ਪੰਜਾਬ ਵਿੱਚ ਉਦਯੋਗ ਵਧਾਉਣ ਲਈ ਪੰਜਾਬ ਸਰਕਾਰ ਦੀ ਨਵੀਂ ਸ਼ੁਰੂਆਤ ਕੀਤੀ ਹੈ। ਪੰਜਾਬ ਵਿੱਚ ਲੱਕੜ ਅਧਾਰਤ ਉਦਯੋਗ ਲਗਾਉਣ ਲਈ ਹੁਣ ਆਨਲਾਈਨ ਪ੍ਰਵਾਨਗੀ ਦਿੱਤੀ ਜਾਵੇਗੀ। ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਪੋਰਟਲ ਲਾਂਚ ਕੀਤਾ। ਵਿਭਾਗ ਅਧਿਕਾਰਤ ਵੈੱਬਸਾਈਟ ਲਾਂਚ ਕਰਨ ਜਾ ਰਿਹਾ ਹੈ।
ਮੰਤਰੀ ਨੇ ਕਿਹਾ ਕਿ ਹੁਣ ਕਿਸੇ ਨੂੰ ਵੀ ਕਿਸੇ ਵੀ ਕੰਮ ਲਈ ਦਫ਼ਤਰ ਆਉਣ ਦੀ ਲੋੜ ਨਹੀਂ, ਹਰ ਦਸਤਾਵੇਜ਼ ਆਨਲਾਈਨ ਹੋਵੇਗਾ। ਵੈੱਬਸਾਈਟ ਪੰਜਾਬੀ ਤੇ ਅੰਗਰੇਜੀ ਭਾਸ਼ਾ ਵਿੱਚ ਹੈ, ਜਿਥੇ ਵਿਭਾਗ ਦੇ ਮੁਖੀ ਤੋਂ ਲੈ ਕੇ ਛੋਟੇ ਪਿੰਡ ਤੱਕ ਦੀ ਪੂਰੀ ਜਾਣਕਾਰੀ ਨਕਸ਼ੇ ਨਾਲ ਸ਼ਾਮਲ ਕੀਤੀ ਗਈ ਹੈ। ਲੱਕੜ ਅਧਾਰਤ ਉਦਯੋਗ ਦੇ ਆਨਲਾਈਨ ਲਾਇਸੈਂਸ ਲਈ ਪੋਰਟਲ ਸ਼ੁਰੂ ਕੀਤਾ ਹੈ, ਇਸ ਦਾ ਸਿੱਧਾ ਲਾਭ ਵੀ ਕਿਸਾਨ ਨੂੰ ਮਿਲੇਗਾ। ਲੱਕੜ ਦੇ ਰੁੱਖ ਹੋਰ ਲੈਣਗੇ। ਜਿਸ ਜ਼ਮੀਨ ਵਿੱਚ ਹੋਰ ਫ਼ਸਲਾਂ ਨਹੀਂ ਉਗਾਈਆਂ ਜਾ ਰਹੀਆਂ, ਉੱਥੇ ਸਨਅਤ ਵਿੱਚ ਕੰਮ ਆਉਣ ਵਾਲੀ ਲੱਕੜ ਨੂੰ ਲਾਇਆ ਜਾਵੇਗਾ।
ਆਮ ਆਦਮੀ ਪਾਰਟੀ ਵੱਲੋਂ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਮਾਈਨਿੰਗ ਦੇ ਦੋਸ਼ਾਂ ’ਤੇ ਮੰਤਰੀ ਦਾ ਕਹਿਣਾ ਹੈ ਕਿ ਜੋ ਮਰਜ਼ੀ ਹੋ ਜਾਵੇ, ਮੈਂ ਆਪਣੇ ਵਿਭਾਗ ਵਿੱਚ ਕੋਈ ਗਲਤ ਕੰਮ ਨਹੀਂ ਹੋਣ ਦੇਵਾਂਗਾ। ਮੰਤਰੀ ਨੇ ਸਪੱਸ਼ਟ ਕਿਹਾ ਕਿ ਚਮਕੌਰ ਸਾਹਿਬ ਵਿੱਚ ਕਿਤੇ ਵੀ ਨਾਜਾਇਜ਼ ਮਾਈਨਿੰਗ ਨਹੀਂ ਹੋ ਰਹੀ। ਜੇਕਰ ਕੋਈ ਇਲਜ਼ਾਮ ਬਣਦਾ ਹੈ ਤਾਂ ਉਸ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਵਿੱਚ ਉਦਯੋਗ ਵਧਾਉਣ ਲਈ ਪੰਜਾਬ ਸਰਕਾਰ ਦੀ ਨਵੀਂ ਸ਼ੁਰੂਆਤ ਕੀਤੀ ਹੈ। ਪੰਜਾਬ ਵਿੱਚ ਲੱਕੜ ਅਧਾਰਤ ਉਦਯੋਗ ਲਗਾਉਣ ਲਈ ਹੁਣ ਆਨਲਾਈਨ ਪ੍ਰਵਾਨਗੀ ਦਿੱਤੀ ਜਾਵੇਗੀ। ਜੰਗਲਾਤ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ …
Wosm News Punjab Latest News