ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ 26 ਜੂਨ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਹਾਲ ਵਿੱਚ ਰਾਜਪਾਲ ਭਵਨ ਤੱਕ ਪਹੁੰਚਣਗੇ। ਉਥੇ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਪੁਲਿਸ ਨੂੰ ਹੁਕਮ ਦਿੱਤੇ ਹਨ ਕਿ ਉਹ ਕਿਸਾਨ ਪ੍ਰੋਗਰਾਮ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਪ੍ਰਮੁੱਖ ਪ੍ਰਵੇਸ਼ / ਨਿਕਾਸ ਸਥਾਨਾਂ ਨੂੰ ਸੀਲ ਕਰਨ।

ਹੁਕਮਾਂ ਮੁਤਾਬਕ 13 ਐਂਟਰੀ / ਐਗਜ਼ਿਟ ਪੁਆਇੰਟ 26 ਜੂਨ ਨੂੰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਬੰਦ ਰਹਿਣਗੇ। ਪ੍ਰਸ਼ਾਸਨ ਨੇ ਇਲਾਕਾ ਨਿਵਾਸੀਆਂ ਨੂੰ ਉਨ੍ਹਾਂ ਦੇ ਘਰਾਂ ’ਚ ਰਹਿਣ ਦੀ ਅਪੀਲ ਵੀ ਕੀਤੀ। ਯਾਤਰੀਆਂ ਨੂੰ ਐਮਰਜੈਂਸੀ ਦੀ ਸਥਿਤੀ ਵਿਚ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਬਦਲਵੇਂ ਰਸਤੇ ਇਸਤੇਮਾਲ ਕਰਨ ਲਈ ਕਿਹਾ ਗਿਆ ਹੈ। ਜਿਹੜੇ ਸਥਾਨਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਉਸ ਦੀ ਲਿਸਟ ਹੇਠ ਲਿਖੇ ਅਨੁਸਾਰ ਹੈ-

ਉਥੇ ਹੀ ਪ੍ਰਸ਼ਾਸਨ ਨੇ ਛੇ ਕਾਰਜਕਾਰੀ ਮੈਜਿਸਟ੍ਰੇਟਾਂ ਨੂੰ ਵੱਡੇ ਪ੍ਰਵੇਸ਼/ਨਿਕਾਸ ਸਥਾਨਾਂ ਦੀਆਂ ਡਿਊਟੀਆਂ ਜਾਰੀ ਕੀਤੀਆਂ ਗਈਆਂ ਹਨ। ਡੀਐਮ ਨੇ ਐਸਡੀਐਮ ਨੂੰ ਵੀ ਹਿਦਾਇਤਾਂ ਦਿੱਤੀਆਂ ਹਨ ਕਿ ਉਹ ਮੁੱਖ ਇਲਾਕਿਆਂ ’ਤੇ ਸਖਤ ਨਿਗਰਾਨੀ ਰੱਖਣ।

ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਦੇ ਸਦਨ (ਰਾਜ ਭਵਨ) ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੇ ਚੱਲਦਿਆਂ ਕੱਲ੍ਹ ਪੰਜਾਬ ਤੋਂ ਲਗਭਗ ਦਸ ਹਜ਼ਾਰ ਕਿਸਾਨ ਗਵਰਨਰ ਹਾਊਸ ਜਾਣ ਲਈ ਮੋਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਵਿੱਚ ਜਮ੍ਹਾ ਹੋਣਗੇ।

ਉਸ ਤੋਂ ਬਾਅਦ ਉਥੋਂ ਪੈਦਲ ਅਤੇ ਸ਼ਾਂਤਮਈ ਮਾਰਚ ਹੋਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਲਈ ਕਈ ਵਾਰ ਕਿਹਾ ਜਾ ਚੁੱਕਾ ਹੈ ਪਰ ਹੁਣ ਦੇਸ਼ ਦੇ ਰਾਸ਼ਟਰਪਤੀ ਨੂੰ ਜਗਾਉਣ ਲਈ ਕੱਲ ਦੇਸ਼ ਭਰ ਦੇ ਕਿਸਾਨ ਸ਼ਾਂਤੀ ਨਾਲ ਗਵਰਨਰ ਹਾਊਸ ਵੱਲ ਮਾਰਚ ਕਰਨਗੇ।
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ 26 ਜੂਨ ਨੂੰ ਗਵਰਨਰ ਹਾਊਸ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਹਰ ਹਾਲ ਵਿੱਚ ਰਾਜਪਾਲ ਭਵਨ …
Wosm News Punjab Latest News