ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਜੀਤ ਸਿੰਘ ਦੇ ਦੁਖੀ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
ਉਨ੍ਹਾਂ ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣਾ ਬਲਿਦਾਨ ਦੇ ਕੇ ਉਨ੍ਹਾਂ ਆਪਣੀ ਸਮਰਪਣ ਭਾਵਨਾ ਦਿਖਾਈ ਹੈ। ਮਨਜੀਤ ਸਿੰਘ ਦੀ ਸ਼ਹਾਦਤ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਸਿਪਾਹੀ ਮਨਜੀਤ ਸਿੰਘ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਦਾ ਰਹਿਣ ਵਾਲਾ ਸੀ। ਉਹ ਅਣਵਿਆਹਿਆ ਸੀ ਅਤੇ ਆਪਣੇ ਪਿੱਛੇ ਮਾਤਾ-ਪਿਤਾ, ਚਾਰ ਭੈਣਾਂ ਅਤੇ ਇੱਕ ਭਰਾ ਛੱਡ ਗਿਆ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੌਸ਼ਹਿਰਾ ਸੈਕਟਰ (ਜੰਮੂ ਅਤੇ ਕਸ਼ਮੀਰ) ਵਿੱਚ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਜੀਤ ਸਿੰਘ ਦੇ ਦੁਖੀ ਪਰਿਵਾਰ ਦੇ …
Wosm News Punjab Latest News