ਦਿੱਲੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਦਿੱਲੀ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ’ਚ ਹੁਣ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਵੱਧ ਤੋਂ ਵੱਧ ਲੋਕਾਂ ਦੀ ਗਿਣਤੀ ਘਟਾ ਕੇ 100 ਕਰ ਦਿੱਤੀ ਗਈ ਹੈ। ਇਹ ਨਿਯਮ ਬੰਦ ਥਾਵਾਂ ਜਿਵੇਂ ਬੈਂਕੁਏਟ ਹਾਲ ਲਈਹੋਵੇਗਾਹੁਣ ਤੱਕ ਬੰਦ ਥਾਵਾਂ ਉੱਤੇ ਵੱਧ ਤੋਂ ਵੱਧ 200 ਵਿਅਕਤੀ ਇਕੱਠੇ ਹੋ ਸਕਦੇ ਸਨ।

ਕਿਸੇ ਖੁੱਲ੍ਹੇ ਸਥਾਨ ’ਤੇ ਹੁਣ ਵਿਆਹ ਸਮਾਰੋਹ ’ਚ 200 ਵਿਅਕਤੀ ਇਕੱਠੇ ਹੋ ਸਕਦੇ ਹਨ। ਇਸ ਤੋਂ ਪਹਿਲਾਂ ਖੁੱਲ੍ਹੀ ਜਗ੍ਹਾ ਵਿੱਚ ਲੋਕਾਂ ਦੇ ਇਕੱਠ ਉੱਤੇ ਕੋਈ ਪਾਬੰਦੀ ਨਹੀਂ ਸੀ। ਇੰਝ ਹੀ ਕਿਸੇ ਅੰਤਿਮ ਸਸਕਾਰ ਉੱਤੇ ਹੁਣ 50 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਣਗੇ। ਦਿੱਲੀ ’ਚ ਇਹ ਹੁਕਮ 30 ਅਪ੍ਰੈਲ ਤੱਕ ਲਾਗੂ ਰਹਿਣਗੇ।

ਦਿੱਲੀ ਸਰਕਾਰ ਦੀਆਂ ਇਹ ਹਦਾਇਤਾਂ ਅਜਿਹੇ ਵੇਲੇ ਆਈਆਂ ਹਨ, ਜਦੋਂ ਰਾਸ਼ਟਰੀ ਰਾਜਧਾਨੀ ’ਚ ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਦਿੱਲੀ ’ਚ ਸਨਿੱਚਰਵਾਰ ਨੂੰ ਲਗਾਤਾਰ ਤੀਜੇ ਦਿਨ ਕੋਰੋਨਾ ਦੇ 1,500 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਪਿਛਲੇ 24 ਘੰਟਿਆਂ ’ਚ 1,558 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦ ਕਿ 10 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਇਲਾਜ ਤੋਂ ਬਾਅਦ 974 ਵਿਅਕਤੀ ਠੀਕ ਵੀ ਹੋਏ ਹਨ। ਇਸ ਵਾਇਰਸ ਕਾਰਣ ਦਿੱਲੀ ਵਿੱਚ ਹੁਣ ਤੱਕ 10 ਹਜ਼ਾਰ 997 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਐਕਟਿਵ ਮਾਮਲਿਆਂ ਦੀ ਗਿਣਤੀ ਵਧ ਕੇ 6,625 ਹੋ ਗਈ ਹੈ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਦਿੱਲੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਦਿੱਲੀ ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਦਿੱਲੀ ’ਚ ਹੁਣ ਵਿਆਹ ਸਮਾਰੋਹ ’ਚ ਸ਼ਾਮਲ ਹੋਣ ਵਾਲੇ ਵੱਧ ਤੋਂ ਵੱਧ ਲੋਕਾਂ ਦੀ …
Wosm News Punjab Latest News