ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਦੇ ਮੌਕੇ ‘ਤੇ ਖਾਲਸਾ ਏਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੋਗ ਸਭਾ ‘ਚ ਆਉਣ ਵਾਲੀ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਦਾ ਰਿਹਾ ਹੈ। ਸ਼ਹਿਰੀ ਤੇ ਪੇਂਡੂ ਖੇਤਰਾਂ ਤੋਂ ਨੌਜਵਾਨ ਆਪਣੇ ਦੁਪਹੀਆ ਵਾਹਨਾਂ, ਕਾਰਾਂ, ਟਰੈਕਟਰਾਂ ‘ਤੇ ਸਵਾਰ ਹੋ ਕੇ ਕੇਸਰੀਆ ਝੰਡਾ ਲੈ ਕੇ ਫਤਹਿਗੜ੍ਹ ਸਾਹਿਬ ਵੱਲ ਨਿਕਣਗੇ।
ਕੇਸਰੀ ਮਾਰਚ ਦਾ ਜੋ ਰੂਟ ਪਲਾਨ ਜਾਰੀ ਕੀਤਾ ਗਿਆ ਹੈ, ਇਸ ਅਨੁਸਾਰ ਮਾਰਚ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗਾ ਤੇ ਫਤਹਿਗੜ੍ਹ ਸਾਹਿਬ ਜਾਵੇਗਾ। ਇਸ ‘ਚ ਹਜ਼ਾਰਾਂ ਦੀ ਗਿਣਤੀ ‘ਚ ਨੌਜਵਾਨ ਸ਼ਾਮਲ ਹੋਣਗੇ। ਅੰਤਿਮ ਅਰਦਾਸ ਲਈ ਦੀਵਾਨ ਟੋਡਰ ਮੱਲ ਹਾਲ ‘ਚ ਪ੍ਰਬੰਧ ਕੀਤਾ ਜਾ ਰਹੇ ਹਨ।
ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਲਈ ਪ੍ਰਬੰਧਾਂ ‘ਚ ਲੱਗੇ ਪੰਜਾਬੀ ਤੇ ਹਿੰਦੀ ਫਿਲਮਾਂ ਦੇ ਅਦਾਕਾਰ ਦਿਲਜੀਤ ਕਲਸੀ ਨੇ ਕਿਹਾ ਕਿ ਦੀਪ ਸਿੱਧੂ ਕੌਮ ਦਾ ਹੀਰਾ ਸੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ‘ਚ ਹਿੱਸਾ ਲੈਣ ਲਈ ਪੂਰੇ ਪੰਜਾਬ ਹੀ ਨਹੀਂ ਬਲਕਿ ਨਾਲ ਲੱਗਦੇ ਸੂਬਿਆਂ ਤੋਂ ਵੀ ਭਾਰੀ ਗਿਣਤੀ ‘ਚ ਲੋਕ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਲੋਕ ਗੁਰੂਘਰ ‘ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਦੇ ਮੌਕੇ ‘ਤੇ ਖਾਲਸਾ ਏਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੋਗ ਸਭਾ ‘ਚ ਆਉਣ ਵਾਲੀ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ …