ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਵੱਡੀ ਖ਼ਬਰ ਹੈ। ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਮਹੀਨੇ ਪੈਟਰੋਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆ ਸਕਦੀ ਹੈ। ਅਜਿਹੀ ਸਥਿਤੀ ਵਿੱਚ ਇੱਕ ਵਾਰ ਫਿਰ ਤੁਹਾਨੂੰ ਇਹੀ ਲੱਗ ਰਿਹਾ ਹੋਵੇਗਾ ਕਿ ਕੀਮਤ ਸਿਰਫ 5, 10 ਜਾਂ 15 ਰੁਪਏ ਤੱਕ ਘੱਟ ਸਕਦੀ ਹੈ ਪਰ ਤੁਹਾਨੂੰ ਦੱਸ ਦੇਈਏ ਕਿ ਸਰਕਾਰ ਤੋਂ ਮਿਲ ਰਹੇ ਸੰਕੇਤਾਂ ਦੇ ਮੁਤਾਬਕ ਪੈਟਰੋਲ 33 ਰੁਪਏ ਸਸਤਾ ਹੋ ਸਕਦਾ ਹੈ।
ਪੈਟਰੋਲ ਦੀਆਂ ਕੀਮਤਾਂ ‘ਚ ਕਮੀ ਦੇ ਨਾਲ-ਨਾਲ ਬੀਅਰ ਦੇ ਸੌਂਕੀਨਾਂ ਲਈ ਨੂੰ ਵੀ ਭਾਰੀ ਕੀਮਤ ਤੋਂ ਰਾਹਤ ਮਿਲਣ ਦੀ ਉਮੀਦ ਹੈ। ਤੁਹਾਨੂੰ ਦੱਸ ਦਈਏ ਕਿ ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਜੀਐਸਟੀ ਕੌਂਸਲ ਦੀ ਮੀਟਿੰਗ 28 ਤੇ 29 ਜੂਨ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ, ਜਿਸ ਵਿੱਚ ਪੈਟਰੋਲੀਅਮ ਪਦਾਰਥਾਂ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।
ਜੀਐਸਟੀ ਕੌਂਸਲ ਦੀ ਮੀਟਿੰਗ ਤੋਂ ਪਹਿਲਾਂ ਪੀਐਮ ਦੀ ਆਰਥਿਕ ਸਲਾਹਕਾਰ ਕੌਂਸਲ ਦੇ ਚੇਅਰਮੈਨ ਡੀ ਦੇਬਰਾਏ ਨੇ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਦੀ ਸੰਭਾਵਨਾ ਜਤਾਈ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਕਈ ਵਾਰ ਘੇਰਿਆ ਹੈ ਤੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਸਿਰਫ਼ ਆਪਣੀਆਂ ਜੇਬਾਂ ਭਰਨ ਦਾ ਕੰਮ ਕਰਦੀ ਹੈ।
ਆਮ ਜਨਤਾ ਲਈ ਕਦੇ ਵੀ ਕੋਈ ਕੰਮ ਨਹੀਂ ਕਰਦੀ। ਹਾਲ ਹੀ ‘ਚ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ 8 ਰੁਪਏ ਅਤੇ 6 ਰੁਪਏ ਘਟਾ ਦਿੱਤੀ ਸੀ। ਜਿਸ ਕਾਰਨ ਆਮ ਜਨਤਾ ਨੂੰ ਕੁਝ ਰਾਹਤ ਮਿਲੀ ਸੀ ਪਰ ਹੁਣ ਜੇਕਰ ਪੈਟਰੋਲ ਤੇ ਡੀਜ਼ਲ ਨੂੰ ਜੀਐਸਟੀ ਦੇ ਘੇਰੇ ਵਿੱਚ ਲਿਆਂਦਾ ਜਾਂਦਾ ਹੈ ਤਾਂ ਦੋਵਾਂ ਦੀਆਂ ਕੀਮਤਾਂ ਵਿੱਚ 33 ਰੁਪਏ ਤੱਕ ਦੀ ਕਮੀ ਆ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਬੀਅਰ ਤੇ ਸ਼ਰਾਬ ਦੀਆਂ ਕੀਮਤਾਂ ਵਿੱਚ ਵੀ ਕਮੀ ਲਿਆ ਸਕਦੀ ਹੈ। ਅਜਿਹੀ ਆਸ ਪ੍ਰਗਟਾਈ ਜਾ ਰਹੀ ਹੈ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ
ਲਗਾਤਾਰ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਵੱਡੀ ਖ਼ਬਰ ਹੈ। ਸਰਕਾਰ ਨੇ ਸੰਕੇਤ ਦਿੱਤਾ ਹੈ ਕਿ ਅਗਲੇ ਮਹੀਨੇ ਪੈਟਰੋਲ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਆ ਸਕਦੀ ਹੈ। …