ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ
ਤਲਵੰਡੀ ਸਾਬੋ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ 500 ਤੋਂ ਵਧੇਰੇ ਕਿਸਾਨ ਸ਼ਹੀਦ ਹੋ ਗਏ ਹਨ।
ਇਸ ਦੇ ਬਾਵਜੂਦ ਕੇਂਦਰ ਸਰਕਾਰ ਦੇ ਕੰਨਾਂ ‘ਤੇ ਜੂੰਅ ਨਹੀਂ ਸਰਕ ਰਹੀ। ਸੰਘਰਸ਼ੀ ਸਥਾਨਾਂ ‘ਤੇ ਕਿਸਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਤਲਵੰਡੀ ਸਾਬੋ ਦੇ ਪਿੰਡ ਰਾਜਗੜ੍ਹ ਕੁੱਬੇ ਦੇ ਕਿਸਾਨ ਦੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਤਰਸੇਮ ਸਿੰਘ ਵਜੋਂ ਹੋਈ ਹੈ। ਤਰਸੇਮ ਸਿੰਘ ਪਿਛਲੇ ਲੰਮੇ ਸਮੇਂ ਤੋਂ ਕਿਸਾਨੀ ਅੰਦੋਲਨ ਦਾ ਹਿੱਸਾ ਰਿਹਾ। ਜਾਣਕਾਰੀ ਅਨੁਸਾਰ ਤਰਸੇਮ ਸਿੰਘ ਦੀ ਦਿੱਲੀ ਧਰਨੇ ਤੇ ਸਿਹਤ ਵਿਗੜ ਗਈ ਤੇ ਉਸ ਨੂੰ ਪਿੰਡ ਲਿਆਂਦਾ ਜਾ ਰਿਹਾ ਸੀ ਅਤੇ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਤਰਸੇਮ ਸਿੰਘ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਅਤੇ ਵਿਧਵਾ ਬੁੱਢੀ ਮਾਤਾ ਦਾ ਇੱਕਲੌਤਾ ਪੁੱਤਰ ਸੀ।
ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ ਤਲਵੰਡੀ ਸਾਬੋ: ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਅੱਠ ਮਹੀਨਿਆਂ ਤੋਂ ਵਧੇਰੇ ਸਮਾਂ ਬੀਤ ਗਿਆ ਹੈ। ਇਸ ਦੌਰਾਨ 500 ਤੋਂ ਵਧੇਰੇ …
Wosm News Punjab Latest News