ਦੇਸ਼ ਭਰ ਦੀਆਂ ਦੁਕਾਨਾਂ ‘ਤੇ ਛੋਟੇ ਐਲਪੀਜੀ ਸਿਲੰਡਰ ਵੀ ਉਪਲਬਧ ਹੋਣਗੇ। ਇਸ ਦੇ ਨਾਲ ਹੀ ਸਰਕਾਰ ਨੇ ਇਨ੍ਹਾਂ ਦੁਕਾਨਾਂ ‘ਤੇ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਤੇ ਪੂੰਜੀ ਵਧਾਉਣ ਲਈ ਆਪਣੇ ਡੀਲਰਾਂ ਨੂੰ ਮੁਦਰਾ ਲੋਨ ਦੇਣ ਦਾ ਪ੍ਰਸਤਾਵ ਵੀ ਰੱਖਿਆ ਹੈ। ਦੇਸ਼ ਵਿੱਚ ਕੁੱਲ 5.32 ਲੱਖ ਰਾਸ਼ਨ ਦੀਆਂ ਦੁਕਾਨਾਂ ਹਨ। ਛੋਟੇ ਐਲਪੀਜੀ ਸਿਲੰਡਰਾਂ ਦੇ ਇਸ ਕਦਮ ਨਾਲ, ਕੇਂਦਰ ਆਪਣੀਆਂ ਸੇਵਾਵਾਂ ਨੂੰ ਗਰੀਬ ਤੇ ਲੋੜਵੰਦ ਖਪਤਕਾਰਾਂ ਦੇ ਨੇੜੇ ਲਿਜਾਣ ਦਾ ਟੀਚਾ ਹੈ।
ਇਹ ਪ੍ਰਸਤਾਵ ਖੁਰਾਕ ਸਕੱਤਰ ਸੁਧਾਂਸ਼ੂ ਪਾਂਡੇ ਦੀ ਪ੍ਰਧਾਨਗੀ ਹੇਠ ਸੂਬਾ ਸਰਕਾਰਾਂ ਨਾਲ ਹੋਈ ਵਰਚੁਅਲ ਮੀਟਿੰਗ ਵਿੱਚ ਪੇਸ਼ ਕੀਤਾ ਗਿਆ। ਖੁਰਾਕ ਸਕੱਤਰ ਨੇ ਦੱਸਿਆ ਕਿ ਵਿਭਾਗ ਵੱਲੋਂ ਵਾਜਬ ਕੀਮਤ ਵਾਲੀਆਂ ਦੁਕਾਨਾਂ ਵਿੱਚ ਵਿੱਤੀ ਲੈਣ-ਦੇਣ ਨੂੰ ਵਧਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਇਨ੍ਹਾਂ ਦੁਕਾਨਾਂ ਨੂੰ ਨਵੇਂ ਤਰੀਕੇ ਨਾਲ ਸਜਾਇਆ ਜਾਵੇਗਾ ਤੇ ਖਪਤਕਾਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਯਤਨ ਕੀਤਾ ਜਾਵੇਗਾ।
ਇਸ ‘ਚ ਮੁਦਰਾ ਲੋਨ ਸਕੀਮ ਰਾਹੀਂ ਡੀਲਰਾਂ ਨੂੰ ਆਸਾਨ ਕਿਸ਼ਤਾਂ ਵਿੱਚ ਕਰਜ਼ਾ ਮੁਹੱਈਆ ਕਰਵਾਉਣ ਦਾ ਪ੍ਰਸਤਾਵ ਹੈ। ਕੇਂਦਰੀ ਖੁਰਾਕ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਪੀਯੂਸ਼ ਗੋਇਲ ਨੇ ਟਵੀਟ ਕਰਕੇ ਇਸ ਯੋਜਨਾ ਦੀ ਜਾਣਕਾਰੀ ਦਿੰਦੇ ਹੋਏ ਇਸ ਨੂੰ ਵੱਡਾ ਕਦਮ ਦੱਸਿਆ ਹੈ। ਇਲੈਕਟ੍ਰਾਨਿਕਸ ਤੇ ਆਈਟੀ ਮੰਤਰਾਲੇ, ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦੇ ਪ੍ਰਤੀਨਿਧ ਵੀ ਮੀਟਿੰਗ ਵਿੱਚ ਸ਼ਾਮਲ ਹੋਏ।
ਤੇਲ ਮਾਰਕੀਟਿੰਗ ਕੰਪਨੀਆਂ ਦੇ ਨੁਮਾਇੰਦਿਆਂ ਨੇ ਰਾਸ਼ਨ ਦੀਆਂ ਦੁਕਾਨਾਂ ਰਾਹੀਂ ਛੋਟੇ ਐਲਪੀਜੀ ਸਿਲੰਡਰਾਂ ਦੀ ਪ੍ਰਚੂਨ ਵਿਕਰੀ ਦੇ ਪ੍ਰਸਤਾਵ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਛੁਕ ਰਾਜਾਂ ਅਤੇ ਕੇਂਦਰ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੇਸ਼ ਭਰ ਦੀਆਂ ਦੁਕਾਨਾਂ ‘ਤੇ ਛੋਟੇ ਐਲਪੀਜੀ ਸਿਲੰਡਰ ਵੀ ਉਪਲਬਧ ਹੋਣਗੇ। ਇਸ ਦੇ ਨਾਲ ਹੀ ਸਰਕਾਰ ਨੇ ਇਨ੍ਹਾਂ ਦੁਕਾਨਾਂ ‘ਤੇ ਵਿੱਤੀ ਸੇਵਾਵਾਂ ਪ੍ਰਦਾਨ ਕਰਨ ਤੇ ਪੂੰਜੀ ਵਧਾਉਣ ਲਈ ਆਪਣੇ ਡੀਲਰਾਂ …
Wosm News Punjab Latest News