Breaking News
Home / Punjab / ਹੁਣੇ ਹੁਣੇ ਨਵਜੋਤ ਸਿੱਧੂ ਵੱਲੋਂ ਆਈ ਵੱਡੀ ਖ਼ਬਰ-ਜਿਸਦਾ ਡਰ ਸੀ ਓਹੀ ਕੰਮ ਕਰਤਾ

ਹੁਣੇ ਹੁਣੇ ਨਵਜੋਤ ਸਿੱਧੂ ਵੱਲੋਂ ਆਈ ਵੱਡੀ ਖ਼ਬਰ-ਜਿਸਦਾ ਡਰ ਸੀ ਓਹੀ ਕੰਮ ਕਰਤਾ

ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਵਾਲੀ ਸੋਚ ਅੱਗੇ ਝੁਕਾਂਗੇ ਨਹੀਂ, ਇਸ ਵਾਸਤੇ ਕਾਂਗਰਸ ਨੂੰ ਚਾਹੇ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਨਿਰਮਲ ਸਿੰਘ ਨਿੰਮਾ ਨੂੰ ਕਾਂਗਰਸ ਬੀ.ਸੀ.ਵਿੰਗ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਪ੍ਰਗਟਾਏੇ।

ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਜਿਸ਼ ਤਹਿਤ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ.ਬੀ.ਐਮ.ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਪੰਜਾਬੀਆਂ ਪ੍ਰਤੀ ਆਪਣੀ ਸੋੜੀ ਸੋਚ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਨੂੰ ਕਿਸੇ ਕੀਮਤ ’ਤੇ ਸਵੀਕਾਰ ਨਹੀਂ ਕਰਾਂਗੇ।

ਨਵਜੋਤ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਪਹਿਲਾਂ ਹੀ ਲੋੜ ਮੁਤਾਬਕ ਪਾਣੀ ਨਹੀਂ ਮਿੱਲ ਰਿਹਾ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ’ਤੇ ਜ਼ਮੀਨ ਬੰਜਰ ਹੋ ਰਹੀ ਹੈ। ਕੇਂਦਰ ਸਰਕਾਰ ਦੇ ਨਵੇਂ ਫੁਰਮਾਨ ਨਾਲ ਪੰਜਾਬ ਨੂੰ ਹੋਰ ਖਮਿਆਜਾ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਕਾਂਗਰਸ ਬੀ.ਸੀ.ਵਿੰਗ ਸ਼ਹਿਰੀ ਦੇ ਨਵਨਿਯੁਕਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਮੈਨੂੰ ਨਿਮਾਣੇ ਜਿਹੇ ਵਰਕਰ ਨੂੰ ਅਹਿਮ ਅਹੁੱਦੇ ਨਾਲ ਨਿਵਾਜ ਕੇ ਜੋ ਮਾਣ ਸਨਮਾਨ ਬਖਸ਼ਿਆ ਗਿਆ ਹੈ,

ਉਸ ਲਈ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸਾਬਕਾ ਮੁੱਖ ਸੰਸਦੀ ਸਕੱਤਰ ਡਾ.ਨਵਜੋਤ ਕੌਰ ਸਿੱਧੂ ਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦਾ ਮੈਂ ਤਹਿਦਿਲੋਂ ਸ਼ੁੱਕਰਗੁਜਾਰ ਹਾਂ।

ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਮੈਂ ਭਰੋਸਾ ਦਿਵਾਉਦਾਂ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਦਾ ਹੋਇਆ ਕਾਂਗਰਸ ਪਾਰਟੀ ਨੂੰ ਹੋਰ ਵਧੇਰੇ ਮਜਬੂਤ ਕਰਨ ’ਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿਆਂਗਾ।

ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਵਾਲੀ ਸੋਚ ਅੱਗੇ ਝੁਕਾਂਗੇ ਨਹੀਂ, ਇਸ ਵਾਸਤੇ ਕਾਂਗਰਸ ਨੂੰ ਚਾਹੇ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ …

Leave a Reply

Your email address will not be published. Required fields are marked *