ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਜਲੰਧਰ ਵਿਖੇ ਆਦਮਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਅਕਾਲੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਆਦਮਪੁਰ ਵਾਸੀਆਂ ਲਈ ਕਈ ਐਲਾਨ ਵੀ ਕੀਤੇ। ਇਸ ਮੌਕੇ ਉਨ੍ਹਾਂ ਆਦਮਪੁਰ ਰੋਡ 4 ਲੇਨ ਏਅਰਪੋਰਟ ਰੋਡ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਮਹਾਰਾਜ’ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ‘ਆਦਮਪੁਰ ਏਅਰਪੋਰਟ’ ਦਾ ਨਾਂ ਵੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਦੀ ਗੱਲ ਆਖੀ। ਇਸ ਦੇ ਇਲਾਵਾ ਚੰਨੀ ਆਦਮਪੁਰ ਵਾਸੀਆਂ ਲਈ ਹੋਰ ਅੱਗੇ ਐਲਾਨ ਕਰਦੇ ਹੋਏ ਕਿਹਾ ਕਿ ਸਬ ਡਿਵੀਜ਼ਨ ਲਈ ਸਵਰੇ ਕਰਕੇ ਅਸੀਂ ਇਥੇ ਸਬ ਡਿਵੀਜ਼ਨ ਬਣਾਵਾਂਗੇ। ਆਦਮਪੁਰ ’ਚ ਡਿਗਰੀ ਕਾਲਜ ਬਣਾਉਣ ਦੀ ਵੀ ਗੱਲ ਕਹੀ ਅਤੇ ਆਦਮਪੁਰ ਹਸਪਤਾਲ ਨੂੰ ਅਪਗ੍ਰੇਟ ਕਰਨ ਦਾ ਵੀ ਜ਼ਿਕਰ ਕੀਤਾ।
ਇਸ ਦੇ ਨਾਲ ਹੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ 1 ਲੱਖ ਨੌਕਰੀਆਂ ਕੱਢਣ ਦਾ ਵੀ ਐਲਾਨ ਕੀਤਾ ਅਤੇ ਕਿਹਾ ਕਿ ਪੰਜਾਬ ’ਚ ਇਕ ਲੱਖ ਨੌਕਰੀਆਂ ਕੱਢਣ ਜਾ ਰਹੀ ਹੈ, ਜੋਕਿ ਮੈਰਿਟ ਬੇਸ ’ਤੇ ਹੋਣਗੀਆਂ। ਇਸ ਦੇ ਨਾਲ ਹੀ ਚੰਨੀ ਨੇ ਆਦਮਪੁਰ ਸੜਕਾਂ ਲਈ 9 ਕਰੋੜ ਦੇਣ ਦਾ ਵੀ ਐਲਾਨ ਕੀਤਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਜਲੰਧਰ ਵਿਖੇ ਆਦਮਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜਿੱਥੇ ਅਕਾਲੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਆਦਮਪੁਰ ਵਾਸੀਆਂ ਲਈ …
Wosm News Punjab Latest News