Breaking News
Home / Punjab / ਹੁਣੇ ਹੁਣੇ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਫ਼ਿਰ ਕਰਤਾ ਇਹ ਵੱਡਾ ਕਾਂਡ-ਪੁਲਿਸ ਨੂੰ ਪਈਆਂ ਭਾਜੜਾਂ

ਹੁਣੇ ਹੁਣੇ ਗੈਂਗਸਟਰ ਦਿਲਪ੍ਰੀਤ ਬਾਬੇ ਨੇ ਫ਼ਿਰ ਕਰਤਾ ਇਹ ਵੱਡਾ ਕਾਂਡ-ਪੁਲਿਸ ਨੂੰ ਪਈਆਂ ਭਾਜੜਾਂ

ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਮੁਤਾਬਕ 23 ਦਸੰਬਰ ਨੂੰ ਜੇਲ੍ਹ ਵਿੱਚ ਬੰਦ ਦੋਵੇਂ ਗੈਂਗਸਟਰਾਂ ਤੇ ਇੱਕ ਹੋਰ ਹਵਾਲਾਤੀ ਕਰਮਜੀਤ ਸਿੰਘ ਦੀ ਸੀ.ਆਰ.ਪੀ.ਐੱਫ. ਦੇ ਜਵਾਨਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ, ਜਿਸ ਤੋਂ ਬਾਅਦ ਨੇ ਇਨ੍ਹਾਂ ਨੇ ਜਵਾਨਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਉਥੇ ਡਿਊਟੀ ’ਤੇ ਮੌਜੂਦ ਹੋਰ ਮੁਲਾਜ਼ਮਾਂ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਬੈਰਕਾਂ ਵਿੱਚ ਬੰਦ ਕੀਤਾ।

ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲਿਸ ਨੇ ਇਸ ਮਾਮਲੇ ਵਿੱਚ ਧਾਰਾ 353, 186 ਅਤੇ ਸੈਕਸ਼ਨ 52 ਤਹਿਤ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦੇ ਦੋਸ਼ਾਂ ਹੇਠ ਥਾਣਾ ਕੈਂਟ ਵਿੱਚ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਦਿਲਪ੍ਰੀਤ ਬਾਬਾ ਨੇ ਨਾਮਵਰ ਪੰਜਾਬੀ ਗਾਇਕ ਪਰਮੀਸ਼ ਵਰਮਾ ’ਤੇ ਫ਼ਾਇਰਿੰਗ ਕੀਤੀ ਸੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ

ਬਠਿੰਡਾ ਦੀ ਸੈਂਟਰਲ ਜੇਲ੍ਹ ਵਿੱਚ ਬੰਦ ਖਤਰਨਾਕ ਗੈਂਗਸਟਰ ਦਲਪ੍ਰੀਤ ਬਾਬਾ, ਰਾਜਵੀਰ ਸਿੰਘ ਵੱਲੋਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ …

Leave a Reply

Your email address will not be published. Required fields are marked *