ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਇਲ ਕਲੀਨਿਕ ਅਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ। ਇਹ ਐਬੂਲੈਂਸ ਸੰਨ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਵਿਸ਼ਵ ਪੰਜਾਬੀ ਸੰਸਥਾ ਦੇ ਕੌਮਾਂਤਰੀ ਪ੍ਰਧਾਨ ਵਿਕਰਮਜੀਤ ਸਿੰਘ ਸਾਹਨੀ ਵੱਲੋਂ ਦਾਨ ਕੀਤੀ ਗਈ ਹੈ।

ਮੁੱਖ ਮੰਤਰੀ ਨੂੰ ਮੋਬਾਇਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਸਾਹਨੀ ਨੇ ਦੱਸਿਆ ਕਿ ਮੋਬਾਇਲ ਕਲੀਨਿਕ ਵਿਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨ੍ਹਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਇਲ ਯੂਨਿਟ ਵਿਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਂਬੂਲੈਂਸ ਜ਼ੋਨ ਵੀ ਹੈ। ਇਸ ਵਿਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਵਿਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਮੋਬਾਇਲ ਟੈਸਟਿੰਗ ਅਜੌਕੇ ਸਮੇਂ ਦੀ ਵੱਡੀ ਲੋੜ ਹੈ ਅਤੇ ਇਹ ਦੂਰ ਦੁਰਾਡੇ ਦੇ ਇਲਾਕਿਆਂ ਨੂੰ ਕਵਰ ਕਰੇਗੀ ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਵੱਸਦੇ ਲੋਕਾਂ ਨੂੰ ਟੈਸਟਿੰਗ ਸਹੂਲਤਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇਗਾ ਜੋ ਕੋਵਿਡ-19 ਮਹਾਮਾਰੀ ਦੀ ਲੜੀ ਤੋੜਨ ਲਈ ਕੋਵਿਡ ਦੇ ਪਾਜ਼ੇਟਿਵ ਮਰੀਜ਼ਾਂ ਦਾ ਪਤਾ ਲਗਾਉਣ ਲਈ ਬਹੁਤ ਜ਼ਰੂਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਮੇਂ ਸੂਬਾ ਸਰਕਾਰ ਦੀ ਪ੍ਰਤੀ ਦਿਨ 24000 ਟੈਸਟ ਕਰਵਾਉਣ ਦੀ ਸਮਰੱਥਾ ਹੈ ਅਤੇ ਅਗਲੇ ਹਫਤੇ ਤੱਕ 30,000 ਟੈਸਟਾਂ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੀ ਹਾਜ਼ਰ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |
The post ਹੁਣੇ ਹੁਣੇ ਕੈਪਟਨ ਸਾਬ ਨੇ ਪੰਜਾਬ ਚ’ ਇਸ ਕੰਮ ਲਈ ਦਿੱਤੀ ਹਰੀ ਝੰਡੀ ਤੇ ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ,ਦੇਖੋ ਪੂਰੀ ਖ਼ਬਰ appeared first on Sanjhi Sath.
ਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਕੋਵਿਡ ਟੈਸਟਿੰਗ ਲਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਇਲ ਕਲੀਨਿਕ ਅਤੇ ਐਬੂਲੈਂਸ ਨੂੰ ਹਰੀ ਝੰਡੀ ਦਿੱਤੀ ਗਈ। ਇਹ ਐਬੂਲੈਂਸ ਸੰਨ …
The post ਹੁਣੇ ਹੁਣੇ ਕੈਪਟਨ ਸਾਬ ਨੇ ਪੰਜਾਬ ਚ’ ਇਸ ਕੰਮ ਲਈ ਦਿੱਤੀ ਹਰੀ ਝੰਡੀ ਤੇ ਲੋਕਾਂ ਨੂੰ ਮਿਲੇਗਾ ਸੁੱਖ ਦਾ ਸਾਹ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News