ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸੇਵਾਮੁਕਤੀ ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਹਟਾਉਣ ਦੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਹੁਣ ਸਰਕਾਰ ਨੇ ਤਿੰਨ ਨਵੀਆਂ ਸ਼ਰਤਾਂ ਲਾ ਦਿੱਤੀਆਂ ਹਨ, ਜਿਸ ਨਾਲ ਇਹ ਸੇਵਾਮੁਕਤ ਹੋਣ ਵਾਲੇ ਮੁਲਾਜ਼ਮ ਵੀ ਨੌਕਰੀ ‘ਤੇ ਬਣੇ ਰਹਿਣਗੇ। ਇਸ ਤੋਂ ਪਹਿਲਾਂ ਸੀ.ਐੱਮ. ਚੰਨੀ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਕੇ ਸਾਰਿਆਂ ਨੂੰ ਹਟਾਉਣ ਦੀ ਗੱਲ ਕਹੀ ਸੀ।
ਚੰਨੀ ਸਰਕਾਰ ਦੀਆਂ ਇਨ੍ਹਾਂ ਸ਼ਰਤਾਂ ‘ਚ ਪ੍ਰਾਜੈਕਟ ਮੈਨੇਜਮੈਂਟ ਯੂਨਿਟ, ਸੈਂਟਰਲ ਸਪਾਂਸਰਡ ਸਕੀਮ ਜਾਂ ਸਟੇਟ ਸਕੀਮ ਅਤੇ ਕਮਿਸ਼ਨ ‘ਚ ਨਿਯੁਕਤੀ ਦੀ ਗੱਲ ਕਹੀ ਗਈ ਹੈ। ਇਹ ਗੱਲ ਇਸ ਲਈ ਅਹਿਮ ਹੈ ਕਿਉਂਕਿ ਪੰਜਾਬ ਵਿੱਚ ਵਧੇਰੇ ਸੇਵਾਮੁਕਤ ਕਰਮਚਾਰੀ ਇਨ੍ਹਾਂ ਸਕੀਮਾਂ ਅਧੀਨ ਹੀ ਰੱਖੇ ਗਏ ਹਨ।
ਦੱਸ ਦੇਈਏ ਕਿ ਪੰਜਾਬ ਪੁਲਿਸ ‘ਚ ਸੇਵਾਮੁਕਤ ਮੁਲਾਜ਼ਮਾਂ ਦੀਆਂ ਨਿਯੁਕਤੀਆਂ ਤੁਰੰਤ ਰੱਦ ਕਰਨ ਨੂੰ ਲੈ ਕੇ ਵੀ ਪੇਚ ਫਸਿਆ ਰਿਹਾ। ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਦੇ ਹਵਾਲੇ ਨਾਲ ਡੀਜੀਪੀ ਇਕਬਾਲਪ੍ਰੀਤ ਸਹੋਤਾ ਨੂੰ ਪੱਤਰ ਵੀ ਭੇਜਿਆ ਗਿਆ ਸੀ ਕਿ ਉਹ ਅਜਿਹੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਤੁਰੰਤ ਹਟਾ ਦੇਣ।
ਇਸ ਤੋਂ ਬਾਅਦ ਹੁਣੇ ਜਿਹੇ ਚਰਚਿਤ ਡੀਐਸਪੀ ਗੁਰਜੀਤ ਰੋਮਾਣਾ ਨੂੰ ਲੈ ਕੇ ਬਠਿੰਡਾ ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਸਰਕਾਰ ਦੇ ਹੁਕਮਾਂ ਦੇ ਬਾਵਜੂਦ ਰੋਮਾਣਾ ਡਿਊਟੀ ਕਰਦੇ ਰਹੇ। ਇੱਥੋਂ ਤੱਕ ਕਿ ਉਨ੍ਹਾਂ ਤੋਂ ਵੀਆਈਪੀ ਵਿਜ਼ਿਟ ਦਾ ਕੰਮ ਵੀ ਲਿਆ ਜਾਂਦਾ ਰਿਹਾ। ਹਾਲਾਂਕਿ ਵਿਵਾਦ ਵਧਣ ‘ਤੇ ਸਰਕਾਰ ਨੂੰ ਉਨ੍ਹਾਂ ਨੂੰ ਹਟਾਉਣਾ ਪਿਆ।
ਚੰਨੀ ਸਰਕਾਰ ਨੇ ਇੱਕ ਹੋਰ ਅਹਿਮ ਫੈਸਲਾ ਲੈਂਦਿਆਂ ਸਰਕਾਰ ਨੇ ਕਿਹਾ ਸੀ ਕਿ ਪਤਨੀ ਦੀ ਮੌਤ ਤੋਂ ਬਾਅਦ ਉਸ ਦੇ ਪਤੀ ਨੂੰ ਨੌਕਰੀ ਮਿਲ ਸਕੇਗੀ। ਪਰ ਹੁਣ ਇਸ ਲਈ ਉਮਰ ਦੀ ਸ਼ਰਤ ਲਾ ਦਿੱਤੀ ਗਈ ਹੈ। ਸਰਕਾਰੀ ਨੌਕਰੀ ਲਈ ਪਤੀ ਦੀ ਵੱਧ ਤੋਂ ਵੱਧ ਉਮਰ 50 ਸਾਲ ਹੋਣੀ ਚਾਹੀਦੀ ਹੈ।
ਪੰਜਾਬ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੀ ਸਰਕਾਰ ਸੇਵਾਮੁਕਤੀ ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਹਟਾਉਣ ਦੇ ਫੈਸਲੇ ਤੋਂ ਯੂ-ਟਰਨ ਲੈ ਲਿਆ ਹੈ। ਹੁਣ ਸਰਕਾਰ ਨੇ ਤਿੰਨ ਨਵੀਆਂ …
Wosm News Punjab Latest News