ਮਾਲਜ਼ ਲਈ ਵੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਸੇ ਵੀ ਦੁਕਾਨ ‘ਚ ਇੱਕ ਸਮੇਂ ‘ਚ ਸਿਰਫ਼ 10 ਲੋਕਾਂ ਦੇ ਇਕੱਤਰ ਹੋਣ ਦੀ ਮਨਜ਼ੂਰੀ ਦਿੱਤੀ ਹੈ। ਉੱਥੇ ਹੀ ਮਾਲ ‘ਚ ਇੱਕ ਸਮੇਂ ‘ਚ 100 ਤੋਂ ਵੱਧ ਲੋਕਾਂ ਨੂੰ ਐਂਟਰੀ ਨਹੀਂ ਮਿਲੇਗਾ।

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਕੋਰੋਨਾ ਮਹਾਂਮਾਰੀ ਦੀ ਹਫ਼ਤਾਵਾਰੀ ਸਮੀਖਿਆ ਕਰਦਿਆਂ ਤੇਜ਼ੀ ਨਾਲ ਵੱਧ ਰਹੇ ਨਵੇਂ ਮਾਮਲਿਆਂ ਤੇ ਮੌਤ ਦਰਾਂ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਚਿੰਤਾ ਵਾਲੀ ਗੱਲ ਹੈ ਕਿ ਪੰਜਾਬ ‘ਚ 85% ਤੋਂ ਵੱਧ ਕੇਸ ਯੂਕੇ ਵੇਰੀਐਂਟ ਦੇ ਮਾਮਲੇ ਹਨ। ਕੈਪਟਨ ਨੇ ਕਿਹਾ ਕਿ ਕੋਰੋਨਾ ‘ਤੇ ਕਾਬੂ ਪਾਉਣ ਲਈ ਪਾਬੰਦੀਆਂ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ। ਹਾਲਾਂਕਿ ਪਿਛਲੇ ਕੁਝ ਦਿਨਾਂ ‘ਚ ਪਾਬੰਦੀਆਂ ਕਾਰਨ ਪੌਜ਼ੇਟਿਵ ਮਾਮਲਿਆਂ ਦੀ ਗਿਣਤੀ ਕੁਝ ਦਿਨਾਂ ‘ਚ ਸਥਿਰ ਹੋਈ ਹੈ।

ਪੰਜਾਬ ਵਿੱਚ ਕੋਰੋਨਾ ਦਾ ਕਹਿਰ ਗੰਭੀਰ ਹੁੰਦਾ ਜਾ ਰਿਹਾ ਹੈ। ਇੱਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਵੈਕਸੀਨ ਦੀ ਕਮੀ ਉੱਪਰ ਫਿਕਰ ਜਾਹਿਰ ਕੀਤਾ ਹੈ ਤੇ ਦੂਜੇ ਪਾਸੇ ਕੇਸਾਂ ਵਿੱਚ ਲਗਾਤਾਰ ਉਛਾਲ ਆ ਰਿਹਾ ਹੈ। ਸੂਬੇ ਵਿੱਚ ਸ਼ਨੀਵਾਰ ਨੂੰ ਕਰੋਨਾਵਾਇਰਸ ਨੇ 58 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਜਦੋਂਕਿ 3294 ਨਵੇਂ ਕੇਸ ਸਾਹਮਣੇ ਆਏ। ਪੰਜਾਬ ’ਚ ਹੁਣ ਤੱਕ 7448 ਵਿਅਕਤੀ ਮਹਾਮਾਰੀ ਦੀ ਭੇਟ ਚੜ੍ਹ ਚੁੱਕੇ ਹਨ।

ਉਧਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਸਿਰਫ਼ ਪੰਜ ਦਿਨਾਂ ਦੀ ਸਪਲਾਈ (5.7 ਲੱਖ ਕੋਵਿਡ ਖੁਰਾਕਾਂ) ਰਹਿ ਜਾਣ ਕਾਰਨ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸਪਲਾਈ ਆਰਡਰਾਂ ਦੇ ਹਿਸਾਬ ਨਾਲ ਅਗਲੀ ਤਿਮਾਹੀ ਲਈ ਸੂਬਿਆਂ ਨਾਲ ਵੈਕਸੀਨ ਦੀ ਸਪਲਾਈ ਦਾ ਕਾਰਜਕ੍ਰਮ ਸਾਂਝਾ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੂਬਾ ਇੱਕ ਦਿਨ ਵਿੱਚ 2 ਲੱਖ ਟੀਕਾਕਰਨ ਦੇ ਮਿੱਥੇ ਟੀਚੇ ਨੂੰ ਪੂਰਾ ਕਰਦਾ ਹੈ ਤਾਂ ਇਸ ਹਿਸਾਬ ਨਾਲ ਵੈਕਸੀਨ ਤਿੰਨ ਦਿਨ ਵਿਚ ਖ਼ਤਮ ਹੋ ਜਾਵੇਗੀ।

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਪੂਰੇ ਦੇਸ਼ ‘ਚ ਤੇਜ਼ੀ ਨਾਲ ਫੈਲ ਰਹੀ ਹੈ। ਇਸ ਨੂੰ ਵੇਖਦਿਆਂ ਪੰਜਾਬ ਵਿੱਚ ਸਖਤ ਪਾਬੰਦੀਆਂ ਲਾਗੂ ਹਨ। ਸਰਕਾਰ ਨੇ ਇਨ੍ਹਾਂ ਨੇਮਾਂ ਦੀ ਸਖਤੀ ਨਾਲ ਪਾਲਣਾ …

Leave a Reply

Your email address will not be published. Required fields are marked *