Breaking News
Home / Punjab / ਹੁਣੇ ਹੁਣੇ ਦੀਪ ਸਿੱਧੂ ਦੀ ਮੌਤ ਬਾਰੇ ਆਈ ਵੱਡੀ ਖ਼ਬਰ-ਹੁਣ ਖੁੱਲ੍ਹਣਗੇ ਸਾਰੇ ਵੱਡੇ ਰਾਜ਼

ਹੁਣੇ ਹੁਣੇ ਦੀਪ ਸਿੱਧੂ ਦੀ ਮੌਤ ਬਾਰੇ ਆਈ ਵੱਡੀ ਖ਼ਬਰ-ਹੁਣ ਖੁੱਲ੍ਹਣਗੇ ਸਾਰੇ ਵੱਡੇ ਰਾਜ਼

ਦੀਪ ਸਿੱਧੂ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਵੱਡੀ ਲੋਕ ਪਹੁੰਚੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੱਛੇ ਬਣੇ ਦੀਵਾਨ ਟੋਡਰ ਮੱਲ ਹਾਲ ਵਿੱਚ ਪੈਰ ਰੱਖਣ ਨੂੰ ਜਗ੍ਹਾ ਨਹੀਂ ਸੀ। ਸਮਾਗਮ ਵਿੱਚ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕਰਕੇ ਦੀਪ ਸਿੱਧੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਲੋਕਾਂ ਨੇ ਦੀਪ ਸਿੱਧੂ ਨਾਲ ਵਾਪਰੇ ਹਾਦਸੇ ਦੀ ਜਾਂਚ ਕਰਨ ਦੀ ਮੰਗ ਵੀ ਕੀਤੀ, ਜਦੋਂਕਿ ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਨੇ ਵਾਰ-ਵਾਰ ਲੋਕਾਂ ਨੂੰ ਅਪੀਲ ਕੀਤੀ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਅਜਿਹੀ ਕੋਈ ਗੱਲ ਨਾ ਕੀਤੀ ਜਾਵੇ, ਜਿਸ ਨਾਲ ਕੋਈ ਗਲਤ ਪ੍ਰਚਾਰ ਹੋ ਸਕੇ।

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਦੀਪ ਸਿੱਧੂ ਦੀ ਮੌਤ ਦੀ ਜਾਂਚ ਲਈ ਯੂਐਨਓ ਨੂੰ ਲਿਖਤੀ ਤੌਰ ’ਤੇ ਬੇਨਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 6 ਮਾਰਚ ਨੂੰ ਦੀਪ ਸਿੱਧੂ ਦਾ ਬਰਗਾੜੀ ਵਿਚ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ, ਜਿਸ ਵਿੱਚ ਉਨ੍ਹਾਂ ਸੰਗਤ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਦੇ ਮੌਕੇ ‘ਤੇ ਖਾਲਸਾ ਏਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੋਗ ਸਭਾ ‘ਚ ਆਉਣ ਵਾਲੀ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਸ਼ਹਿਰੀ ਤੇ ਪੇਂਡੂ ਖੇਤਰਾਂ ਤੋਂ ਨੌਜਵਾਨ ਆਪਣੇ ਦੁਪਹੀਆ ਵਾਹਨਾਂ, ਕਾਰਾਂ, ਟਰੈਕਟਰਾਂ ‘ਤੇ ਸਵਾਰ ਹੋ ਕੇ ਕੇਸਰੀਆ ਝੰਡਾ ਲੈ ਕੇ ਫਤਹਿਗੜ੍ਹ ਸਾਹਿਬ ਪਹੁੰਚੇ।

ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਲਈ ਪ੍ਰਬੰਧਾਂ ‘ਚ ਲੱਗੇ ਪੰਜਾਬੀ ਤੇ ਹਿੰਦੀ ਫਿਲਮਾਂ ਦੇ ਅਦਾਕਾਰ ਦਿਲਜੀਤ ਕਲਸੀ ਨੇ ਕਿਹਾ ਕਿ ਦੀਪ ਸਿੱਧੂ ਕੌਮ ਦਾ ਹੀਰਾ ਸੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਹਿੱਸਾ ਲੈਣ ਲਈ ਪੂਰੇ ਪੰਜਾਬ ਹੀ ਨਹੀਂ ਬਲਕਿ ਨਾਲ ਲੱਗਦੇ ਸੂਬਿਆਂ ਤੋਂ ਵੀ ਭਾਰੀ ਗਿਣਤੀ ‘ਚ ਲੋਕ ਪਹੁੰਚੇ। news source: abpsanjha

ਦੀਪ ਸਿੱਧੂ ਦੇ ਅੰਤਿਮ ਅਰਦਾਸ ਸਮਾਗਮ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ ਤੇ ਦੇਸ਼ ਦੇ ਹੋਰ ਸੂਬਿਆਂ ਵਿੱਚੋਂ ਵੱਡੀ ਲੋਕ ਪਹੁੰਚੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਪਿੱਛੇ ਬਣੇ ਦੀਵਾਨ ਟੋਡਰ ਮੱਲ …

Leave a Reply

Your email address will not be published. Required fields are marked *