ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਕਰੀਬ 47 ਦਿਨਾਂ ਬਾਅਦ ਵਾਧਾ ਹੋਇਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ 14 ਪੈਸੇ ਦਾ ਵਾਧਾ ਕੀਤਾ ਹੈ।

ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 80.43 ਰੁਪਏ ਪ੍ਰਤੀ ਲੀਟਰ ਤੋਂ ਵੱਧ ਕੇ 80.57 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉਥੇ ਹੀ ਡੀਜ਼ਲ ਦੀ ਕੀਮਤ ਦਿੱਲੀ ਵਿਚ 73.56 ਰੁਪਏ ਪ੍ਰਤੀ ਲੀਟਰ ‘ਤੇ ਸਥਿਰ ਰਹੀ।

| ਸ਼ਹਿਰ ਦਾ ਨਾਂ | ਪੈਟਰੋਲ/ਰੁਪਏ ਲਿਟਰ | ਡੀਜ਼ਲ/ਰੁਪਏ ਲਿਟਰ |
| ਦਿੱਲੀ | 80.57 | 73.56 |
| ਮੁੰਬਈ | 87.31 | 80.11 |
| ਚੇਨੱਈ | 83.75 | 78.86 |
| ਕੋਲਕਾਤਾ | 82.17 | 77.06 |
| ਨੋਇਡਾ | 81.24 | 73.87 |
| ਰਾਂਚੀ | 80.39 | 77.78 |
| ਬੈਂਗਲੁਰੂ | 83.23 | 77.88 |
| ਪਟਨਾ | 83.39 | 78.72 |
| ਚੰਡੀਗੜ੍ਹ | 77.56 | 73.21 |
| ਲਖਨਊ | 81.13 | 73.77 |

ਹਰ ਦਿਨ ਛੇ ਵਜੇ ਕੀਮਤ ਬਦਲਦੀ ਹੈ – ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਹਰ ਰੋਜ਼ ਸਵੇਰੇ ਛੇ ਵਜੇ ਬਦਲੀ ਜਾਂਦੀ ਹੈ। ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੇ ਹਨ। ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਸ਼ਾਮਲ ਕਰਨ ਤੋਂ ਬਾਅਦ, ਇਸ ਦੀ ਕੀਮਤ ਲਗਭਗ ਦੁੱਗਣੀ ਹੋ ਜਾਂਦੀ ਹੈ।

ਸਿਰਫ ਇਕ SMS ਦੇ ਜ਼ਰੀਏ ਜਾਣੋ ਆਪਣੇ ਸ਼ਹਿਰ ‘ਚ ਪੈਟਰੋਲ-ਡੀਜ਼ਲ ਦੇ ਭਾਅ – ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਭਾਅ ਰੋਜ਼ਾਨਾ SMS ਦੇ ਜ਼ਰੀਏ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ (IOC) ਦੇ ਉਪਭੋਗਤਾ RSP<ਡੀਲਰ ਕੋਡ> ਲਿਖ ਕੇ 9224992249 ਨੰਬਰ ‘ਤੇ ਐਚ.ਪੀ.ਸੀ.ਐਲ. (HPCL) ਦੇ ਉਪਭੋਗਤਾ HPPRICE<ਡੀਲਰ ਕੋਡ > ਲਿਖ ਕੇ 9222201122 ਨੰਬਰ ‘ਤੇ ਭੇਜ ਸਕਦੇ ਹੋ। ਬੀ.ਪੀ.ਸੀ.ਐਲ. ਉਪਭੋਗਤਾ RSP ਡੀਲਰ ਕੋਡ 9223112222 ਨੰਬਰ ‘ਤੇ ਭੇਜ ਸਕਦੇ ਹਨ। news source: jagbani
The post ਹੁਣੇ ਹੁਣੇ ਪੈਟਰੋਲ ਅਤੇ ਡੀਜ਼ਲ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ,ਦੇਖੋ ਪੂਰੀ ਖ਼ਬਰ appeared first on Sanjhi Sath.
ਪੈਟਰੋਲ ਦੀਆਂ ਕੀਮਤਾਂ ਵਿਚ ਅੱਜ ਕਰੀਬ 47 ਦਿਨਾਂ ਬਾਅਦ ਵਾਧਾ ਹੋਇਆ ਹੈ। ਉਥੇ ਹੀ ਡੀਜ਼ਲ ਦੀਆਂ ਕੀਮਤਾਂ ਸਥਿਰ ਰਹੀਆਂ। ਦੇਸ਼ ਦੀ ਸਭ ਤੋਂ ਵੱਡੀ ਤੇਲ ਮਾਰਕੀਟਿੰਗ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ …
The post ਹੁਣੇ ਹੁਣੇ ਪੈਟਰੋਲ ਅਤੇ ਡੀਜ਼ਲ ਹੋਇਆ ਏਨਾਂ ਮਹਿੰਗਾ-ਲੋਕਾਂ ਨੂੰ ਲੱਗੇਗਾ ਵੱਡਾ ਝੱਟਕਾ,ਦੇਖੋ ਪੂਰੀ ਖ਼ਬਰ appeared first on Sanjhi Sath.
Wosm News Punjab Latest News